ਬਠਿੰਡਾ: ਪਿਛਲੇ ਦਿਨੀਂ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਪੱਕੀਆਂ ਕਣਕਾਂ ਅਤੇ ਹੋਰ ਫਸਲਾਂ ਬਿਲਕੁਲ ਖਰਾਬ ਹੋ ਗਈਆਂ ਹਨ। ਠੰਡ ਜਿਆਦਾ ਹੋਣ ਕਾਰਨ ਕਿਸਾਨਾਂ ਨੂੰ ਇਸ ਵਾਰ ਕਣਕ ਦਾ ਚੰਗਾ ਝਾੜ ਨਿਕਲਣ ਦੀ ਉਮੀਦ ਸੀ ਪਰ ਗੜੇ ਮਾਰੀ ਹੋਣ ਕਾਰਨ ਕਿਸਾਨਾਂ ਦੀਆਂ ਸਾਰੀਆਂ ਉਮੀਦਾਂ ਤੇ ਪਾਣੀ ਫੇਰ ਗਿਆ। ਕਿਸਾਨਾਂ ਨੇ ਆਰੋਪ ਲਗਾਇਆ ਕਿ ਉਹਨਾਂ ਦਾ ਦੁੱਖ ਸੁਣਨ ਲਈ ਸਰਕਾਰ ਜਾਂ ਪ੍ਰਸ਼ਾਸਨ ਦਾ ਕੋਈ ਨੁਮਾਇੰਦਾ ਨਹੀਂ ਪੁੱਜਿਆ।
ਮੁਆਵਜ਼ੇ ਦੀ ਮੰਗ: ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਪੰਜਾਬ ਸਰਕਾਰ ਦਾ ਖੇਤੀਬਾੜੀ ਮੰਤਰੀ ਉਹਨਾਂ ਦਾ ਗੁਆਂਢੀ ਹੋਣ ਦੇ ਬਾਵਜੂਦ ਵੀ ਉਹਨਾਂ ਦੀ ਸਾਰ ਲੈਣ ਨਹੀਂ ਪੁੱਜਿਆ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ। ਕਿਸਾਨਾਂ ਨੇ ਮੰਗ ਕੀਤੀ ਕਿ ਇਸ ਵਾਰ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ ਜੇਕਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹਨਾਂ ਨੂੰ ਧਰਨੇ ਮੁਜਾਰੇ ਲਗਾਉਣੇ ਪੈਣਗੇ।
- ਪੰਜਾਬ ਵਿਧਾਨ ਸਭਾ 'ਚ ਬਾਜਵਾ ਤੇ ਸੀਐਮ ਮਾਨ ਵਿਚਾਲੇ ਤਿੱਖੀ ਬਹਿਸ, ਇੱਕ-ਦੂਜੇ ਨੂੰ ਕਿਹਾ- ਮਾਈਂਡ ਯੂਅਰ ਲੈਂਗੁਏਜ਼, ਤਾਂ ਮਾਨ ਨੇ ਕਿਹਾ- ਖੋਲ੍ਹਾਂਗਾ ਫਾਈਲਾਂ ...
- ਪੰਜਾਬ ਅੰਦਰ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨੇ ਬਰਬਾਦ ਕੀਤੀ ਕਿਸਾਨਾਂ ਦੀ ਫਸਲ
- ਮੀਂਹ ਨੇ ਕਿਸਾਨਾਂ ਦੀਆਂ ਫਸਲਾਂ ਕੀਤੀਆਂ ਖਰਾਬ, ਲੁਧਿਆਣਾ ਵਿੱਚ ਪਿਆ 40 ਮਿਲੀਮੀਟਰ ਤੋਂ ਵੱਧ ਮੀਹ, ਆਉਂਦੇ ਦਿਨਾਂ 'ਚ ਰਹੇਗਾ ਮੌਸਮ ਸਾਫ
ਹਲਕੇ ਦਾ ਦੌਰਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅੰਦਰ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਉਹਨਾਂ ਕਿਹਾ ਕਿ ਗੜੇ ਮਾਰੀ ਕਾਰਨ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਨਾ ਦੇਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।ਇਸ ਮੌਕੇ ਉਹਨਾਂ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਫੋਨ ਕਰਕੇ ਕਿਸਾਨਾਂ ਦੀ ਮੁਸ਼ਕਿਲ ਅਤੇ ਮੁਆਵਜੇ ਲਈ ਵਿਧਾਨ ਸਭਾ ਵਿੱਚ ਮਾਮਲਾ ਉਠਾਉਣ ਲਈ ਕਿਹਾ ਗਿਆ ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਨੇ ਮੁਆਵਜ਼ਾ ਨਹੀਂ ਦਿੱਤਾ।