ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਲੱਖਾਂ ਦੀ ਤਦਾਦ ਵਿੱਚ ਸੰਗਤ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਅੱਜ ਅਮਰੀਕਨ ਗੁਰੂ ਰਾਧਾ ਨਾਥ ਸੁਆਮੀ ਅਤੇ ਇਸਕਾਨ ਦੇ ਗਵਰਨਰ ਬਾਡੀ ਕਮਿਸ਼ਨਰ ਦੇ ਮੈਂਬਰ ਗੌਰੰਗ ਦਾਸ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ।
ਗੁਰੂ ਘਰ ਆਕੇ ਮਿਲਿਆ ਸਕੂਨ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੌਰੰਗ ਦਾਸ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੇ ਮੱਥਾ ਟੇਕ ਕੇ ਅਤੇ ਪਰਿਕਰਮਾ ਕਰਕੇ ਮਨ ਨੂੰ ਬਹੁਤ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਸਾਡੇ ਦੇਸ਼ ਭਰ ਦੇ ਵੱਖ-ਵੱਖ ਗੁਰੂਧਾਮਾਂ ਮੰਦਰਾਂ ਦੇ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਅੱਜ ਉਹਨਾਂ ਨੂੰ ਅੰਮ੍ਰਿਤਸਰ ਦੇ ਵਿੱਚ ਸ੍ਰੀ ਦਰਬਾਰ ਸਾਹਿਬ ਪਹੁੰਚਣ 'ਤੇ ਵੀ ਬਹੁਤ ਚੰਗਾ ਅਹਿਸਾਸ ਹੋਇਆ ਹੈ।
ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਬਾਦਲ, ਸੁਰੱਖਿਆ ਦੇ ਸਖ਼ਤ ਇੰਤਜ਼ਾਮ
ਸਿਆਸੀ ਬਿਆਨਬਾਜ਼ੀ ਤੋਂ ਕੀਤਾ ਕਿਨਾਰਾ
ਉਹਨਾਂ ਕਿਹਾ ਕਿ ਸ਼ਹਿਰ 'ਚ ਉਹਨਾਂ ਦਾ ਪ੍ਰੋਗਰਾਮ ਸੀ ਅਤੇ ਉਸ ਤੋਂ ਪਹਿਲਾਂ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਜੋ ਬੰਗਲਾਦੇਸ਼ ਦੇ ਵਿੱਚ ਹਿੰਦੂਆਂ ਨਾਲ ਹੋ ਰਿਹਾ ਇਸ ਬਾਰੇ ਬੰਗਲਾਦੇਸ਼ ਦੇ ਵਿੱਚ ਹਿੰਦੂ ਲੀਡਰ ਅਤੇ ਭਾਰਤ ਸਰਕਾਰ ਵੀ ਇਸ ਮਸਲੇ ਨੂੰ ਹੱਲ ਕਰਵਾਉਣ ਦੇ ਵਿੱਚ ਲੱਗੀ ਹੋਈ ਹੈ ਅਤੇ ਇਸ ਸਬੰਧੀ ਅਸੀਂ ਕੋਈ ਵੀ ਬਿਆਨਬਾਜ਼ੀ ਨਹੀਂ ਕਰਾਂਗੇ। ਬੰਗਲਾਦੇਸ਼ ਵਿੱਚ ਸ਼ਾਂਤੀ ਬਣੀ ਰਹੇ, ਇਸ ਸਬੰਧੀ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਵੀ ਅਰਦਾਸ ਕੀਤੀ ਗਈ ਹੈ।