ETV Bharat / state

MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ, ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰਸ਼ਿਪ ਮੁਹਿੰਮ - AMRITPAL SINGH NEW PARTY UPDATE

ਅੰਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਬਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।

Amritpal Singh New Party Update
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ (Etv Bharat)
author img

By ETV Bharat Punjabi Team

Published : Jan 18, 2025, 5:56 PM IST

ਅੰਮ੍ਰਿਤਸਰ: 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਉੱਤੇ ਅਰਦਾਸ ਕਰਕੇ ਸ਼ੁਰੂਆਤ ਹੋਈ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਨਵ ਗਠਿਤ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਅਤੇ ਪੰਜ ਮੈਂਬਰੀ ਕਮੇਟੀ ਅੰਮ੍ਰਿਤਸਰ ਪੁੱਜੀ। ਇਸ ਮੌਕੇ ਸਾਰੀ ਲੀਡਰਸ਼ਿਪ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲੈਣ ਪੁੱਜੇ ਹਾਂ।

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ (Etv Bharat)

ਜਲਦ ਸ਼ੁਰੂ ਹੋਵੇਗੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ

ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਜਲਦੀ ਸ਼ੁਰੂ ਕੀਤੀ ਜਾਵੇਗੀ। ਪਾਰਟੀ ਦਾ ਸੰਵਿਧਾਨ ਬਣਾਉਣ ਲਈ 7 ਮੈਂਬਰੀ ਕਮੇਟੀ ਬਣਾਈ ਗਈ ਹੈ। ਇਹ ਮੈਂਬਰ ਪਾਰਟੀ ਦਾ ਸੰਵਿਧਾਨ ਤਿਆਰ ਕਰਨਗੇ। ਸੰਵਿਧਾਨ ਤਿਆਰ ਕਰਨ ਲਈ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਰਾਏ ਲਈ ਜਾਵੇਗੀ। ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਗਿਆ ਸੀ ਕਿ ਅਕਾਲੀ ਦਲ ਹੁਣ ਸੂਬੇ ਦੀ ਅਗਵਾਈ ਕਰਨ ਦਾ ਨੈਤਿਕ ਅਧਿਕਾਰ ਗੁਆ ਚੁੱਕਾ ਹੈ। ਉਹ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਵੀ ਭੱਜ ਰਹੇ ਹਨ।

ਹਰ ਜ਼ਿਲ੍ਹੇ ਵਿੱਚ ਚੁਣੇ ਜਾਣਗੇ 5-5 ਮੈਂਬਰ

ਤਰਸੇਮ ਸਿੰਘ ਨੇ ਦੱਸਿਆ ਕਿ ਪਹਿਲਾਂ ਪਾਰਟੀ ਹਰ ਜ਼ਿਲ੍ਹੇ ਵਿੱਚ 5-5 ਮੈਂਬਰ ਚੁਣੇਗੀ। ਇਹ ਮੈਂਬਰ ਹਰ ਜ਼ਿਲ੍ਹੇ ਵਿੱਚ ਮੈਂਬਰਸ਼ਿਪ ਮੁਹਿੰਮ ਨੂੰ ਅੱਗੇ ਵਧਾਉਣਗੇ। ਇਸ ਡਰਾਈਵ ਤੋਂ ਬਾਅਦ ਜ਼ਿਲ੍ਹਾ ਪੱਧਰ 'ਤੇ 11-11 ਕਾਰਜਕਾਰਨੀ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਬਾਅਦ ਮੈਂਬਰਸ਼ਿਪ ਤੋਂ ਹੀ ਪ੍ਰਧਾਨ ਅਤੇ ਹੋਰ ਅਹੁਦਿਆਂ ਲਈ ਨਾਵਾਂ ਦੀ ਚੋਣ ਕੀਤੀ ਜਾਵੇਗੀ।

ਸਾਡੇ ਨਾਲ ਕੋਈ ਨਹੀਂ ਨਰਾਜ਼

ਜਸਵੰਤ ਸਿੰਘ ਖਾਲੜਾ ਦੀ ਪਤਨੀ ਦੀ ਨਰਾਜ਼ਗੀ ਸਬੰਧੀ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਾਡੇ ਤੋਂ ਕੋਈ ਵੀ ਨਰਾਜ਼ ਨਹੀਂ ਹੈ। ਬੀਬੀ ਜੀ ਕਿਸੇ ਕੰਮ ਵਿੱਚ ਰੁਝੇ ਹੋਏ ਹਨ, ਜਦੋਂ ਉਹ ਉਥੋਂ ਵਿਹਲੇ ਹੋਏ ਤਾਂ ਉਹ ਵੀ ਸਾਡੇ ਨਾਲ ਹੀ ਖੜੇ ਹੋਣਗੇ।

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਵਾਂਗੇ ਹਿੱਸਾ

ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਹਿੱਸਾ ਲਵੇਗੀ। ਇੰਨਾ ਹੀ ਨਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਪਾਰਟੀ ਦੇ ਐਲਾਨ ਤੋਂ ਬਾਅਦ ਤੋਂ ਲਗਾਤਾਰ ਫੋਨ ਆ ਰਹੇ ਹਨ ਕਿ ਮੈਂਬਰਸ਼ਿਪ ਫਾਰਮ ਭੇਜੇ ਜਾਣ ਤਾਂ ਜੋ ਲੋਕ ਪਾਰਟੀ ਨਾਲ ਜੁੜ ਸਕਣ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੀ ਪਾਰਟੀ ਕਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ 7 ਮੈਂਬਰੀ ਕਮੇਟੀ ਨੂੰ ਮੰਨਣ ਲਈ ਤਿਆਰ ਨਹੀਂ ਹੈ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀ ਮੰਨਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.