ETV Bharat / state

ਪੰਜਾਬ ਵਿੱਚ ਆਉਂਦੇ ਦਿਨਾਂ ਅੰਦਰ ਧੁੰਦ ਨੂੰ ਲੈ ਕੇ ਯੈਲੋ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਕਿਹਾ... - PUNJAB WEATHER ALERT

ਪੰਜਾਬ 'ਚ ਧੁੰਦ ਨੂੰ ਲੈਕੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਮੌਸਮ 'ਚ ਕਈ ਤਬਦੀਲੀਆਂ ਆਉਣਗੀਆਂ। ਪੜ੍ਹੋ ਖ਼ਬਰ...

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ (ETV BHARAT +CANVA)
author img

By ETV Bharat Punjabi Team

Published : Nov 26, 2024, 4:59 PM IST

ਲੁਧਿਆਣਾ: ਪੰਜਾਬ ਭਰ ਦੇ ਵਿੱਚ ਮੌਸਮ ਦੇ ਅੰਦਰ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ। ਬੀਤੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਠੰਡ ਕਰਕੇ ਅੱਜ ਜਿੱਥੇ ਤਾਪਮਾਨ ਹਲਕੇ ਵਧੇ ਹਨ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਵਿੱਚ 27 ਨਵੰਬਰ ਤੋਂ ਲੈ ਕੇ 29 ਨਵੰਬਰ ਤੱਕ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਕਈ ਥਾਵਾਂ ਦੇ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਮੌਸਮ ਵਿਭਾਗ ਵਲੋਂ 29 ਨਵੰਬਰ ਤੱਕ ਇਹ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ (ETV BHARAT)

ਮੌਸਮ ਵਿਭਾਗ ਵਲੋਂ ਯੈਲੋ ਅਲਰਟ

ਮੌਜੂਦਾ ਹਾਲਾਤਾਂ ਦੇ ਵਿੱਚ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਦਿਨ ਦਾ ਤਾਪਮਾਨ ਪੰਜਾਬ ਦੇ ਵਿੱਚ 26 ਡਿਗਰੀ ਦੇ ਨੇੜੇ ਹੈ। ਜਦੋਂ ਕਿ ਰਾਤ ਦਾ ਤਾਪਮਾਨ ਲੱਗਭਗ 10 ਡਿਗਰੀ ਦੇ ਨੇੜੇ ਚੱਲ ਰਿਹਾ ਹੈ, ਜੋ ਕਿ ਆਮ ਵਰਗਾ ਹੈ। ਹਾਲਾਂਕਿ ਕੁਝ ਇਲਾਕਿਆਂ ਦੇ ਵਿੱਚ ਇਸ ਵਿੱਚ ਇੱਕ ਦੋ ਡਿਗਰੀ ਦਾ ਫਰਕ ਜ਼ਰੂਰ ਵੇਖਣ ਨੂੰ ਮਿਲ ਰਿਹਾ ਹੈ। ਪਰ ਮੌਜੂਦਾ ਹਾਲਤ ਦੇ ਵਿੱਚ ਤਾਪਮਾਨ ਆਮ ਚੱਲ ਰਹੇ ਹਨ। ਮੌਸਮ ਵਿਭਾਗ ਵੱਲੋਂ ਅਗਲੇ ਸੱਤ ਦਿਨਾਂ ਲਈ ਕੀਤੀ ਗਈ ਭਵਿੱਖਬਾਣੀ ਦੇ ਵਿੱਚ 26 ਨਵੰਬਰ ਤੋਂ ਲੈ ਕੇ 2 ਦਸੰਬਰ ਤੱਕ ਪੰਜਾਬ ਦੇ ਕੁਝ ਕੁ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ (ETV BHARAT)

ਫਿਲਹਾਲ ਮੀਂਹ ਦੀ ਨਹੀਂ ਕਈ ਆਸ

ਹਾਲਾਂਕਿ ਮੀਂਹ ਪੈਣ ਦੀ ਕੋਈ ਵੀ ਫਿਲਹਾਲ ਸੰਭਾਵਨਾ ਨਹੀਂ ਹੈ, ਜਿਸ ਕਾਰਨ ਮੌਸਮ ਡਰਾਈ ਰਹੇਗਾ। ਇਸ ਦੇ ਨਾਲ ਹੀ ਆਉਂਦੇ ਦਿਨਾਂ ਦੇ ਵਿੱਚ ਮੌਸਮ ਸਾਫ ਰਹੇਗਾ। ਇਸ ਕਰਕੇ ਦਿਨ ਦੇ ਵਿੱਚ ਤਾਪਮਾਨ ਵੱਧ ਸਕਦਾ ਹੈ, ਕਿਉਂਕਿ ਸੂਰਜ ਨਿਕਲੇਗਾ ਜਿਸ ਨਾਲ ਥੋੜੀ ਗਰਮੀ ਜ਼ਰੂਰ ਲੋਕਾਂ ਨੂੰ ਦਿਨ ਵੇਲੇ ਮਹਿਸੂਸ ਹੋਵੇਗੀ ਪਰ ਰਾਤ ਦੇ ਸਮੇਂ ਮੌਸਮ ਠੰਡਾ ਰਹੇਗਾ। ਭਾਰਤ ਦੇ ਮੌਸਮ ਵਿਭਾਗ ਵੱਲੋਂ ਪੰਜਾਬ ਲਈ 26 ਨਵੰਬਰ ਨੂੰ ਜਾਰੀ ਕੀਤੇ ਗਏ ਬੁਲਟਿਨ ਦੇ ਵਿੱਚ ਇਹ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਕੁਝ ਇਸ ਤਰ੍ਹਾਂ ਹੈ ਵੱਡੇ ਸ਼ਹਿਰਾਂ ਦਾ ਤਾਪਮਾਨ

ਤਾਪਮਾਨ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਦੇ ਵਿੱਚ 26.9 ਦਾ ਤਾਪਾਮਨ ਦਿਨ ਦਾ ਅਤੇ ਰਾਤ ਦਾ ਘੱਟ ਤੋਂ ਘੱਟ 10.7 ਡਿਗਰੀ ਤਾਪਮਾਨ ਚੱਲ ਰਿਹਾ ਹੈ। ਇਸੇ ਤਰ੍ਹਾਂ ਲੁਧਿਆਣਾ ਦੇ ਵਿੱਚ ਦਿਨ ਦਾ ਤਾਪਮਾਨ 26.3 ਜਦੋਂ ਕਿ ਰਾਤ ਦਾ ਤਾਪਮਾਨ 9.9 ਚੱਲ ਰਿਹਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਵਿੱਚ ਵੱਧ ਤੋਂ ਵੱਧ ਤਾਪਮਾਨ 25.3 ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਚੱਲ ਰਿਹਾ ਹੈ। ਪਟਿਆਲਾ ਦੇ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 26.4 ਅਤੇ ਘੱਟ ਤੋਂ ਘੱਟ ਤਾਪਮਾਨ 10.4 ਚੱਲ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.