ETV Bharat / state

ਛੱਠ ਪੂਜਾ ਦੌਰਾਨ ਹੋਈ ਤਕਰਾਰ ਤੋਂ ਬਾਅਦ ਪ੍ਰਵਾਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਠਿੰਡਾ 'ਚ ਛੱਠ ਪੂਜਾ ਤੋਂ ਬਾਅਦ ਹੋਈ ਮਾਮੂਲੀ ਤਕਰਾਰ ਕਾਰਨ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੜ੍ਹੋ ਪੂਰੀ ਖ਼ਬਰ...

ਛੱਠ ਪੂਜਾ ਦੌਰਾਨ ਹੋਏ ਤਕਰਾਰ ਤੋਂ ਬਾਅਦ ਕਤਲ
ਛੱਠ ਪੂਜਾ ਦੌਰਾਨ ਹੋਏ ਤਕਰਾਰ ਤੋਂ ਬਾਅਦ ਕਤਲ (ETV BHARAT)
author img

By ETV Bharat Punjabi Team

Published : Nov 8, 2024, 7:01 PM IST

ਬਠਿੰਡਾ: ਛੱਠ ਪੂਜਾ ਦਾ ਤਿਉਹਾਰ ਜਿੱਥੇ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ। ਉੱਥੇ ਹੀ ਬਠਿੰਡਾ ਵਿਖੇ ਇਸ ਤਿਉਹਾਰ ਦੌਰਾਨ ਹੋਈ ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਪ੍ਰਵਾਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਥਾਣਾ ਸਿਵਲ ਲਾਈਨ ਦਾ ਘਿਰਾਓ ਕੀਤਾ ਗਿਆ।

ਛੱਠ ਪੂਜਾ ਦੌਰਾਨ ਹੋਏ ਤਕਰਾਰ ਤੋਂ ਬਾਅਦ ਕਤਲ (ETV BHARAT)

ਪਰਿਵਾਰ ਵਲੋਂ ਇਨਸਾਫ਼ ਦੀ ਮੰਗ

ਇਸ ਦੌਰਾਨ ਮ੍ਰਿਤਕ ਮਹਾਂਵੀਰ ਪਾਸਵਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਜਦੋਂ ਬੀਤੇ ਕੱਲ ਛੱਠ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ਦੇ ਭਰਾ ਦੇ ਮੋਟਰਸਾਈਕਲ ਵਿੱਚ ਕੁਝ ਨੌਜਵਾਨਾਂ ਵੱਲੋਂ ਮੋਟਰਸਾਈਕਲ ਮਾਰਿਆ ਗਿਆ। ਇਸ ਦੌਰਾਨ ਹੋਈ ਤਕਰਾਰ ਤੋਂ ਬਾਅਦ ਜਦੋਂ ਮਹਾਂਵੀਰ ਪਾਸਵਾਨ ਆਪਣੇ ਘਰ ਆਇਆ ਤਾਂ ਗਲੀ ਵਿੱਚ ਆਏ ਕੁਝ ਨੌਜਵਾਨਾਂ ਵੱਲੋਂ ਉਸ ਨੂੰ ਬਾਹਰ ਬੁਲਾ ਲਿਆ ਗਿਆ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਤੋਂ ਬਾਅਦ ਜ਼ਖਮੀ ਹੋਏ ਮਹਾਂਵੀਰ ਪਾਸਵਾਨ ਨੇ ਦਮ ਤੋੜ ਦਿੱਤਾ। ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮਹਾਂਵੀਰ ਪਾਸਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਸਿਵਲ ਲਾਈਨ ਦਾ ਘਿਰਾਓ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਗਈ ਹੈ।

ਪੁਲਿਸ ਵਲੋਂ ਕਾਰਵਾਈ ਦੀ ਆਖੀ ਗਈ ਗੱਲ

ਉਧਰ ਦੂਸਰੇ ਪਾਸੇ ਡੀਐਸਪੀ ਸਿਟੀ 2 ਸਰਵਜੀਤ ਸਿੰਘ ਬਰਾੜ ਨੇ ਕਿਹਾ ਕਿ ਇਸ ਘਟਨਾ ਸਬੰਧੀ ਰਾਤ ਹੀ ਪੁਲਿਸ ਨੂੰ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਮ੍ਰਿਤਕ ਦੇ ਭਾਈ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਲੋੜੀਂਦੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.