ਬਠਿੰਡਾ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੇਸ਼ ਕੀਤੇ ਗਏ ਬਜਟ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਪੂਰੀ ਨਾ ਕਰਨ ਦੇ ਵਿਰੋਧ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਵੱਲੋਂ ਬਜਟ ਦੀਆਂ ਕਾਪੀਆਂ ਫੂਕ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕਰ ਰਹੀ ਸੀ ਪਰ ਚੋਣਾਂ ਤੋਂ ਬਾਅਦ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਮੰਗਾਂ ਨਾ ਮੰਨਣ 'ਤੇ ਵਿਰੋਧ ਦੀ ਚਿਤਾਵਨੀ: ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਮਨਿਸਟਰੀਅਲ ਸਟਾਫ ਦੇ ਕਾਮਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਮੰਗਾਂ ਮੰਨਣ ਦੇ ਬਾਵਜੂਦ ਨਹੀਂ ਹੋਈਆਂ ਲਾਗੂ: ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਰਾਜਵੀਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਰ-ਬਾਰ ਬੈਠਕਾਂ ਦਾ ਦੌਰ ਜਾਰੀ ਹੈ ਪਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਫੈਸਲਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤੀਆਂ ਗਈਆਂ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਮਨਿਸਟਰੀਅਲ ਸਟਾਫ ਦੇ ਕਾਮਿਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ ਅਤੇ ਪੰਜਾਬ ਇਕਾਈ ਵੱਲੋਂ ਇਸ ਸਬੰਧੀ ਬਕਾਇਦਾ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
- ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
- ‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ
- ਨਜ਼ਰਬੰਦ ਕਰਨ ਤੋਂ ਬਾਅਦ ਮੀਡੀਆ ਦੇ ਰੂਬਰੂ ਹੋਏ MP ਬਿੱਟੂ, ਕਿਹਾ- ਸਰਕਾਰ ਅਤੇ ਰਾਘਵ ਚੱਢਾ ਡਰੇ, ਮੈਨੂੰ ਅਤੇ ਪਰਿਵਾਰ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ