ETV Bharat / state

ਅੰਮ੍ਰਿਤਸਰ 'ਚ ਪ੍ਰਾਪਰਟੀ ਡੀਲਰ ਪਿਓ-ਪੁੱਤ 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ - Miscreants attacked property dealer

MISCREANTS ATTACKED PROPERTY DEALER : ਅੰਮ੍ਰਿਤਸਰ ਦੇ ਵਿੱਚ ਪ੍ਰਾਪਰਟੀ ਡੀਲਰ ਦੀ ਦੁਕਾਨ 'ਤੇ ਕੁੱਝ ਲੋਕਾਂ ਵੱਲੋਂ ਕਬਜ਼ੇ ਦੀ ਨੀਅਤ ਦੇ ਨਾਲ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਪਿਓ-ਪੁੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Miscreants attacked property dealer father and son in Amritsar with sharp weapons
ਅੰਮ੍ਰਿਤਸਰ 'ਚ ਪ੍ਰਾਪਰਟੀ ਡੀਲਰ ਪਿਓ-ਪੁੱਤ 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ (ETV BHARAT AMRITSAR)
author img

By ETV Bharat Punjabi Team

Published : May 5, 2024, 1:39 PM IST

ਪਿਓ-ਪੁੱਤ 'ਤੇ ਬਦਮਾਸ਼ਾਂ ਨੇ ਕੀਤਾ ਹਮਲਾ (ETV BHARAT AMRITSAR)

ਅੰਮ੍ਰਿਤਸਰ: ਬੀਤੀ ਰਾਤ ਇੱਕ ਪ੍ਰੋਪਰਟੀ ਡੀਲਰ ਦੀ ਦੁਕਾਨ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਦੁਕਾਨ ਦੀ ਭੰਨ-ਤੋੜ ਕਰ ਦਿੱਤੀ ਗਈ ਅਤੇ ਦੁਕਾਨ ਮਾਲਕ ਪਿਓ-ਪੁੱਤ ਨੂੰ ਜ਼ਖਮੀ ਕਰ ਦਿੱਤਾ। ਇਸ ਹਮਲੇ 'ਚ ਦੋਵੇਂ ਪਿਓ-ਪੁੱਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ਼ ਦੇ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ।

ਕਬਜ਼ੇ ਦੀ ਨੀਅਤ ਨਾਲ ਕੀਤਾ ਹਮਲਾ: ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜਸਪਾਲ ਨਗਰ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਹਨ ਅਤੇ ਉਹ ਪ੍ਰੋਪਰਟੀ ਡੀਲਰ ਦਾ ਕੰਮ ਕਰਦੇ ਹਨ। ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਦੁਕਾਨ 'ਤੇ ਕਬਜ਼ੇ ਦੀ ਨੀਅਤ ਨਾਲ ਦੇਰ ਰਾਤ ਤੇਜ਼ਦਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਕਰੀਬ 10 ਤੋਂ 12 ਅਣਪਛਾਤੇ ਵਿਅਕਤੀ ਸਨ ਜਿਨਾਂ ਨੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਨੇ ਸਾਡੀ ਦੁਕਾਨ 'ਤੇ ਆ ਕੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਤੇ ਮੇਰੇ ਪੁੱਤਰ ਨੂੰ ਤੇ ਮੈਨੂੰ ਗੰਭੀਰ ਰੂਬੀ ਜਖਮੀ ਕਰ ਦਿੱਤਾ।

ਪੀੜਤ ਗੁਰਬਚਨ ਸਿੰਘ ਨੇ ਦੱਸਿਆ ਕਿ ਜਿਹੜੀ ਇਹ ਪ੍ਰੋਪਰਟੀ ਡੀਲਰ ਦੀ ਦੁਕਾਨ ਹੈ ਉਹ ਉਹਨਾਂ ਨੇ ਲਾਲ ਸਿੰਘ ਸਪੁੱਤਰ ਜੋਤਾ ਸਿੰਘ ਕੋਲ 2011 ਦੇ ਵਿੱਚ ਦੁਕਾਨ ਲਈ ਸੀ, ਜਿਸਦੇ ਚਲਦੇ ਲਾਭ ਸਿੰਘ ਤੇ ਉਸ ਦੇ ਪੁੱਤਰਾ ਨੇ ਦੁਕਾਨ 'ਤੇ ਕਬਜੇ ਦੀ ਨੀਅਤ ਨਾਲ ਹਮਲਾ ਕੀਤਾ, ਗੁਰਬਚਨ ਸਿੰਘ ਨੇ ਦੱਸਿਆ ਕਿ ਅਸੀਂ ਇਸ ਦੁਕਾਨ ਦਾ ਕੇਸ ਵੀ ਅਦਾਲਤ ਵਿੱਚੋਂ ਜਿੱਤ ਚੁੱਕੇ ਹਾਂ ਪਰ ਬਾਰ-ਬਾਰ ਸਾਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਦੇਰ ਰਾਤ ਲਾਭ ਸਿੰਘ ਤੇ ਉਸ ਦੇ ਪੁੱਤਰਾਂ ਵੱਲੋਂ ਆਪਣੇ ਨਾਲ ਕਈ ਸਾਥੀਆਂ ਨੂੰ ਲਿਆ ਕੇ ਸਾਡੀ ਦੁਕਾਨ 'ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਅਤੇ ਸਾਡੀ ਦੁਕਾਨ ਤੋਂ ਮੇਰਾ ਪਰਸ, ਜਿਸ ਵਿੱਚ 20 ਹਜ਼ਾਰ ਰੁਪਏ ਸਨ ਅਤੇ ਮੇਰਾ ਮੋਬਾਈਲ ਫੋਨ ਵੀ ਨਾਲ ਲੈ ਕੇ ਚਲੇ ਗਏ। ਉੱਥੇ ਹੀ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ : ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਪਾਲ ਨਗਰ ਵਿੱਚ ਰਹਿਣ ਵਾਲੇ ਪ੍ਰਾਪਰਟੀ ਡੀਲਰ ਗੁਰਭਚਨ ਸਿੰਘ ਤੇ ਉਸਦੇ ਪੁੱਤਰ ਤੇ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਦੇ ਲਈ ਲਿਆਂਦਾ ਗਿਆ ਹੈ ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.