ਬਠਿੰਡਾ: ਬੀਤੀ ਅੱਧੀ ਰਾਤ ਸ਼ਰਾਰਤੀ ਅਨਸਰ ਵੱਲੋਂ 100 ਫੁੱਟੀ ਰੋਡ 'ਤੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਸੰਗਤ ਸਿਵਿਲ ਸਟੇਸ਼ਨ ਦੀ ਡਿਓੜੀ ਦੇ ਸ਼ੀਸ਼ੇ ਰੋੜੇ ਮਾਰ ਕੇ ਭੰਨ ਦਿੱਤੇ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅਤੇ ਹੋਰਨਾਂ ਥਾਵਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਇਸ ਘਟਨਾ ਸਬੰਧੀ ਜਦੋਂ ਉਹਨਾਂ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੱਲੋਂ ਸੂਚਿਤ ਕੀਤਾ ਗਿਆ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ।
ਮੁਲਜ਼ਮ ਦੀ ਮਨਸ਼ਾ ਦੀ ਜਾਂਚ : ਉਹਨਾਂ ਕਿਹਾ ਕਿ ਇਹ ਬਹੁਤ ਮੰਦ ਭਾਗੀ ਗੱਲ ਹੈ ਕਿ ਇੱਕ ਵਾਰ ਫਿਰ ਤੋਂ ਧਾਰਮਿਕ ਸਥਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਿਸ ਤਰ੍ਹਾਂ ਉਕਤ ਅਨਸਰ ਵੱਲੋਂ ਗੁਰੂ ਘਰ 'ਤੇ ਪਥੱਰ ਮਾਰਿਆ ਗਿਆ ਹੈ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੱਲ੍ਹ ਨੂੰ ਕੁਝ ਹੋਰ ਵੀ ਕਰ ਸਕਦਾ ਹੈ ਇਸ ਲਈ ਉਸ ਨੂੰ ਗ੍ਰਿਫਤਾਰ ਕਰਕੇ ਉਸ ਦੀ ਮਨਸ਼ਾ ਦਾ ਪਤਾ ਕਰਨਾ ਜਰੂਰੀ ਹੈ। ਉਹਨਾਂ ਕਿਹਾ ਕਿ ਅਜਿਹੇ ਅਨਸਰਾਂ ਖਿਲਾਫ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੀ ਡਿਓੜੀ ਦੇ ਸ਼ੀਸ਼ੇ ਭੰਨੇ ਗਏ ਹਨ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਗਨੀਮਤ ਇਹ ਰਹੀ ਕਿ ਸ਼ਰਾਰਤੀ ਅਨਸਰ ਵੱਲੋਂ ਸਿਰਫ ਸ਼ੀਸ਼ੇ ਹੀ ਭੰਨੇ ਗਏ ਹਨ ਹੋਰ ਕਿਸੇ ਤਰ੍ਹਾਂ ਦੀ ਕੋਈ ਘਟਨਾ ਨੂੰ ਅੰਜਾਮ ਨਹੀਂ ਦਿੱਤਾ।
- "ਸਰਕਾਰ ਨੂੰ ਰੀਅਲ ਇਸਟੇਟ ਕਾਰੋਬਾਰ ਬਚਾਉਣ ਦੀ ਲੋੜ ...", ਕੀ ਬਿਨਾਂ NOC ਪਲਾਟ ਰਜਿਸਟਰੀ ਹੋਣ ਦਾ ਮਸਲਾ ਹੱਲ ਹੋਵੇਗਾ ਜਾਂ ਵੱਧਣਗੀਆਂ ਮੁਸ਼ਕਿਲਾਂ ? - One Time Settlement Policy
- ਫਟਾਫਟ ਨਿਪਟਾ ਲਓ ਬੈਂਕ ਨਾਲ ਜੁੜੇ ਇਹ ਕੰਮ ... ਛੁੱਟੀ ਨਾਲ ਹੋਵੇਗੀ ਸਤੰਬਰ ਮਹੀਨੇ ਦੀ ਸ਼ੁਰੂਆਤ, ਦੇਖੋ ਬੈਂਕਾਂ ਵਿੱਚ ਛੁੱਟੀਆਂ ਦੀ ਲਿਸਟ - September Bank Holidays List
- ਸਤੰਬਰ ਦੀ ਪਹਿਲੀ ਤਰੀਕ ਤੋਂ ਹੋ ਰਹੇ ਨੇ ਕਈ ਵੱਡੇ ਬਦਲਾਅ, ਆਮ ਲੋਕਾਂ ਦੀ ਜ਼ਿੰਦਗੀ ਹੋਵੇਗੀ ਪ੍ਰਭਾਵਿਤ - Rule Change From September
ਪੁਲਿਸ ਵੱਲੋਂ ਕਾਰਵਾਈ ਸ਼ੁਰੂ : ਉਧਰ ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਪਹੁੰਚੇ। ਜਿਨਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਇਸ ਮੌਕੇ ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ 'ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਰਦ ਗਿਰਦ ਕੈਮਰੇ ਵੀ ਫਰੋਲੇ ਜਾ ਰਹੇ ਹਨ ਤਾਂ ਕਿ ਪਤਾ ਲਗਾਇਆ ਜਾ ਸਕੇ। ਇਹ ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਇੱਕ ਸੀ ਜਾਂ ਇਸ ਤੋਂ ਵੱਧ ਉਹਨਾਂ ਕਿਹਾ ਕਿ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ।