ਮਾਨਸਾ: ਮਗਨਰੇਗਾ ਦਿਵਸ ਦੇ ਮੌਕੇ ਅੱਜ ਮਾਨਸਾ ਦੇ ਵਿੱਚ ਜ਼ਿਲ੍ਹੇ ਭਰ ਦੇ ਮਨਰੇਗਾ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਤੇ ਮਰਦਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦੇ ਨਾਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਭੇਜਿਆ ਗਿਆ।
ਮਜ਼ਦੂਰਾਂ ਨੂੰ ਨਹੀਂ ਮਿਲ ਰਿਹਾ 100 ਦਿਨ ਦਾ ਰੁਜ਼ਗਾਰ: ਮਗਨਰੇਗਾ ਦੇ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਕਚਹਿਰੀ ਵਿੱਚ ਡਿਪਟੀ ਕਮਿਸ਼ਨਰ ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ, ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਅਧੀਨ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਦਿੱਤਾ ਜਾਣਾ ਯਕੀਨੀ ਬਣਾਇਆ ਗਿਆ ਸੀ ਜਦੋਂ ਕਿ ਅੱਜ ਮਜ਼ਦੂਰਾਂ ਨੂੰ 100 ਦਿਨ ਦਾ ਪੂਰਾ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਉਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਤੈਅ ਕੀਤੀ ਗਿਆ ਦਿਹਾੜੀ ਰੇਟ ਦਿੱਤਾ ਜਾ ਰਿਹਾ ਹੈ।
- ਕੀ ਇਹ ਹੈ ਸਿੱਖਿਆ ਕ੍ਰਾਂਤੀ!, ਪੰਜਾਬ ਦਾ ਅਜਿਹਾ ਪ੍ਰਾਇਮਰੀ ਸਮਾਰਟ ਸਕੂਲ, ਜਿੱਥੇ 1 ਬੱਚਾ ਤੇ ਇੱਕ ਅਧਿਆਪਕ
- ਲੁਧਿਆਣਾ ਦਾ ਕਾਰਕਸ ਬਣਿਆ ਸਿਆਸਤ ਦਾ ਧੁਰਾ ! 18 ਕਰੋੜ ਦੀ ਲਾਗਤ ਵਾਲਾ ਮ੍ਰਿਤ ਜਾਨਵਰਾਂ ਦੀ ਪ੍ਰੋਸੈਸਿੰਗ ਕਰਨ ਵਾਲਾ ਹੱਡਾ ਰੋੜੀ ਪ੍ਰਾਜੈਕਟ ਬਣਿਆ ਚਿੱਟਾ ਹਾਥੀ
- ਪੁਲਿਸ ਨੇ ਹਿਰਾਸਤ 'ਚ ਲਿਆ ਦਿੱਲੀ ਪ੍ਰਦਰਸ਼ਨ ਕਰਨ ਜਾ ਰਹੇ ਹਰਿਆਣਾ 'ਆਪ' ਦੇ ਪ੍ਰਧਾਨ ਸੁਸ਼ੀਲ ਗੁਪਤਾ
ਪ੍ਰਦਰਸ਼ਕਾਰੀਆਂ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਪਿੰਡਾਂ ਵਿੱਚ ਕੰਮ ਕਰਨ ਵਾਲੇ ਗ੍ਰਾਮ ਸੇਵਕ ਅਤੇ ਜਿਲੇ ਦੇ ਅਧਿਕਾਰੀ ਵੀ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦਿੰਦੇ ਹਨ। ਉਹਨਾਂ ਕਿਹਾ ਕਿ ਮਜ਼ਦੂਰਾਂ ਨੂੰ ਰੁਜ਼ਗਾਰ ਲੈਣ ਦੇ ਲਈ ਵੀ ਧਰਨੇ ਪ੍ਰਦਰਸ਼ਨ ਕਰਨੇ ਪੈਂਦੇ ਹਨ ਅਤੇ ਆਪਣੀ ਪੂਰੀ ਦਿਹਾੜੀ ਪਵਾਉਣ ਦੇ ਲਈ ਵੀ ਮਜ਼ਦੂਰਾਂ ਨੂੰ ਧਰਨਾ ਪ੍ਰਦਰਸ਼ਨ ਹੀ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਭੇਜਿਆ ਜਾ ਰਿਹਾ ਹੈ। ਜੇਕਰ ਮਜ਼ਦੂਰਾਂ ਦੀਆਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ ਵੱਡੇ ਪੱਧਰ ਤੇ ਅੰਦੋਲਨ ਕਰਨ ਦੇ ਲਈ ਮਜਬੂਰ ਹੋਣਗੇ।