ਮੋਗਾ: ਪੰਜਾਬ 'ਚ ਨਸ਼ਾ ਪੁਲਿਸ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ। ਇਸ ਦੇ ਚੱਲਦੇ ਪੁਲਿਸ ਵਲੋਂ ਨਸ਼ੇ ਅਤੇ ਇਸ ਦੇ ਵਪਾਰੀਆਂ ਨੂੰ ਕਾਬੂ ਕਰਨ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਮੋਗਾ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਜਿਸ ਦੇ ਚੱਲਦੇ ਪੁਲਿਸ ਨੂੰ ਇਸ ਮੁਹਿੰਮ ਦੌਰਾਨ ਕਾਫੀ ਸਫ਼ਲਤਾ ਵੀ ਮਿਲੀ ਹੈ। ਇਸ ਦੌਰਾਨ ਪੁਲਿਸ ਨੇ ਜਿਥੇ 10 ਮੁਕੱਦਮੇ ਦਰਜ ਕੀਤੇ ਤਾਂ ਉਥੇ ਹੀ 12 ਮੁਲਜ਼ਮਾਂ ਨੂੰ ਕਾਬੂ ਵੀ ਕੀਤਾ ਹੈ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਰਿਲੀਜ਼ ਰਾਹੀਂ ਜਾਣਕਾਰੀ ਦਿੱਤੀ ਕਿ ਅੱਜ ਮੋਗਾ ਪੁਲਿਸ ਵਲੋਂ ਜ਼ਿਲ੍ਹੇ ਵਿੱਚ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਐੱਸ ਪੀ (ਜਾਂਚ) ਮੋਗਾ ਬਾਲ ਕ੍ਰਿਸ਼ਨ ਸਿੰਗਲਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ।
ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਪ੍ਰੇਸ਼ਨ: ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਯੋਜਨਾ ਬੱਧ ਅਤੇ ਸਫਲ ਤੌਰ 'ਤੇ ਕੀਤੀ ਗਈ ਅਤੇ ਇਸ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਇਸ ਮੁਹਿੰਮ ਦੌਰਾਨ 1 ਐੱਸ ਪੀ, 4 ਡੀ ਐੱਸ ਪੀ, 13 ਐਸ ਐਚ ਓ ਅਤੇ 135 ਹੋਰ ਰੈਂਕ ਦੇ ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵਿੱਚ ਨਿਯੁਕਤ ਕੀਤੇ ਗਏ। ਉਹਨਾਂ ਕਿਹਾ ਕਿ ਇਹ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਇੱਕੋ ਸਮੇਂ ਕਾਰਵਾਈ ਕਰ ਰਹੀਆਂ ਸਨ। ਇਹ ਮੁਹਿੰਮ ਮੋਗਾ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੋਗਾ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਤਾਵਾਂ ਤੋਂ ਬਚਾਇਆ ਜਾ ਸਕੇ।
ਪੁਲਿਸ ਨੂੰ ਇਹ ਕੁਝ ਹੋਇਆ ਬਰਾਮਦ: ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 10 ਮੁਕੱਦਮੇ ਦਰਜ਼ ਕਰਕੇ 12 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਕੋਲੋਂ 10 ਕਿਲੋ ਭੁੱਕੀ, 40 ਗ੍ਰਾਮ ਹੈਰੋਇਨ, 160 ਨਸ਼ੀਲੀਆਂ ਗੋਲੀਆਂ, 40 ਲੀਟਰ ਲਾਹਨ (ਗੈਰ-ਕਾਨੂੰਨੀ ਸ਼ਰਾਬ), 20 ਬੋਤਲਾਂ ਗੈਰ-ਕਾਨੂੰਨੀ ਸ਼ਰਾਬ ਅਤੇ ਦੋ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਅੱਜ ਦੀ ਮੁਹਿੰਮ ਦੌਰਾਨ ਮਿਲੀਆਂ ਹੋਰ ਉਪਲਬਧੀਆਂ ਤਹਿਤ 11 ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ। 45 ਗੱਡੀਆਂ ਚੈੱਕ ਕੀਤੀਆਂ ਗਈਆਂ ਜਦਕਿ 1 ਗੱਡੀ ਜ਼ਬਤ ਕੀਤੀ ਗਈ। ਉਹਨਾਂ ਕਿਹਾ ਕਿ ਮੋਗਾ ਪੁਲਿਸ ਜਨਤਾ ਨੂੰ ਬੇਨਤੀ ਕਰਦੀ ਹੈ ਕਿ ਉਹ ਕੋਈ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
- ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਸ਼ਰਾਰਤੀ ਅਨਸਰਾਂ ਨੇ ਪ੍ਰਵਾਸੀ ਮਜ਼ਦੂਰਾਂ ਦੇ ਖੋਖਿਆਂ ਨੂੰ ਲਗਾਈ ਅੱਗ - Fire news in Amritsar
- 29 ਜੂਨ ਨੂੰ ਅਮਰਨਾਥ ਯਾਤਰਾ ਨੂੰ ਲੈ ਕੇ ਸੇਵਾਦਾਰਾਂ ਵੱਲੋਂ ਖਾਸ ਪ੍ਰਬੰਧ, ਜਾਣੋ ਕੀ - Amarnath Yatra 2024
- ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਇਸ ਹਵਾਈ ਅੱਡੇ ਦਾ ਨਾਮ ਬਦਲਣ ਦੀ ਕੀਤੀ ਅਪੀਲ - Punjab BJP To Modi