ਚੰਡੀਗੜ੍ਹ: ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ਵਿਰੋਧੀਆਂ ਨੂੰ 37 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਮਾਤ ਦੇਕੇ ਵਿਧਾਇਕ ਬਣੇ ਮੋਹਿੰਦਰ ਭਗਤ ਨੇ ਅੱਜ ਆਪਣੇ ਵਿਧਾਇਕੀ ਦੇ ਅਹੁਦੇ ਵਜੋਂ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸੰਧਵਾਂ ਦੀ ਹਾਜ਼ਰੀ ਵਿੱਚ ਸਹੁੰ ਚੁੱਕੀ । ਦੱਸ ਦਈਏ ਜਿੱਤ ਦਰਜ ਕਰਨ ਤੋਂ ਬਾਅਦ ਮੋਹਿੰਦਰ ਭਗਤ ਆਪਣੇ ਪਰਿਵਾਰ ਦੇ ਨਾਲ ਸੀਐੱਮ ਭਗਵੰਤ ਮਾਨ ਨੂੰ ਵੀ ਮਿਲੇ।
ਕੈਬਨਿਟ ਰੈਂਕ ਦੇਣ ਦੀ ਤਿਆਰੀ: ਮੀਡੀਆ ਰਿਪੋਰਟਾਂ ਮੁਤਾਬਿਕ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਵਕਾਰ ਅਤੇ ਅਕਸ ਦੀ ਲੜਾਈ ਨੂੰ ਅਸਾਨੀ ਨਾਲ ਫਤਹਿ ਕਰਨ ਦਾ ਇਨਾਮ ਵੀ ਮੋਹਿੰਦਰ ਭਗਤ ਨੂੰ ਜਲਦ ਮਿਲਣ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿੱਚ ਰੈਂਕ ਦਿੱਤਾ ਜਾਏਗਾ ਅਤੇ ਕੋਈ ਖਾਸ ਮੰਤਰਾਲਾ ਵੀ ਮੋਹਿੰਦਰ ਭਗਤ ਦੇ ਹਿੱਸੇ ਆਏਗਾ।
- ਪੰਜਾਬ ਬਸਪਾ ਪ੍ਰਧਾਨ ਜਸਵੀਰ ਗੜੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਰਮਸਟਰਾਂਗ ਦੇ ਕਤਲ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਕੀਤੀ ਮੰਗ - Jasveer Gari met the Governor
- ਮਨਰੇਗਾ ਵਰਕਰਾਂ ਨੇ ਕਾਂਗਰਸ ਨੂੰ ਵੋਟ ਪਾਉਣ ਕਾਰਣ ਗਵਾਈ ਨੌਕਰੀ, ਕੰਮ ਤੋਂ ਕੱਢਿਆ ਗਿਆ ਬਾਹਰ, 'ਆਪ' ਵਿਧਾਇਕ ਉੱਤੇ ਸਿਆਸੀ ਕਿੜ ਕੱਢਣ ਦੇ ਇਲਜ਼ਾਮ - MGNREGA workers staged a protest
- ਲੁਧਿਆਣਾ ਵਿੱਚ ਅੰਗਹੀਣਾਂ ਦੇ ਲਈ ਵੱਡਾ ਉਪਰਾਲਾ, ਨਰਾਇਣ ਸੇਵਾ ਸੰਸਥਾ ਵੱਲੋਂ ਵੰਡੇ ਜਾਣਗੇ ਨਕਲੀ ਅੰਗ, 625 ਲੋਕਾਂ ਨੇ ਪਹਿਲਾਂ ਹੀ ਕਰਵਾਈ ਰਜਿਸਟਰੇਸ਼ਨ - Narayan Sewa Sansthan
ਇੱਕ ਪਾਸੜ ਜਿੱਤ: ਦੱਸ ਦਈਏ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕ ਤਰਫਾ ਫਤਵਾ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਜਲੰਧਰ ਪੱਛਮੀ ਤੋਂ 37325 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਸਨ। ਉਨ੍ਹਾਂ ਨੂੰ ਕੁੱਲ੍ਹ 55246 ਵੋਟਾਂ ਪਈਆਂ ਸਨ ਜਦਕਿ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਲ 17921 ਵੋਟਾਂ ਨਾਲ ਦੂਜੇ ਨੰਬਰ ਉੱਤੇ ਰਹੇ ਸਨ। ਤੀਜੇ ਨੰਬਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਕੌਰ ਰਹੇ ਸਨ ਜਿਨ੍ਹਾਂ ਨੂੰ 16757, ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਦੇ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ ਪਈਆਂ ਸਨ।
ਇਸ ਤੋਂ ਪਹਿਲਾਂ ਵੀ ਮੋਹਿੰਦਰ ਭਗਤ 2017 ਅਤੇ 2022 ਦੀਆਂ ਚੋਣਾਂ ਵੀ ਇਸੇ ਹਲਕੇ ਤੋਂ ਲੜੇ ਸਨ। ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਲਈ ਅਸਤੀਫਾ ਦੇਣ ਤੋਂ ਬਾਅਦ ਉਪ ਚੋਣ ਦੀ ਲੋੜ ਪੈ ਗਈ ਸੀ ਅਤੇ ਚੋਣਾਂ ਵਿੱਚ ਮੋਹਿੰਦਰ ਭਗਤ ਦੀ ਜਿੱਤ ਨੂੰ 'ਆਪ' ਲਈ ਮਹੱਤਵਪੂਰਨ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨੇ ਸੀਟ ਬਰਕਰਾਰ ਰੱਖੀ ਹੈ।