ਅੰਮ੍ਰਿਤਸਰ: ਇੱਕ ਪਾਸੇ ਜਿਥੇ ਪੁਲਿਸ ਸੂਬੇ ਦੀ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵੇ ਕਰਦੀ ਹੈ ਤਾਂ ਦੂਜੇ ਪਾਸੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਉਥੇ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਵੇਰਕਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿਥੇ ਬਦਮਾਸ਼ਾਂ ਵਲੋਂ ਦਿਨ ਦਿਹਾੜੇ ਦੰਦਾਂ ਦੇ ਡਾਕਟਰ ਦੇ ਕਲੀਨਿਕ 'ਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਨ ਦੇ ਨਾਲ-ਨਾਲ ਪੈਸੇ ਲੁੱਟ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੀੜਤ ਵਲੋਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਕਰਵਾਈ ਗਈ ਪਰ ਨਾਲ ਹੀ ਪੀੜਤ ਨੇ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਹਨ।
ਦਿਨ ਦਿਹਾੜੇ ਕਲੀਨਿਕ 'ਤੇ ਕੀਤਾ ਹਮਲਾ: ਇਸ ਸਬੰਧੀ ਪੀੜਤ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਨੌਜਵਾਨ ਪਹਿਲਾਂ ਉਸਦੇ ਕੀਲੀਨਿਕ ਵਿੱਚ ਆਉਂਦਾ ਹੈ ਅਤੇ ਉਸ ਕੋਲੋਂ ਦਾੜ ਦਰਦ ਦੀ ਦਵਾਈ ਲੈਂਦਾ ਹੈ ਅਤੇ ਕੁਝ ਸਮੇਂ ਬਾਅਦ ਤਿੰਨ ਨੌਜਵਾਨ ਆਉਂਦੇ ਹਨ ਅਤੇ ਉਸ ਨਾਲ ਕੁੱਟਮਾਰ ਕਰਦੇ ਹਨ ਅਤੇ ਉਸ ਕੋਲੋਂ ਪੈਸੇ ਲੈ ਕੇ ਉਥੋਂ ਫਰਾਰ ਹੋ ਜਾਂਦੇ ਹਨ। ਉਸਦਾ ਕਹਿਣਾ ਹੈ ਕਿ ਜਦੋਂ ਉਸ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਸਿਰਫ ਸ਼ਿਕਾਇਤ ਦੇ ਨਾਂ 'ਤੇ ਪੁਲਿਸ ਵੱਲੋਂ ਗੋਂਗਲੂਆਂ ਤੋਂ ਮਿੱਟੀ ਝਾੜੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਹੁਣ ਪੁਲਿਸ ਨੇ ਉਸ ਨੂੰ ਐਕਸਰਾ ਕਰਾਉਣ ਵਾਸਤੇ ਕਿਹਾ ਹੈ ਅਤੇ ਹੁਣ ਉਸ ਵੱਲੋਂ ਐਕਸਰਾ ਕਰਾ ਕੇ ਪੁਲਿਸ ਨੂੰ ਰਿਪੋਰਟ ਦੁਬਾਰਾ ਤੋਂ ਦਿੱਤੀ ਜਾਵੇਗੀ ਪਰ ਉਸ ਨੂੰ ਆਸ ਨਹੀਂ ਹੈ ਕਿ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਪੁਲਿਸ ਵੱਲੋਂ ਉਹਨਾਂ ਦੋਸ਼ੀਆਂ ਦੇ ਖਿਲਾਫ ਕੀਤੀ ਜਾਵੇਗੀ।
ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ: ਹਾਲਾਂਕਿ ਜਦੋਂ ਉਸ ਕੋਲੋਂ ਪੁਰਾਣੀ ਰੰਜਿਸ਼ ਬਾਰੇ ਪੁੱਛਿਆ ਗਿਆ ਤਾਂ ਉਸ ਦਾ ਕਹਿਣਾ ਹੈ ਕਿ ਉਸਦੀ ਕਿਸੇ ਨਾਲ ਵੀ ਪੁਰਾਣੀ ਰੰਜਿਸ਼ ਨਹੀਂ ਚੱਲ ਰਹੀ ਅਤੇ ਉਸ ਵੱਲੋਂ ਸੀਸੀਟੀਵੀ ਫੁਟੇਜ ਵੀ ਪੁਲਿਸ ਨੂੰ ਖੁਦ ਹੀ ਆਂਢ ਗੁਆਂਢ ਤੋਂ ਮੁਹੱਈਆ ਕਰਵਾ ਕੇ ਦਿੱਤੀਆਂ ਗਈਆਂ ਹਨ। ਉਸ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਵਿਅਕਤੀਆਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕੀਤਾ ਹੈ, ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ।
ਪੁਲਿਸ ਨੇ ਆਖੀ ਪੁਰਾਣੀ ਰੰਜਿਸ਼ ਦੀ ਗੱਲ: ਉੱਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਪ੍ਰਾਪਤ ਹੋਈ ਸੀ ਅਤੇ ਉਹਨਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਪੀੜਤ ਨੂੰ MLR ਕੱਟ ਕੇ ਦਿੱਤਾ ਗਿਆ ਸੀ ਅਤੇ ਹੁਣ ਜੋ ਵੀ ਉਸ ਵਿੱਚ ਰਿਪੋਰਟ ਆਵੇਗੀ ਉਸ ਅਨੁਸਾਰ ਕਾਰਵਾਈ ਕਰ ਦਿੱਤੀ ਜਾਵੇਗੀ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਲੁੱਟ ਖੋਹ ਦੀ ਵਾਰਦਾਤ ਇਸ ਵਿੱਚ ਨਜ਼ਰ ਨਹੀਂ ਆ ਰਹੀ ਅਤੇ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੋ ਸਕਦਾ ਹੈ।
- ਚੋਣ ਕਮਿਸ਼ਨ ਨੇ ਕੇਂਦਰ ਨੂੰ 'ਵਿਕਸਿਤ ਭਾਰਤ' ਸੰਦੇਸ਼ ਭੇਜਣਾ ਬੰਦ ਕਰਨ ਨੂੰ ਕਿਹਾ - STOP SENDING VIKSIT BHARAT MESSAGES
- SC ਨੇ ਕੇਂਦਰ ਸਰਕਾਰ ਦੀ ਤੱਥ ਜਾਂਚ ਯੂਨਿਟ ਦੇ ਨੋਟੀਫਿਕੇਸ਼ਨ 'ਤੇ ਲਗਾਈ ਰੋਕ- SC Fact Checking Unit - SC STAYS CENTRES FCU
- ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਂਚ 'ਚ ਜੁਟੀ ਪੁਲਿਸ - Murder of young man