ETV Bharat / state

ਅੰਤਿਮ ਸਸਕਾਰ 'ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਮਾਂ ਪੁੱਤ ਦੀ ਮੌਤ - ROAD ACCIDENT IN BARNALA

ਬਰਨਾਲਾ ਵਿੱਚ ਅੰਤਿਮ ਸਸਕਾਰ ਉੱਤੇ ਜਾ ਰਿਹਾ ਗੰਗਾਨਗਰ ਦਾ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਮਾਂ-ਪੁੱਤ ਦੀ ਮੌਤ ਹੋ ਗਈ।

MOTHER AND SON DIED
ਅੰਤਿਮ ਸਸਕਾਰ 'ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ (ETV BHARAT PUNJAB (ਰਿਪੋਟਰ,ਬਰਨਾਲਾ))
author img

By ETV Bharat Punjabi Team

Published : Oct 18, 2024, 6:16 PM IST

Updated : Oct 18, 2024, 7:12 PM IST

ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਤਪਾ ਮੰਡੀ ਵਿਖੇ ਸੜਕ ਹਾਦਸਾ ਵਾਪਰ ਨਾਲ ਮਾਂ ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਤਪਾ ਮੰਡੀ ਦੇ ਓਵਰਬ੍ਰਿਜ ਉੱਪਰ ਇੱਕ ਬਰੀਜਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਵਾਪਰਿਆ। ਜਿਸ ਕਾਰਨ ਕਾਰ ਵਿੱਚ ਸਵਾਰ ਮਾਂ ਪੁੱਤ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ।

ਮਾਂ ਪੁੱਤ ਦੀ ਮੌਤ (ETV BHARAT PUNJAB (ਰਿਪੋਟਰ,ਬਰਨਾਲਾ))

ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ

ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਡ ਸਿੰਘ ਨੇ ਦੱਸਿਆ ਕਿ ਸਲਵਿੰਦਰ ਕੁਮਾਰ, ਲਵਿੰਦਰ ਸਿੰਘ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਵਾਸੀ ਗੰਗਾਨਗਰ ਬ੍ਰਿਜਾ ਕਾਰ 'ਚ ਸਵਾਰ ਹੋ ਕੇ ਗੰਗਾਨਗਰ ਤੋਂ ਚੰਡੀਗੜ੍ਹ ਰਿਸ਼ਰੇਦਾਰੀ 'ਚ ਅੰਤਿਮ ਸੰਸਕਾਰ ਤੇ ਜਾ ਰਹੇ ਸਨ। ਜਦੋਂ ਉਹ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਤਪਾ ਤਾਜੋ ਕੈਂਚੀਆਂ ਉੱਤੇ ਬਣੇ ਓਵਰਬ੍ਰਿਜ ਉੱਪਰ ਪੁੱਜੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।

ਮਾਂ-ਪੁੱਤ ਦੀ ਮੌਤ

ਇਸ ਹਾਦਸੇ 'ਚ ਉਸਦੇ ਭਰਾ ਕੁਲਵਿੰਦਰ ਸਿੰਘ (57) ਅਤੇ ਮਾਤਾ ਗੁਰਦੇਵ ਕੌਰ (75) ਦੀ ਮੌਤ ਹੋ ਗਈ। ਜਖਮੀਆਂ ਨੂੰ ਮਿੰਨੀ ਸਹਾਰਾ ਵੈਲਫੇਅਰ ਕਲੱਬ ਅਤੇ 108 ਐਂਬੂਲੈਂਸ ਜਰੀਏ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਨੂੰ ਜਦ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਨਾਂ ਮੌਕੇ ਤੇ ਪਹੁੰਚ ਕੇ ਕਾਰ ਨੂੰ ਇੱਕ ਪਾਸੇ ਕਰਵਾਇਆ ਅਤੇ ਡੈਡ ਬਾਡੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਖੇ ਪੋਸਟਮਾਰਟਮ ਲਈ ਰਖਵਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਤਪਾ ਮੰਡੀ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ ਇੱਕ ਬਰੀਜਾ ਕਾਰ ਬਠਿੰਡਾ ਚੰਡੀਗੜ੍ਹ ਹਾਈਵੇ ਉੱਪਰ ਓਵਰਬ੍ਰਿਜ 'ਤੇ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਮਾਂ ਪੁੱਤ ਦੀ ਮੌਕੇ ਉੱਪਰ ਮੌਤ ਹੋ ਗਈ। ਜਦਕਿ ਦੋ ਜਣੇ ਗੰਭੀਰ ਰੂਪ ਵਿੱਚ ਜ਼ਖਮੀ ਹਨ। ਉਹਨਾਂ ਦੱਸਿਆ ਕਿ ਕਾਰ ਸਵਾਰ ਗੰਗਾਨਗਰ ਰਾਜਸਥਾਨ ਤੋਂ ਚੰਡੀਗੜ੍ਹ ਜਾ ਰਹੇ ਸਨ। ਸਵੇਰੇ ਤੇਜ਼ ਰਫਤਾਰ ਹੋਣ ਕਾਰਨ ਗੱਡੀ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ ਉਹਨਾਂ ਕਿਹਾ ਕਿ ਮ੍ਰਿਤਕਾਂ ਦੀਆਂ ਡੈਡਬਾਡੀਜ਼ ਨੂੰ ਬਰਨਾਲਾ ਦੀ ਸਰਕਾਰੀ ਹਸਪਤਾਲ ਚ ਲਿਆ ਕੇ ਉਹਨਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Last Updated : Oct 18, 2024, 7:12 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.