ਅੰਮ੍ਰਿਤਸਰ : ਲੋਕ ਸਭਾ ਚੋਣਾਂ 2024 ਦੇ ਵਿੱਚ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਚੋਣ ਮੈਦਾਨ ਦੇ ਵਿੱਚ ਨਿਤਰ ਕੇ ਆਪਣੀ ਕਿਸਮਤ ਅਜਮਾਉਂਦੇ ਹੋਏ ਨਜ਼ਰ ਆ ਰਹੇ ਹਨ। ਉੱਥੇ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਵੱਲੋਂ ਵੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ, ਬਤਾਲਾ, ਕੰਮੋਕੇ, ਸ਼ਾਹਪੁਰ, ਜੋਧੇ, ਬਲਸਰਾਂ, ਖਾਨਪੁਰ, ਸੇਰੋ ਬਾਗਾ, ਸੇਰੋ ਨਿਗਾਹ ਤੋਂ ਇਲਾਵਾ ਕਸਬਾ ਮਹਿਤਾ, ਬੁੱਟਰ, ਗੱਗੜਭਾਣਾ ਅਤੇ ਹੋਰਨਾਂ ਅਨੇਕਾਂ ਪਿੰਡਾਂ ਦੇ ਵਿੱਚ ਜਾ ਕੇ ਵੋਟਰਾਂ ਨੂੰ ਲਾਮਬੱਧ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਅਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਹਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਦਿਨ ਸੰਗਤਾਂ ਵੱਲੋਂ ਅਥਾਹ ਪਿਆਰ ਮਿਲ ਰਿਹਾ ਹੈ ਜਿਸ ਦੇ ਉਹ ਰਿਣੀ ਹਨ। ਉਹਨਾਂ ਦਾਅਵਾ ਕੀਤਾ ਕਿ 4 ਜੂਨ ਦੇ ਨਤੀਜਿਆਂ ਦੌਰਾਨ ਅੰਮ੍ਰਿਤਪਾਲ ਸਿੰਘ ਭਾਰੀ ਬਹੁਮਤ ਦੇ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਜਿੱਤਣਗੇ।
- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਰਮੀ 'ਤੇ ਭਾਰੂ ਸੰਗਤ ਦੀ ਆਸਥਾ, ਲੱਖਾਂ ਸ਼ਰਧਾਲੂ ਹੋ ਰਹੇ ਨਤਮਸਤਕ - Sachkhand Sri Harimandar Sahib
- ਭਗਵੰਤ ਮਾਨ ਦੀ ਬਠਿੰਡਾ ਚੋਣ ਰੈਲੀ 'ਚ ਔਰਤ ਨੇ ਕੀਤਾ ਵੱਡਾ ਕਾਰਨਾਮਾ, ਵੀਡੀਓ ਵੇਖ ਤੁਸੀਂ ਵੀ ਹੋਵੋਗੇ ਹੈਰਾਨ.... - Lok Sabha Elections 2024
- ਅੰਮ੍ਰਿਤਸਰ ਦੇ ਇਲਾਕੇ ਦੇ ਲੋਕਾਂ ਨੇ ਕੀਤਾ ਚੋਣਾਂ ਦਾ ਬਾਈਕਾਟ, ਜਾਣੋ ਕਾਰਨ - Boycott of elections in Amritsar
ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਲੋਂ ਝੂਠ ਬੋਲਿਆ ਜਾ ਰਿਹਾ ਹੈ ਕਿ ਸਾਡੀ ਉਨ੍ਹਾਂ ਨਾਲ ਕੋਈ ਗੱਲ ਹੋਈ ਹੈ। ਉਹਨਾਂ ਕਿਹਾ ਕਿ ਸੰਗਤਾਂ ਦਾ ਇਹੀ ਫੈਸਲਾ ਸੀ, ਜਿਸ ਕਾਰਨ ਉਹ ਚੋਣ ਲੜ ਰਹੇ ਹਨ ਅਤੇ ਸੰਗਤਾਂ ਹੀ ਚੋਣਾਂ ਦੇ ਨਤੀਜਿਆਂ ਵਿੱਚ ਇਸ ਦਾ ਜਵਾਬ ਵਿਰੋਧੀ ਧਿਰਾਂ ਨੂੰ ਦੇਣਗੀਆਂ।
ਜਿਕਰਯੋਗ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਦੌਰਾਨ ਰਾਜਨੀਤਿਕ ਮੁਕਾਬਲਾ ਰੋਮਾਂਚਕ ਹੋਣ ਜਾ ਰਿਹਾ ਹੈ, ਆਉਣ ਵਾਲੇ ਦਿਨਾਂ ਵਿੱਚ ਇਸ ਸੀਟ ਦੇ ਉੱਤੇ ਸਿਆਸੀ ਮੁਕਾਬਲੇ ਕਿਸ ਤਰ੍ਹਾਂ ਦੇ ਨਜ਼ਰ ਆਉਂਦੇ ਹਨ ਇਹ ਦੇਖਣਾ ਹੋਵੇਗਾ।