ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਕਸਬਾ ਨਥਾਣਾ ਵਿਖੇ ਇੱਕ ਔਰਤ 'ਤੇ ਤੇਜ਼ਾਬੀ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਥਾਣਾ ਵਿਖੇ ਹਸਪਤਾਲ ਵਿੱਚ ਇਲਾਜ ਅਧੀਨ ਨਥਾਣਾ ਦੀ ਰਹਿਣ ਵਾਲੀ ਪੀੜਤਾ ਨੇ ਦੱਸਿਆ ਕਿ ਉਹਨਾਂ ਦੇ ਘਰ ਦੇ ਨਜ਼ਦੀਕ ਇੱਕ ਬੋਰ ਕਰਨ ਵਾਲਾ ਵਿਅਕਤੀ ਉਨਾਂ ਦੇ ਗੁਆਂਢ ਵਿੱਚ ਬੋਰ ਕਰ ਰਿਹਾ ਸੀ ਅਤੇ ਉਹ ਵਿਅਕਤੀ ਉਨ੍ਹਾਂ ਪਾਸੋਂ ਪਾਣੀ ਆਦਿ ਦੀ ਸਹੂਲਤ ਲੈ ਲੈਂਦਾ ਸੀ ।
ਮਹਿਲਾ 'ਤੇ ਤੇਜ਼ਾਬ ਨਾਲ ਹਮਲਾ: ਪੀੜਤਾ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਹ ਵਿਅਕਤੀ ਕੁਝ ਅਣਜਾਣੇ ਕਾਰਨਾਂ ਕਰਕੇ ਉਸ ਉੱਤੇ ਤੇਜ਼ਾਬ ਪਾਉਣ ਦੀਆਂ ਧਮਕੀਆਂ ਦੇਣ ਲੱਗਿਆਂ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਹ ਬੱਚੇ ਨੂੰ ਸਕੂਲੋਂ ਲੈ ਕੇ ਆ ਰਹੀ ਸੀ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਉੱਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਜਿਸ ਕਰਕੇ ਉਸ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ: ਉਧਰ ਇਸ ਘਟਨਾ ਦਾ ਪਤਾ ਚੱਲਦੇ ਹੀ ਬਠਿੰਡਾ ਤੋਂ ਸੀਨੀਅਰ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰਨ ਲਈ ਹਸਪਤਾਲ ਨਥਾਣਾ ਪਹੁੰਚੇ। ਇਸ ਮੌਕੇ ਡੀਐਸਪੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਲੋਕਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ, ਉਹਨਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
- ਸਾਵਣ ਮਹੀਨੇ ਦੀ ਸ਼ੁਰੂਆਤ 'ਤੇ ਮਾਤਾ ਚਿੰਤਾਪੁਰਨੀ ਦੇ ਸਲਾਨਾ ਮੇਲੇ ਨੂੰ ਲੈ ਕੇ ਸੰਗਤਾਂ ਦੇ 'ਚ ਛਾਈਆਂ ਰੌਣਕਾਂ - Mata Chintapurni fair
- ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ, ਰਾਸ਼ਟਰਪਤੀ ਨੇ ਪੁੱਠੇ ਪੈਰੀ ਮੋੜੀ ਸਰਕਾਰ ਦੀ ਫਾਈਲ - Governor will remain chancellor
- ਹਿਜ਼ਬੁਲ ਮੁਜਾਹਿਦੀਨ ਨੂੰ ਪੈਸਾ ਭੇਜਣ ਲਈ UAPA, NDPS Act ਤਹਿਤ ਗ੍ਰਿਫ਼ਤਾਰ ਚਾਰ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ - hizbul mujahideen related case