ETV Bharat / state

MP ਅੰਮ੍ਰਿਤਪਾਲ ਸਿੰਘ ਦਾ ਕਤਲ ਮਾਮਲੇ 'ਚ ਨਾਂ ਆਉਣ 'ਤੇ ਪਿਤਾ ਤਰਸੇਮ ਸਿੰਘ ਨੇ ਦਿੱਤਾ ਵੱਡਾ ਬਿਆਨ, ਕਿਹਾ... - MP AMRITPAL SINGH

ਸਾਂਸਦ ਅੰਮ੍ਰਿਤਪਾਲ ਸਿੰਘ ਦਾ ਗੁਰਪ੍ਰੀਤ ਸਿੰਘ ਹਰੀਨੌਂ ਦੇ ਕਤਲ 'ਚ ਨਾਂ ਆਉਣ 'ਤੇ ਪਿਤਾ ਤਰਸੇਮ ਸਿੰਘ ਨੇ ਪ੍ਰੈਸ ਕਾਨਫਰੰਸ ਕੀਤੀ। ਪੜ੍ਹੋ ਕੀ ਕਿਹਾ...

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ (ETV BHARAT)
author img

By ETV Bharat Punjabi Team

Published : Oct 19, 2024, 8:17 PM IST

ਅੰਮ੍ਰਿਤਸਰ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਸਦੇ ਸਮਰਥਕਾਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਐਮਪੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਰਾਜ ਦੀ ਏਜੰਸੀ ਅੰਮ੍ਰਿਤਪਾਲ ਸਿੰਘ ਨੂੰ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਅੰਮ੍ਰਿਤਪਾਲ ਦੀ ਰਿਹਾਈ ਵਿੱਚ ਰੁਕਾਵਟ ਪਾਈ ਜਾ ਸਕੇ।

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ (ETV BHARAT)

ਅੰਮ੍ਰਿਤਪਾਲ ਸਿੰਘ ਖਿਲਾਫ਼ ਸਾਜਿਸ਼

ਇਸ ਮੌਕੇ ਸਾਂਸਦ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਟੇਟ ਏਜੰਸੀਆਂ ਵੱਲੋਂ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਦੀ ਸਾਜਿਸ਼ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਫਸਾਉਣ ਲਈ ਵਰਤੇ ਜਾ ਰਹੇ ਘਟੀਆ ਹੱਥਕੰਡੇ ਉਹਨਾਂ ਦੀ ਰਿਹਾਈ ਵਿੱਚ ਰੁਕਾਵਟਾਂ ਖੜੀਆ ਕਰਨ ਦੀ ਇੱਕ ਗਹਿਰੀ ਚਾਲ ਹੈ। ਇਹ ਸਾਜ਼ਿਸ਼ ਉਸੇ ਕੜੀ ਦਾ ਹਿੱਸਾ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਦੌਰਾਨ ਉਹਨਾਂ ਦੀ ਰਿਹਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਜਾਨ ਨੂੰ ਖਤਰੇ ਵਜੋਂ ਪ੍ਰਗਟਾਇਆ ਸੀ।

ਬਿਨਾਂ ਕਿਸੇ ਸਬੂਤ ਤੋਂ ਇਲਜ਼ਾਮ

ਉਨ੍ਹਾਂ ਕਿਹਾ ਕਿ ਬੀਤੇ ਕੱਲ ਪੰਜਾਬ ਪੁਲਿਸ ਦੇ ਮੁਖੀ ਵੱਲੋਂ ਬਿਨਾਂ ਕਿਸੇ ਸਬੂਤ ਤੋਂ ਕੇਵਲ ਸ਼ਰੀਕੇਬਾਜ਼ੀ ਅਤੇ ਨਫਰਤੀ ਪ੍ਰਵਿਰਤੀਆਂ ਤਹਿਤ ਦਿੱਤੇ ਗਏ ਬਿਆਨਾਂ ਦੇ ਆਧਾਰ ਉੱਪਰ ਸ਼ੱਕ ਦੀ ਉਂਗਲ ਐਮਪੀ ਅੰਮ੍ਰਿਤਪਾਲ ਸਿੰਘ ਵੱਲ ਕਰਕੇ ਸਰਕਾਰ ਦੇ ਸਾਜਿਸ਼ੀ ਇਰਾਦਿਆ ਦੀ ਹੀ ਪੁਸ਼ਟੀ ਕੀਤੀ ਗਈ ਹੈ। ਅਜਿਹਾ ਕਰਕੇ ਸਰਕਾਰ ਅੰਮ੍ਰਿਤਪਾਲ ਸਿੰਘ ਦੇ ਅਕਸ ਨੂੰ ਦਾਗੀ ਕਰਨ ਤੋਂ ਇਲਾਵਾ ਸਿੱਖਾਂ ਵਿੱਚ ਭਰਾ ਮਾਰੂ ਜੰਗ ਪੈਦਾ ਕਰਨ ਦੇ ਮਨਸੂਬੇ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਹਨਾਂ ਜੁਲਮਾਂ ਅੱਗੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦਾ ਪ੍ਰਵਾਰ ਰੱਤੀ ਭਰ ਵੀ ਨਹੀ ਝੁਕਣਗੇ। ਸਰਕਾਰ ਵੱਲੋਂ ਦਰਜ ਕੀਤੇ ਜਾਣ ਵਾਲੇ ਝੂਠੇ ਕੇਸ ਅਤੇ ਕੇਂਦਰੀ ਏਜੰਸੀਆਂ ਦੀ ਛਾਪੇਮਾਰੀ ਦਾ ਮਕਸਦ ਲੋਕ ਸਭਾ ਚੋਣਾਂ ਦੌਰਾਨ ਪੈਦਾ ਹੋਏ ਸਿਆਸੀ ਉਭਾਰ ਨੂੰ ਦਬਾਉਣ ਲਈ ਇੱਕ ਭੈਅ-ਭੀਤ ਕਰਨ ਵਾਲਾ ਮਾਹੌਲ ਸਿਰਜਣਾ ਹੈ।

ਭਰਾ-ਮਾਰੂ ਜੰਗ ਵਾਲਾ ਮਾਹੌਲ

ਤਰਸੇਮ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੇ ਇਤਿਹਾਸ ਵਿੱਚ ਅਜਿਹੀਆਂ ਅਨੇਕਾਂ ਜ਼ਾਲਮੀ ਹਕੂਮਤਾਂ ਨਾਲ ਟੱਕਰ ਲਈ ਹੈ ਅਤੇ ਅਸੀ ਅੱਜ ਦੇ ਇਹਨਾਂ ਮੀਰ ਮੰਨੂਆਂ ਅਤੇ ਜ਼ਕਰੀਆ ਖਾਨਾਂ ਦਾ ਸਬਰ ਅਤੇ ਹਿੰਮਤ ਨਾਲ ਟਾਕਰਾ ਕਰਾਂਗੇ। ਗੁਰਪ੍ਰੀਤ ਸਿੰਘ ਦਾ ਕਤਲ ਇੱਕ ਬਹੁਤ ਦੁਖਦਾਈ ਘਟਨਾ ਸੀ, ਪਰ ਇਸ ਕਤਲ ਨੂੰ ਲੈ ਕੇ ਸਿੱਖਾਂ ਵਿੱਚ ਭਰਾ-ਮਾਰੂ ਜੰਗ ਵਾਲਾ ਮਾਹੌਲ ਪੈਂਦਾ ਕੀਤੇ ਜਾਣ ਦੀਆਂ ਇਖਲਾਕ-ਹੀਣ ਅਤੇ ਸਾਜਿਸ਼ੀ ਕੋਸ਼ਿਸ਼ਾਂ ਉਸ ਤੋਂ ਵੀ ਜ਼ਿਆਦਾ ਦੁਖਦਾਈ ਵਰਤਾਰਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਟੇਟ ਏਜੰਸੀਆਂ ਕਤਲ ਦੀ ਘਟਨਾ ਵਾਲੇ ਦਿਨ ਤੋਂ ਹੀ ਪੰਥਕ ਸਫਾਂ ਵਿੱਚ ਬੈਠੇ ਹੋਏ ਅਖੌਤੀ ਪੰਥਕ ਲੀਡਰਾਂ ਰਾਹੀਂ ਇਸ ਕਤਲ ਲਈ ਅੰਮ੍ਰਿਤਪਾਲ ਸਿੰਘ ਨੂੰ ਜਿੰਮੇਵਾਰ ਕਰਾਰ ਦੇਣ ਦਾ ਪ੍ਰਚਾਰ ਕਰਾ ਰਹੀਆਂ ਸਨ। ਪੰਥਕ ਸਫਾਂ ਵਿਚਲੇ ਸਾਡੇ ਸਿਆਸੀ ਵਿਰੋਧੀਆਂ ਨੇ ਈਰਖਾ-ਵੱਸ ਅਜਿਹੇ ਪ੍ਰਚਾਰ ਨੂੰ ਸ਼ਹਿ ਦੇਣ ਦਾ ਸਿਲਸਿਲਾ ਅਪਣਾਇਆ ਹੋਇਆ ਹੈ ਅਤੇ ਇਸ ਮਸਲੇ ਬਾਰੇ ਅਸੀਂ ਸਿੱਖ ਸੰਗਤਾਂ ਨੂੰ ਵੱਖਰੇ ਤੌਰ 'ਤੇ ਜਾਣੂ ਕਰਵਾਵਾਂਗੇ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ

ਉਨ੍ਹਾਂ ਕਿਹਾ ਕਿ ਉਨ੍ਹਾਂ ਸਵਾਲ ਕੀਤਾ ਕਿ 3000 ਕਿਲੋਮੀਟਰ ਦੂਰ ਬੈਠਾ ਅੰਮ੍ਰਿਤਪਾਲ ਸਿੰਘ ਕਿਵੇਂ ਕਤਲ ਕਰਵਾ ਸਕਦਾ ਹੈ। ਇਹ ਸਭ ਏਜੰਸੀਆਂ ਕਰਵਾ ਰਹੀਆਂ ਹਨ। ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਬਾਹਰ ਆਉਣ ਦੀਆਂ ਸੰਭਾਵਨਾਵਾਂ ਬਣਦੀਆਂ ਹਨ ਤਾਂ ਏਜੰਸੀਆਂ ਵੱਲੋਂ ਅਜਿਹਾ ਕੰਮ ਹੀ ਕੰਮ ਕੀਤਾ ਜਾਂਦਾ ਹੈ। ਏਜੰਸੀਆਂ ਦੀ ਚਾਲ ਨੂੰ ਸਮਝਦੇ ਹੋਏ ਲੋਕਾਂ ਨੂੰ ਭਰਾ ਮਾਰੂ ਜੰਗ ਤੋਂ ਬਚਣ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਜੋ ਲੋਕ ਆਪਣੇ ਹੱਕਾਂ ਦੀ ਗੱਲ ਕਰਦੇ ਹਨ ਉਹਨਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਪਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਰਿਟਾਇਰਡ ਜੱਜ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਡੀਜੀਪੀ ਅਤੇ ਪੁਲਿਸ 'ਤੇ ਚੁੱਕੇ ਸਵਾਲ

ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ 'ਚ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਤੁਹਾਨੂੰ ਲੋਕਾਂ ਨੇ ਆਪਣੀ ਸੁਰੱਖਿਆ ਲਈ ਚੁਣਿਆ ਸੀ, ਪਰ ਇਸ ਲਈ ਨਹੀਂ ਕਿ ਗੁਰਪ੍ਰੀਤ ਦਾ ਕਤਲ ਕੀਤਾ ਜਾਵੇ। ਇਹ ਸਰਕਾਰ ਦੀ ਨਾਕਾਮੀ ਹੈ ਕਿ ਡੀਜੀਪੀ ਆਪਣੀ ਜ਼ਿੰਮੇਵਾਰੀ ਤੋਂ ਭੱਜਦੇ ਨਜ਼ਰ ਆ ਰਹੇ ਹਨ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਖ਼ਰਾਬ ਹਨ, ਖੁੱਲ੍ਹੇਆਮ ਫਿਰੌਤੀ ਮੰਗੀ ਜਾ ਰਹੀ ਹੈ, ਕਤਲ ਕੀਤੇ ਜਾ ਰਹੇ ਹਨ, ਮੂਸੇਵਾਲਾ ਕਤਲ ਦੇ ਨਾਲ-ਨਾਲ ਕਈ ਅਜਿਹੇ ਕਤਲ ਹੋਏ ਹਨ ਜਿਨ੍ਹਾਂ ਦੇ ਮੁਲਜ਼ਮ ਅਜੇ ਤੱਕ ਫਰਾਰ ਹਨ, ਪੁਲਿਸ ਦੀ ਕਾਰਗੁਜ਼ਾਰੀ ਚੰਗੀ ਨਹੀਂ ਹੈ। ਪਰਿਵਾਰ ਵੱਲੋਂ ਇਹ ਵੀ ਖਦਸ਼ਾ ਜਾਹਿਰ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਰਿਵਾਰ ਦਾ ਕੋਈ ਜਾਨੀ-ਮਾਲੀ ਨੁਕਸਾਨ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਸਿੱਧੀ-ਸਿੱਧੀ ਜਿੰਮੇਵਾਰੀ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.