ETV Bharat / state

ਕਾਰਪੋਰੇਸ਼ਨ ਚੋਣਾਂ ਅਤੇ ਲੁਧਿਆਣਾ ਦੇ ਮੁੱਦਿਆਂ ਨੂੰ ਲੈ ਕੇ MP ਬਿੱਟੂ ਤੇ ਵਿਧਾਇਕ ਗੋਗੀ ਦਾ ਇੱਕ ਦੂਜੇ 'ਤੇ ਨਿਸ਼ਾਨਾ, ਆਖੀਆਂ ਇਹ ਗੱਲਾਂ - Ludhiana corporation elections

ਕਾਰਪੋਰੇਸ਼ਨ ਚੋਣਾਂ ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈਕੇ ਸਾਂਸਦ ਰਵਨੀਤ ਬਿੱਟੂ ਨੇ ਆਪ ਵਿਧਾਇਕ ਗੋਗੀ 'ਤੇ ਕਈ ਇਲਜ਼ਾਮ ਲਗਾਏ ਹਨ। ਜਿਸ ਤੋਂ ਬਾਅਦ ਵਿਧਾਇਕ ਨੇ ਵੀ ਸਾਂਸਦ ਬਿੱਟੂ ਨੂੰ ਠੋਕਵਾਂ ਜਵਾਬ ਦਿੱਤਾ ਹੈ।

ਐਮਪੀ ਤੇ ਵਿਧਾਇਕ ਆਹਮੋ ਸਾਹਮਣੇ
ਐਮਪੀ ਤੇ ਵਿਧਾਇਕ ਆਹਮੋ ਸਾਹਮਣੇ
author img

By ETV Bharat Punjabi Team

Published : Feb 20, 2024, 6:11 PM IST

ਐਮਪੀ ਤੇ ਵਿਧਾਇਕ ਆਹਮੋ ਸਾਹਮਣੇ

ਲੁਧਿਆਣਾ: ਸਥਾਨਕ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਅਤੇ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਮੁੜ ਤੋਂ ਆਹਮੋ ਸਾਹਮਣੇ ਹਨ। ਰਵਨੀਤ ਬਿੱਟੂ ਨੇ ਇਲਜ਼ਾਮ ਲਗਾਇਆ ਕਿ ਇੱਕ ਸਾਲ ਹੋ ਚੁੱਕਾ ਹੈ ਪਰ ਸਰਕਾਰ ਨਗਰ ਨਿਗਮ ਦੀਆਂ ਚੋਣਾਂ ਨਾ ਕਰਵਾ ਕੇ ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਖੋ ਰਹੀ ਹੈ। ਉਹਨਾਂ ਕਿਹਾ ਕਿ ਵਿਕਾਸ ਕਾਰਜ ਰੁਕੇ ਹੋਏ ਹਨ, ਪੰਜਾਬ ਦੇ ਹਰ ਵਾਰਡ ਦੇ 95 ਦੇ 95 ਵਾਰਡ ਖਾਲੀ ਪਏ ਹਨ। ਉੱਥੇ ਵਿਕਾਸ ਕਾਰਜ ਬੰਦ ਹੋ ਗਏ ਹਨ ਤੇ ਜੋ ਕੇਂਦਰ ਵੱਲੋਂ ਕਰੋੜਾਂ ਰੁਪਏ ਦਾ ਫੰਡ ਆਉਂਦਾ ਹੈ, ਉਹ ਵੀ ਰੁਕਿਆ ਹੋਇਆ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਖੁਦ ਤਾਂ ਜੇਲ੍ਹ ਜਾਣ ਤੋਂ ਭੱਜ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਵਿੱਚ ਵੀ ਸਰਕਾਰ ਚੋਣਾਂ ਨਹੀਂ ਕਰਵਾ ਰਹੀ। ਉਹਨਾਂ ਕਿਹਾ ਕਿ ਇੱਥੋਂ ਤੱਕ ਕਿ ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੋਹ ਲਿਆ ਹੈ। ਉਹਨਾਂ ਕਿਹਾ ਕਿ ਵਿਧਾਇਕ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ।

ਵਿਧਾਇਕ ਗੋਗੀ ਨੂੰ ਸੁਣਾਈਆਂ ਖਰੀਆਂ: ਰਵਨੀਤ ਬਿੱਟੂ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਲਈ ਜੋ 650 ਕਰੋੜ ਰੁਪਏ ਦੇ ਪ੍ਰੋਜੈਕਟ ਦੇ ਤਹਿਤ 14 ਕਰੋੜ ਰੁਪਏ ਦੇ ਜਾਲ ਬੁੱਢੇ ਨਾਲੇ ਦੇ ਕੰਢੇ ਲਗਾਏ ਗਏ ਸਨ, ਉਹਨਾਂ ਨੂੰ ਤੋੜਿਆ ਜਾ ਰਿਹਾ ਹੈ। ਵਿਧਾਇਕ ਗੋਗੀ ਪੈਸੇ ਦੀ ਬਰਬਾਦੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਉੱਥੇ ਸੜਕ ਬਣਾਉਣ ਦੀ ਗੱਲ ਕਰ ਰਹੇ ਨੇ ਜਦੋਂ ਕਿ ਬੁੱਢਾ ਨਾਲ ਓਵਰਫਲੋ ਹੁੰਦਾ ਹੈ ਤਾਂ ਪਾਣੀ ਲੋਕਾਂ ਦੇ ਘਰਾਂ ਦੇ ਵਿੱਚ ਦਾਖਲ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਅਸੀਂ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਾਂ।

ਵਿਧਾਇਕ ਦਾ ਬਿੱਟੂ ਨੂੰ ਪਲਟਵਾਰ: ਇਸ ਸਬੰਧੀ ਦੂਜੇ ਪਾਸੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਵੀ ਰਵਨੀਤ ਬਿੱਟੂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਜਵਾਬ ਦਿੰਦੇ ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਸਾਲ 2017 ਦੇ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਸਨ ਤਾਂ ਇਹਨਾਂ ਦੀ ਸਰਕਾਰ ਵੇਲੇ 13 ਮਹੀਨੇ ਚੋਣਾਂ ਦੇਰੀ ਨਾਲ ਕਰਵਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਖੁਦ ਇਹ ਆਪਣੀ ਵਾਰੀ ਭੁੱਲ ਗਏ ਹਨ, ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਾਨੂੰ ਸਾਰੇ ਫੰਡ ਬਕਾਇਦਾ ਮਿਲ ਰਹੇ ਹਨ ਇਸ ਦੇ ਤਹਿਤ ਕੰਮ ਵੀ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਹੁਣ ਆਪਣੀ ਫੋਕੀ ਸਿਆਸਤ ਚਮਕਾਉਣ ਦੇ ਲਈ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ, ਕਿਉਂਕਿ ਲੋਕ ਸਭਾ ਦੀਆਂ ਚੋਣਾਂ ਨੇੜੇ ਆ ਗਈਆਂ ਹਨ। ਵਿਧਾਇਕ ਗੋਗੀ ਨੇ ਕਿਹਾ ਕਿ ਸਾਰੇ ਕੰਮ ਜੋ ਇਹਨਾਂ ਵੱਲੋਂ ਗਲਤ ਕੀਤੇ ਗਏ ਸਨ, ਉਹਨਾਂ ਨੂੰ ਸਗੋਂ ਠੀਕ ਕਰਵਾਇਆ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.