ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨਾਲ ਆ ਗਿਆ ਹੈ। ਜਿਨ੍ਹਾਂ ਨੇ ਸਾਹਨੇਵਾਲ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕਰਕੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਣਨੀਤੀ ਬਣਾਈ।
ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ: ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈਕੇ ਉਨ੍ਹਾਂ ਸਮੁੱਚੀਆਂ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਵੀ ਸਮਰਥਨ ਕੀਤਾ, ਜਿਸ ਸਬੰਧੀ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਦਿੱਤੇ ਬਿਆਨ ਦੀ ਵੀ ਸ਼ਲਾਘਾ ਕੀਤੀ। ਜਦੋਂ ਕਿ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤੇ ਗਏ ਜਵਾਬ ਬਾਰੇ ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਕੋਈ ਫਰਕ ਨਹੀਂ ਪਵੇਗਾ।
ਚਰਨਜੀਤ ਚੰਨੀ ਦਾ ਸਮਰਥਨ: ਇਸ ਦੇ ਨਾਲ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਸਮੁੱਚੀਆਂ ਜਥੇਬੰਦੀਆਂ ਦੇ ਇੱਕ ਮੰਚ ’ਤੇ ਇਕੱਠੇ ਹੋਣ ਦਾ ਸਮਰਥਨ ਕੀਤਾ।
ਸੁਖਬੀਰ ਬਾਦਲ ਛੱਡੇ ਪ੍ਰਧਾਨਗੀ: ਉਧਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵਿੱਚੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ ’ਤੇ ਖਰਾ ਉਤਰਨ ਵਿੱਚ ਕਾਮਯਾਬ ਨਹੀਂ ਹੋਏ, ਜਿਸ ਦਾ ਨਤੀਜਾ ਪਿਛਲੀਆਂ ਚੋਣਾਂ ਦੌਰਾਨ ਦੇਖਣ ਨੂੰ ਮਿਲਿਆ। ਅਕਾਲੀ ਦਲ ਦੀ ਹਾਰ ਲਈ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਪ੍ਰਧਾਨਗੀ ਛੱਡਣ ਦਾ ਪ੍ਰਸਤਾਵ ਦਿੱਤਾ ਸੀ, ਪਰ ਉਹ ਨਹੀਂ ਮੰਨੇ।
- ਜ਼ਮੀਨੀ ਵਿਵਾਦ 'ਚ ਚੱਲੀਆਂ ਗੋਲੀਆਂ, ਸੇਵਾਮੁਕਤ ਐੱਸਐੱਚਓ ਨੂੰ ਗੋਲੀ, ਪਰਿਵਾਰ ਨੇ ਮੰਗਿਆ ਇਨਸਾਫ਼ - Firing at former SHO in Muktsar
- ਦਰਦਨਾਕ : ਘਰ ਦੇ ਬਾਹਰ ਖੇਡਦੇ ਹੋਏ ਬਿਜਲੀ ਦੀ ਨੰਗੀ ਤਾਰ ਨੂੰ ਚਿਪਕਿਆ ਮਾਸੂਮ ਬੱਚਾ, ਮਾਪਿਆਂ ਦਾ ਸੀ ਇਕਲੌਤਾ, ਦਿਲ ਨੂੰ ਹਲੂਣ ਕੇ ਰੱਖ ਦੇਵੇਗਾ ਪਰਿਵਾਰ ਦਾ ਵਿਰਲਾਪ - Child dies due to electrocution
- ਨਿਹੰਗ ਸਿੰਘਾਂ ਨੇ ਠੇਕੇ 'ਤੇ ਸ਼ਰਾਬ ਪੀਂਦਾ ਫੜਿਆ ਅੰਮ੍ਰਿਤਧਾਰੀ, ਮੁਕੱਦਮਾ ਦਰਜ ਕਰਨ ਦੀ ਮੰਗ - Amritdhari drinking alcohol caught