ETV Bharat / state

ਕ੍ਰਿਟੀਕਲ ਕੇਅਰ ਸੈਂਟਰ ਨੂੰ ਲੈ ਕੇ MP ਮਾਨ ਅਤੇ ਸਿਵਲ ਸਰਜਨ ਆਹਮੋ ਸਾਹਮਣੇ, SAD ਅੰਮ੍ਰਿਤਸਰ ਵੱਲੋਂ ਰੋਸ ਪ੍ਰਦਰਸ਼ਨ - Critical Care Center in Barnala

ਬਰਨਾਲਾ 'ਚ SAD ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਕਿਉਂਕਿ ਸਾਂਸਦ ਮਾਨ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੇ ਕੇਂਦਰ ਦੀ ਗ੍ਰਾਂਟ ਨਾਲ ਬਰਨਾਲਾ 'ਚ ਬਣੇ ਕ੍ਰਿਟੀਕਲ ਕੇਅਰ ਸੈਂਟਰ ਦਾ ਉਦਘਾਟਨ ਕਰਨਾ ਸੀ ਪਰ ਪੰਜਾਬ ਸਰਕਾਰ ਵਲੋਂ ਫੋਕੀ ਵਾਹਵਾਹੀ ਖੱਟਣ ਦੇ ਚੱਕਰ 'ਚ ਉਨ੍ਹਾਂ ਨੂੰ ਉਦਘਾਟਨ ਤੋਂ ਰੋਕਿਆ ਹੈ, ਜਦਕਿ ਉਸ ਦਾ ਨਿਰਮਾਣ ਐਮਪੀ ਫੰਡ ਤੋਂ ਹੋਇਆ ਹੈ।

MP ਮਾਨ ਅਤੇ ਸਿਵਲ ਸਰਜਨ ਆਹਮੋ ਸਾਹਮਣੇ
MP ਮਾਨ ਅਤੇ ਸਿਵਲ ਸਰਜਨ ਆਹਮੋ ਸਾਹਮਣੇ
author img

By ETV Bharat Punjabi Team

Published : Mar 13, 2024, 2:12 PM IST

MP ਮਾਨ ਅਤੇ ਸਿਵਲ ਸਰਜਨ ਆਹਮੋ ਸਾਹਮਣੇ

ਬਰਨਾਲਾ: ਸ਼ਹਿਰ 'ਚ ਕੇਂਦਰ ਸਰਕਾਰ ਵੱਲੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਸਿਫਾਰਿਸ਼ ਸਦਕਾ ਸਿਵਲ ਹਸਪਤਾਲ ਬਰਨਾਲਾ ਵਿਖੇ 54.89 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਕ੍ਰਿਟੀਕਲ ਕੇਅਰ ਸੈਂਟਰ ਦਾ ਉਦਘਾਟਨ ਕਰਨ ਤੋਂ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਰੋਕਣ ਦੇ ਰੋਸ ਵਜੋਂ ਪਾਰਟੀ ਆਗੂਆਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐਮਪੀ ਸਿਮਰਨਜੀਤ ਸਿੰਘ ਮਾਨ ਨੇ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ 55 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਕ੍ਰਿਟੀਕਲ ਕੇਅਰ ਸੈਂਟਰ ਲਿਆਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸਦਾ ਸਿਹਰਾ ਖੁਦ ਲੈਣ ਦੀ ਫਿਰਾਕ ਵਿੱਚ ਹੈ‌। ਜਿਸ ਕਰਕੇ ਅੱਜ ਪੰਜਾਬ ਸਰਕਾਰ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਲੋਕ ਸਭਾ ਮੈਂਬਰ ਸੰਗਰੂਰ ਨੂੰ ਕੇਅਰ ਸੈਂਟਰ ਦਾ ਉਦਘਾਟਨ ਕਰਨ ਤੋਂ ਰੋਕਿਆ ਹੈ।

ਝੂਠੀ ਵਾਹਵਾਹੀ ਖੱਟਣਾ ਚਾਹੁੰਦੀ ਪੰਜਾਬ ਸਰਕਾਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਬਰਨਾਲਾ ਸਿਵਲ ਹਸਪਤਾਲ ਵਿਖੇ ਕੇਂਦਰ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਕ੍ਰਿਟੀਕਲ ਕੇਅਰ ਸੈਂਟਰ ਦਾ ਸਿਹਰਾ ਖੁਦ ਲੈ ਕੇ ਝੂਠੀ ਵਾਹਵਾਹੀ ਖੱਟਣਾ ਚਾਹੁੰਦੀ ਹੈ, ਜਦੋਂਕਿ ਇਹ ਪ੍ਰੋਜੈਕਟ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਆਪਣੇ ਵੱਲੋਂ ਕੇਂਦਰ ਸਰਕਾਰ ਨੂੰ ਲਿਖੀਆਂ ਅਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਲਿਖੀਆਂ ਚਿੱਠੀਆਂ ਦਿਖਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਪਾਏ ਦਬਾਅ ਸਦਕਾ ਹੀ ਇਸ ਕ੍ਰਿਟੀਕਲ ਕੇਅਰ ਸੈਂਟਰ ਦੇ ਟੈਂਡਰ ਹੋਏ ਹਨ।

ਕੇਂਦਰ ਦੀ ਗ੍ਰਾਂਟ ਨਾਲ ਤਿਆਰ ਕੀਤਾ ਸੀ ਪ੍ਰੋਜੈਕਟ: ਸਾਂਸਦ ਮਾਨ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ ਬਕਾਇਦਾ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਤਰ ਲਿਖ ਕੇ ਪ੍ਰੋਜੈਕਟ ਦੀ ਜਾਣਕਾਰੀ ਹਾਸਲ ਕਰਨ ਅਤੇ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ। ਜਿਸ ਸੰਬੰਧੀ ਉਨ੍ਹਾਂ ਨੇ ਇੱਕ ਹਫ਼ਤਾ ਪਹਿਲਾ ਸਿਵਲ ਸਰਜਨ ਬਰਨਾਲਾ ਨੂੰ ਸੂਚਨਾ ਵੀ ਭੇਜੀ ਸੀ ਕਿ ਉਹ 12 ਮਾਰਚ ਨੂੰ ਪ੍ਰੋਜੈਕਟ ਬਾਰੇ ਸਾਰੀ ਜਾਣਕਾਰੀ ਹਾਸਲ ਕਰਨ ਲਈ ਪਹੁੰਚ ਰਹੇ ਹਨ, ਪਰ ਸਿਵਲ ਸਰਜਨ ਵੱਲੋਂ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ। ਐਮਪੀ ਮਾਨ ਨੇ ਕਿਹਾ ਕਿ ਬਰਨਾਲਾ ਵਿਖੇ ਕ੍ਰਿਟੀਕਲ ਕੇਅਰ ਸੈਂਟਰ ਬਣਨ ਨਾਲ ਜ਼ਿਲ੍ਹਾ ਬਰਨਾਲਾ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਅਨੇਕਾਂ ਮਹਾਂਮਾਰੀਆਂ, ਜਿਨ੍ਹਾਂ ਦਾ ਇਲਾਜ ਇੱਥੇ ਸੰਭਵ ਹੋ ਸਕੇਗਾ।

ਕੇਂਦਰ ਸਰਕਾਰ ਨੂੰ ਸਿਵਲ ਸਰਜਨ ਦੀ ਸ਼ਿਕਾਇਤ: ਉਨ੍ਹਾਂ ਕਿਹਾ ਕਿ ਮੈਂ ਆਪਣੇ ਹਲਕਾ ਸੰਗਰੂਰ ਨੂੰ ਹਰ ਪੱਖੋਂ ਵਿਕਸਿਤ ਬਨਾਉਣਾ ਚਾਹੁੰਦਾ ਹਾਂ, ਜਦੋਂਕਿ ਮੌਜੂਦਾ ਪੰਜਾਬ ਸਰਕਾਰ ਹਮੇਸ਼ਾ ਝੂਠੀ ਵਾਹਵਾਹੀ ਖੱਟਣ ਦੀ ਫਿਰਾਕ ਵਿੱਚ ਹੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਿਵਲ ਸਰਜਨ ਦੀ ਕੁਤਾਹੀ ਸੰਬੰਧੀ ਉਹ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਜੰਟ ਸਿੰਘ ਕੱਟੂ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਗੁਰਪ੍ਰੀਤ ਸਿੰਘ ਖੁੱਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਹਾਜਰ ਸਨ |

ਸਿਵਲ ਸਰਜਨ ਨੇ ਨਕਾਰੇ ਇਲਜ਼ਾਮ: ਇਸ ਪੂਰੇ ਮਾਮਲੇ 'ਤੇ ਬਰਨਾਲਾ ਦੇ ਸਿਵਲ ਸਰਜਨ ਹਰਿੰਦਰ ਸ਼ਰਮਾ ਨੇ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਬਰਨਾਲਾ ਵਿਖੇ ਅਤਿ-ਆਧੁਨਿਕ ਹਸਪਤਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ ਜੋ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਉਹ ਕੇਂਦਰ ਸਰਕਾਰ ਦਾ ਪ੍ਰੋਜੈਕਟ ਹੈ ਅਤੇ ਇਹ ਅਤਿ-ਆਧੁਨਿਕ ਹਸਪਤਾਲ ਬਰਨਾਲਾ ਵਿਖੇ ਹੈ। ਸਿਵਲ ਸਰਜਨ ਦਫ਼ਤਰ ਦੀ ਪੁਰਾਣੀ ਇਮਾਰਤ ਜਿੱਥੇ ਹੈ, ਉਸ ਉੱਪਰ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਹਸਪਤਾਲ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦੇਣ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਅਗਲੇ ਹਫਤੇ ਇਸ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.