ਸ੍ਰੀ ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਹੋਮ ਅਰੈਸਟ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਨਜਰ ਆ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਐਮਪੀ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਧਰਨੇ ਵਿੱਚ ਜਾਣ ਵਾਲੇ ਸਨ।
ਸਿਮਰਨਜੀਤ ਸਿੰਘ ਮਾਨ ਨਜ਼ਰਬੰਦ: ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸੈਕਟਰੀ ਕੁਲਦੀਪ ਸਿੰਘ ਭਾਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ ਵਿੱਚ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ। ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੇ ਵੱਲੋਂ ਐਮਪੀ ਸਿਮਰਨਜੀਤ ਸਿੰਘ ਮਾਨ ਉਹਨਾਂ ਦਾ ਘਰ ਦੇ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਉੱਥੇ ਹੀ ਉਹਨਾਂ ਨੇ ਦੱਸਿਆ ਕਿ ਹੋਰ ਵੀ ਆਗੂਆਂ ਦੇ ਘਰਾਂ 'ਤੇ ਰੇਡ ਕੀਤੀ ਜਾ ਰਹੀ ਹੈ ਤੇ ਉਹਨਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੋ ਵੀ ਸਰਕਾਰ ਦੀਆਂ ਗਲਤ ਨੀਤੀਆਂ ਦੇ ਖਿਲਾਫ ਬੋਲਦਾ ਹੈ। ਉਸ 'ਤੇ ਪੰਜਾਬ ਸਰਕਾਰ ਵੱਲੋਂ ਧੱਕੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਦਿਵਰੋਗੜ ਜੇਲ ਦੇ ਵਿੱਚ ਭੇਜਿਆ ਗਿਆ ਤੇ ਹੁਣ ਭਾਨਾ ਸਿੱਧੂ ਤੇ ਵੀ ਝੂਠੇ ਮੁਕਦਮੇ ਕੀਤੇ ਜਾ ਰਹੇ ਹਨ ਜਿਨਾਂ ਨੂੰ ਹਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
- ਭਾਨਾ ਸਿੱਧੂ ਦੇ ਹੱਕ ਵਿੱਚ ਉੱਤਰੇ ਸਾਂਸਦ ਮਾਨ, ਕਿਹਾ- ਰਿਹਾਅ ਨਾ ਕੀਤਾ ਤਾਂ 31 ਜਨਵਰੀ ਨੂੰ ਕੀਤਾ ਜਾਵੇਗਾ ਵੱਡਾ ਇਕੱਠ
- ਕੇਂਦਰੀ ਬਜਟ 2024: ਵਿੱਤ ਮੰਤਰੀ ਨੇ ਕਿਹਾ- ਖੇਤੀਬਾੜੀ ਗਤੀਵਿਧੀਆਂ ਵਿੱਚ ਜਨਤਕ ਅਤੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨਾ
- ਐੱਸਜੀਪੀਸੀ ਵੱਲੋਂ ਬੁਲਾਇਆ ਗਿਆ ਜਨਰਲ ਇਜਲਾਸ, ਸੁਲਤਾਨਪੁਰ ਲੋਧੀ ਦੇ ਗੁਰੂਘਰ 'ਚ ਹੋਈ ਫਾਇਰਿੰਗ ਦੇ ਮੁੱਦੇ ਉੱਤੇ ਲਿਆ ਜਾ ਸਕਦਾ ਹੈ ਫੈਸਲਾ
3 ਫਰਵਰੀ ਨੂੰ ਮੁੱਖ ਮੰਤਰੀ ਮਾਨ ਦੇ ਘਰ ਦਾ ਘਿਰਾਓ : ਜ਼ਿਕਰਯੋਗ ਹੈ ਕਿ ਇਸ ਹੀ ਤਹਿਤ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਵੱਲੋਂ ਵੀ ਪ੍ਰੈਸ ਕਾਨਫਰੰਸ ਕੀਤੀ ਗਈ। ਜਿਥੇ ਉਹਨਾਂ ਨੇ ਭਾਨਾ ਸਿੱਧੂ ਦੀ ਗਿਰਫਤਾਰੀ ਨੂੰ ਲੈ ਕੇ ਆਪਣੀ ਆਉਣ ਵਾਲੀ ਰਣਨੀਤੀ ਬਾਰੇ ਜਾਣੂ ਕਰਵਾਇਆ। ਲੱਖਾ ਸਿਧਾਣਾ ਨੇ ਦੱਸਿਆ ਕਿ 3 ਫਰਵਰੀ ਨੂੰ ਮੁੱਖ ਮੰਤਰੀ ਮਾਨ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਲਈ ਉਹਨਾਂ ਲੋਕਾਂ ਦਾ ਵੱਧ ਤੋਂ ਵੱਧ ਇਸ ਰੋਸ ਮੁਜਾਹਰੇ ਵਿੱਚ ਸ਼ਾਮਿਲ ਹੋਣ ਦੀ ਗੱਲ ਕੀਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਭਾਨਾ ਸਿੱਧੂ ਨਹੀਂ ਉਸ ਦੇ ਭਰਾ ਦੇ ਉੱਤੇ ਵੀ ਪਰਚਾ ਦਰਜ ਕੀਤਾ ਗਿਆ ਹੈ। ਇਸ ਜਬਰ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਹ ਜਬਰ ਅਤੇ ਜ਼ੁਲਮ ਨੂੰ ਰੋਕਣ ਲਈ ਪੂਰੀ ਵਾਹ ਲਾਉਣੀ ਹੈ।