ਪਠਾਨਕੋਟ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਹਨ। ਜਿਸ ਕਾਰਨ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਜ਼ਾਨਾ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਕੜੀ ਤਹਿਤ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ 'ਤੇ ਅੱਜ ਪਠਾਨਕੋਟ ਪਹੁੰਚੇ ਹਨ।
ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ
ਅੱਜ ਡਾਕਟਰਾਂ ਦੇ ਹੱਕ ਵਿੱਚ ਬੋਲਦਿਆਂ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਡਾਕਟਰਾਂ ਦੀਆਂ ਜੋ ਵੀ ਜਾਇਜ਼ ਮੰਗਾਂ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਜੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਹੀ ਤਨਖ਼ਾਹ ਦਿੱਤੀ ਗਈ ਤਾਂ ਉਹ ਜਾਂ ਤਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਗੇ।
ਹਸਪਤਾਲਾਂ ਵਿੱਚ ਉਪਲਬਧ ਸਹੂਲਤਾਂ ਸਰਕਾਰੀ ਹਸਪਤਾਲਾਂ ਤੱਕ ਪਹੁੰਚਾ ਸਕਦੇ ਹਨ
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹੋ ਵਿਦੇਸ਼ੀ ਹਸਪਤਾਲਾਂ ਦੀ ਹਾਲਤ ਅਤੇ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਡਾਕਟਰਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਹਸਪਤਾਲਾਂ ਵਿੱਚ ਉਪਲਬਧ ਸਹੂਲਤਾਂ ਸਰਕਾਰੀ ਹਸਪਤਾਲਾਂ ਤੱਕ ਪਹੁੰਚਾ ਸਕਦੇ ਹਨ।
ਡਾਕਟਰਾਂ ਨੂੰ ਤਨਖਾਹਾਂ ਏਨੀਆਂ ਘੱਟ ਵੀ ਨਾ ਦਿੱਤੀਆਂ ਜਾਣ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਡਾਕਟਰਾਂ ਨੂੰ ਤਨਖਾਹਾਂ ਏਨੀਆਂ ਘੱਟ ਵੀ ਨਾ ਦਿੱਤੀਆਂ ਜਾਣ ਕਿ ਡਾਕਟਰ ਪ੍ਰਾਈਵੇਟ ਹਸਪਤਾਲਾਂ ਚ ਜਾ ਕੇ ਡਿਉਟੀ ਕਰਨ ਲਈ ਮਜ਼ਬੂਰ ਹੋ ਜਾਣ। ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਤਨਖਾਹਾਂ ਵਧੀਆਂ ਦੇਵੇਗੀ ਤਾਂ ਉਹ ਸਰਕਾਰੀ ਹਸਪਤਾਲਾਂ 'ਚੋਂ ਨੌਕਰੀ ਕਦੇ ਛੱਡ ਕੇ ਹੀ ਨੀ ਜਾਣ।
- ਪਟਿਆਲਾ 'ਚ ਮਹਿਲਾ ਜੂਨੀਅਰ ਡਾਕਟਰ ਨਾਲ ਛੇੜਛਾੜ, ਡਿਊਟੀ ਦੌਰਾਨ ਸਾਥੀ ਟੈਕਨੀਸ਼ੀਅਨ ਨੇ ਹੀ ਕੀਤੀ ਅਸ਼ਲੀਲ ਹਰਕਤ ! - Harassment with doctor in Patiala
- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਹੋਈ ਆਲੌਕਿਕ ਆਤਿਸ਼ਬਾਜੀ - 450th anniversary guru ramdas ji
- ਜਾਣੋ ਡੇਰਾ ਬਿਆਸ ਦੀ ਕਿਵੇਂ ਹੋਈ ਸ਼ੁਰੂਆਤ, ਹੁਣ ਤੱਕ ਦੇ ਮੁਖੀਆਂ 'ਚ ਸਭ ਤੋਂ ਵੱਧ ਸਾਲਾਂ ਤੱਕ ਕਿਸ ਨੇ ਸੰਭਾਲੀ ਗੁਰਗੁੱਦੀ - radha soami satsang beas