ਅੰਮ੍ਰਿਤਸਰ: ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਦੀ ਚੋਣ 27 ਜਨਵਰੀ ਨੂੰ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਚੋਣ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਸਭ ਤੋ ਪਹਿਲਾ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ। ਜਿਸ ਤੋ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ, ਜਿਸ ਨੂੰ ਲੈ ਕੇ ਨਗਰ ਨਿਗਮ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
'ਸਾਰੇ ਪ੍ਰੋਗਰਾਮ ਦੀ ਕਾਰਵਾਈ ਜਾਵੇਗੀ ਵੀਡੀਓਗ੍ਰਾਫੀ'
ਉਥੇ ਹੀ ਇਸ ਸਾਰੇ ਪ੍ਰੋਗਰਾਮ ਦੀ ਵੀਡੀਓਗ੍ਰਾਫੀ ਵੀ ਕਾਰਵਾਈ ਜਾਵੇਗੀ। ਇਸ ਚੋਣ ਦੌਰਾਨ ਪੁਲਿਸ ਵੱਲੋਂ ਵੀ ਵੱਡੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕੀ 27 ਜਨਵਰੀ ਨੂੰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਆਡਿਟੋਰੀਅਮ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿੱਥੇ ਸਭ ਤੋਂ ਪਹਿਲਾਂ ਨਵੇਂ ਚੁਣੇ ਗਏ ਅੰਮ੍ਰਿਤਸਰ ਸ਼ਹਿਰ ਦੇ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ।
'ਪ੍ਰੋਗਰਾਮ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਖਾਸ ਸੁਰੱਖਿਆ ਦੇ ਪੁਖਤਾ ਪ੍ਰਬੰਧ'
ਉਸ ਉਪਰੰਤ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ ਉਹਨਾਂ ਦੱਸਿਆ ਕਿ ਇਸ ਸਾਰੇ ਹੀ ਪ੍ਰੋਗਰਾਮ ਨੂੰ ਲੈ ਕੇ ਪੁਲਿਸ ਵੱਲੋਂ ਖਾਸ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਇਸ ਸਾਰੇ ਹੀ ਪ੍ਰੋਗਰਾਮ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ।