ਬਠਿੰਡਾ: ਨਗਰ ਨਿਗਮ ਬਠਿੰਡਾ ਦੁਕਾਨਾਂ ਦਾ ਕਿਰਾਇਆ ਨਾ ਭਰਨ ਵਾਲਿਆਂ ਖਿਲਾਫ ਸਖ਼ਤ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਲੜੀ ਤਹਿਤ ਅੱਜ ਬਠਿੰਡਾ ਦੇ ਬੱਸ ਸਟੈਂਡ ਪਿੱਛੇ ਬਣੀ ਮੱਛੀ ਮਾਰਕੀਟ ਵਿੱਚ ਨਗਰ ਨਿਗਮ ਵੱਲੋਂ ਪੰਜ ਦੁਕਾਨਾਂ ਸੀਲ ਕੀਤੀਆਂ ਗਈਆਂ ਹਨ। ਇਹਨਾਂ ਦੁਕਾਨਾਂ ਨੂੰ ਕਿਰਾਏ ਉੱਤੇ ਲੈਣ ਵਾਲੇ ਲੋਕਾਂ ਵੱਲੋਂ ਲੱਖਾਂ ਰੁਪਏ ਦਾ ਕਿਰਾਇਆ ਨਹੀਂ ਭਰਿਆ ਗਿਆ। ਨਗਰ ਨਿਗਮ ਦੇ ਸੁਪਰਡੈਂਟ ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਇਹ ਪੰਜ ਦੁਕਾਨਾਂ ਅੱਜ ਉਹਨਾਂ ਵੱਲੋਂ ਸੀਲ ਕੀਤੀਆਂ ਗਈਆਂ ਹਨ।
'ਵਾਰ-ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਵੀ ਨਹੀਂ ਭਰਿਆ ਕਿਰਾਇਆ'
ਜਾਣਕਾਰੀ ਦਿੰਦੇ ਹੋਏ ਉਨਾਂ ਕਿਹਾ ਕਿ ਇਨ੍ਹਾਂ ਵੱਲ ਪਿਛਲੇ ਲੰਮੇ ਸਮੇਂ ਤੋਂ ਲੱਖਾਂ ਰੁਪਏ ਦਾ ਕਿਰਾਇਆ ਬਕਾਇਆ ਖੜਾ ਹੈ, ਵਾਰ-ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਇਹਨਾਂ ਦੁਕਾਨਾਂ ਵਿੱਚ ਕੰਮ ਕਰਨ ਵਾਲੇ ਲੋਕਾਂ ਵੱਲੋਂ ਇਹ ਕਿਰਾਇਆ ਨਹੀਂ ਭਰਿਆ ਗਿਆ। ਇਹਨਾਂ ਦੁਕਾਨਦਾਰਾਂ ਨੂੰ ਤਿੰਨ ਮਹੀਨੇ ਪਹਿਲਾਂ ਵੀ ਨੋਟਿਸ ਦਿੱਤਾ ਗਿਆ ਸੀ ਕਿ ਦੁਕਾਨਾਂ ਦਾ ਕਿਰਾਇਆ ਨਗਰ ਨਿਗਮ ਕੋਲ ਜਮ੍ਹਾਂ ਕਰਵਾਇਆ ਜਾਵੇ ਪਰ ਇਹਨਾਂ ਵੱਲੋਂ ਫਿਰ ਵੀ ਇਹ ਕਿਰਾਇਆ ਨਗਰ ਨਿਗਮ ਕੋਲ ਜਮ੍ਹਾਂ ਨਹੀਂ ਕਰਵਾਇਆ ਗਿਆ।
'ਕਿਰਾਇਆ ਭਰਨ ਮਗਰੋਂ ਹੀ ਖੁੱਲ੍ਹਣਗੀਆਂ ਦੁਕਾਨਾਂ'
ਕਿਰਾਇਆ ਜਮ੍ਹਾਂ ਨਾ ਕਰਵਾਉਣ ਵਾਲੇ ਪੰਜ ਦੁਕਾਨਦਾਰਾਂ ਉੱਤੇ ਐਕਸ਼ਨ ਕਰਦਿਆਂ ਦੁਕਾਨਾਂ ਸੀਲ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਹੁਣ ਇਹ ਦੁਕਾਨਾਂ ਉਦੋਂ ਹੀ ਖੁੱਲ੍ਹਣਗੀਆਂ ਜਦੋਂ ਦੁਕਾਨਦਾਰਾਂ ਵੱਲੋਂ ਪਿਛਲਾ ਬਕਾਇਆ ਕਿਰਾਇਆ ਅਤੇ 10% ਜ਼ੁਰਮਾਨਾ ਜਮ੍ਹਾਂ ਕਰਵਾਇਆ ਜਾਵੇਗਾ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉੱਤੇ ਨਗਰ ਨਿਗਮ ਦੀਆਂ ਦੁਕਾਨਾਂ ਹਨ ਕਈ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਕਰਾਏ ਜਮ੍ਹਾਂ ਨਹੀਂ ਕਰਾਏ ਜਾ ਰਹੇ। ਜਿਸ ਨੂੰ ਲੈ ਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਦੁਕਾਨਾਂ ਦੇ ਕਿਰਾਏ ਜਮ੍ਹਾਂ ਕਰਾਏ ਜਾਣ ਨਹੀਂ ਤਾਂ ਨਗਰ ਨਿਗਮ ਵੱਲੋਂ ਇਸੇ ਤਰ੍ਹਾਂ ਐਕਸ਼ਨ ਜਾਰੀ ਰਹੇਗਾ।
- ਵੱਧ ਰਹੇ ਸਾਈਬਰ ਠੱਗੀ ਦੇ ਮਾਮਲੇ, ਹੈਰਾਨ ਕਰ ਦੇਣਗੇ ਠੱਗੀ ਦੇ ਨਵੇਂ ਢੰਗ, ਜਾਣਨਾ ਚਾਹੋਗੇ ਇਨ੍ਹਾਂ ਤੋਂ ਬਚਣ ਦੇ ਤਰੀਕੇ ਤਾਂ ਕਰੋ ਕਲਿੱਕ...
- ਸ਼ਹੀਦ ਲਵਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, ਭੁੱਬਾਂ ਮਾਰ-ਮਾਰ ਰੋਂਦੇ ਬਾਪ ਨੂੰ ਦੇਖ ਕੇ ਹਰ ਕਿਸੇ ਦੀ ਅੱਖ ਹੋਈ ਨਮ
- ਕੁੱਤੇ ਪਾਲਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, 7 ਨਸਲਾਂ ਨੂੰ ਘਰ 'ਚ ਰੱਖਣ 'ਤੇ ਬੈਨ, ਕੀਤੇ ਤੁਸੀਂ ਵੀ ਤਾਂ ਨਹੀਂ ਤੋੜ ਰਹੇ ਕਾਨੂੰਨ!