ETV Bharat / state

ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਂਚ 'ਚ ਜੁਟੀ ਪੁਲਿਸ - Murder of young man - MURDER OF YOUNG MAN

Murder of young man: ਪਿੰਡ ਸਭਰਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਰਸਤੇ ਵਿੱਚ ਤੁਰੇ ਜਾਂਦੇ ਨੌਜਵਾਨ ਨੂੰ ਆਪਣੇ ਘਰ ਖਿੱਚ ਕੇ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

MURDER OF YOUNG MAN
MURDER OF YOUNG MAN
author img

By ETV Bharat Punjabi Team

Published : Mar 21, 2024, 3:59 PM IST

MURDER OF YOUNG MAN

ਤਰਨਤਾਰਨ: ਪੰਜਾਬ ਵਿੱਚ ਆਏ ਦਿਨ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਇਸੇ ਤਰ੍ਹਾਂ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਰਸਤੇ ਵਿੱਚ ਤੁਰੇ ਜਾਂਦੇ ਨੌਜਵਾਨ ਨੂੰ ਘਰ ਵਿੱਚ ਖਿੱਚ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਪੁੱਤਰ ਹਜ਼ਾਰਾ ਸਿੰਘ, ਜਿਸ ਦਾ ਉਹਨਾਂ ਦੇ ਗੁਆਂਂਢ ਵਿੱਚ ਰਹਿੰਦੇ ਗੁਰਦਾਸ ਸਿੰਘ ਨਲ ਪੁਰਾਣੀ ਰੰਜਿਸ਼ ਸੀ।

ਮਿਲੀ ਜਾਣਕਾਰੀ ਅਨੁਸਾਰ ਗੁਆਂਢੀ ਗੁਰਦਾਸ ਅਤੇ ਗੁਰਦਿਆਲ ਸਿੰਘ ਦਾ ਕੁਝ ਮਹੀਨੇ ਪਹਿਲਾਂ ਝਗੜਾ ਹੋਇਆ ਸੀ, ਜਿਸ ਦਾ ਪਿੰਡ ਦੇ ਮੋਤਬਾਰਾ ਵੱਲੋਂ ਰਾਜੀਨਾਮਾ ਕਰਵਾ ਦਿੱਤਾ ਗਿਆ ਸੀ, ਬੀਤੀ ਦੇਰ ਰਾਤ ਰਸਤੇ ਵਿੱਚ ਤੁਰੇ ਜਾਂਦੇ ਗੁਰਦਿਆਲ ਸਿੰਘ ਨੂੰ ਗੁਰਦਾਸ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਪਣੇ ਘਰ ਵਿੱਚ ਖਿੱਚ ਕੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹੋਏ ਝਗੜੇ ਵਿੱਚ ਗੁਰਦਿਆਲ ਸਿੰਘ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਦੀ ਸੱਟ ਲੱਗ ਗਈ, ਜਿਸ ਕਾਰਨ ਗੁਰਦਿਆਲ ਸਿੰਘ ਦੀ ਮੌਤ ਹੋ ਗਈ।

ਦੱਸ ਦਈਏ ਕਿ ਇਸ ਸਾਰੀ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਗੁਰਦਾਸ ਸਿੰਘ ਆਪਣੇ ਸਾਥੀਆਂ ਸਮੇਤ ਗੁਰਦਿਆਲ ਸਿੰਘ ਨਾਲ ਲੜਾਈ ਝਗੜਾ ਕਰ ਰਿਹਾ ਹੈ। ਉਧਰ ਜੇ ਗੁਰਦਿਆਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਗੁਰਦਾਸ ਸਿੰਘ ਅਤੇ ਉਸ ਦੇ ਪਰਿਵਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਗੁਰਦਿਆਲ ਸਿੰਘ ਗਲੀ ਵਿੱਚੋਂ ਤੁਰਿਆ ਆ ਰਿਹਾ ਸੀ ਤਾਂ ਉਸ ਨੂੰ ਗੁਰਦਾਸ ਸਿੰਘ ਅਤੇ ਉਸਦੇ ਸਾਥੀ ਘਰ ਵਿੱਚ ਖਿੱਚ ਕੇ ਲੈ ਗਏ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਕਾਤਲਾਂ ਉੱਪਰ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਮੌਕੇ ਤੇ ਪਹੁੰਚੇ ਪੁਲਿਸ ਚੌਂਕੀ ਸਭਰਾ ਦੇ ਇਨਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.