ਬਠਿੰਡਾ : ਪੰਜਾਬ 'ਚ ਆਏ ਦਿਨ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਇੱਕ ਪਾਸੇ ਤਾਂ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਜਾ ਰਿਹਾ ਤਾਂ ਦੂਜੇ ਪਾਸੇ ਲਗਾਤਾਰ ਕਤਲ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਬਠਿੰਡਾ ਦੇ ਪਿੰਡ ਬੱਲੂਆਣਾ ਤੋਂ ਸਾਹਮਣਾ ਆਇਆ ਹੈ।
ਕਦੋਂ ਹੋਈ ਵਾਰਦਾਤ
ਦੱਸ ਦਈਏ ਕਿ ਮ੍ਰਿਤਕ ਸੁਖਰਾਜ ਸਿੰਘ ਆਪਣੇ ਪੁੱਤਰ ਨੂੰ ਪਤੰਗ ਦਵਾਉਣ ਲਈ ਦੁਕਾਨ 'ਤੇ ਗਿਆ ਸੀ। ਇਸੇ ਦੌਰਾਨ ਉਸ 'ਤੇ ਕੁੱਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਗੰਭੀਰ ਜ਼ਖਮੀ ਹਾਲਤ 'ਚ ਸੁਖਰਾਜ ਨੂੰ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਪ੍ਰਾਈਵੇਟ ਹਸਪਤਾਲ 'ਚ ਰੈਫ਼ਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਸੁਖਰਾਜ ਨੇ ਦਮ ਤੋੜ ਦਿੱਤਾ।
ਪੁਲਿਸ ਵੱਲੋਂ ਮਾਮਲਾ ਦਰਜ
ਇਸ ਮਾਮਲੇ 'ਚ ਜਾਣਕਾਰੀ ਦਿੰਦੇ ਹੋਏ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸੁਖਰਾਜ ਸਿੰਘ 'ਤੇ ਉਸ ਸਮੇਂ ਤੇਜਧਾਰ ਹਥਿਆਰਾਂ ਨਾਲ ਕਰੀਬ ਇੱਕ ਦਰਜਨ ਲੋਕਾਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਦੋਂ ਉਹ ਆਪਣੇ ਪੁੱਤਰ ਨੂੰ ਪਤੰਗ ਦਿਵਾਉਣ ਲਈ ਜਾ ਰਿਹਾ ਸੀ ।ਇਸ ਮਾਮਲੇ 'ਚ ਪੁਲਿਸ ਨੇ ਅੱਧਾ ਦਰਜਨ ਲੋਕਾਂ ਖਿਲਾਫ਼ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਗਈ ਜਾ ਰਹੀ ਹੈ।
- ਬਸੰਤ ਪੰਚਮੀ ਦੇ ਮੇਲੇ 'ਤੇ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਪੁੱਜੀਆਂ ਸੰਗਤਾਂ
- DR. ਬੀ ਆਰ ਅੰਬੇਡਕਰ ਦੀ ਪ੍ਰਤਿਮਾ ਨਾਲ ਹੋਈ ਛੇੜਛਾੜ ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਹੋਵੇ ਜਾਂਚ: BJP
- ਖੰਨਾ 'ਚ ਘਰਾਂ ਦੀਆਂ ਛੱਤਾਂ 'ਤੇ ਪੁਲਿਸ ਦੀ ਛਾਪੇਮਾਰੀ, ਪਤੰਗਬਾਜ਼ ਚਾਇਨਾ ਡੋਰ ਛੱਡ ਕੇ ਭੱਜ ਗਏ, ਲਾਊਡ ਸਪੀਕਰ ਵੀ ਕਰਾਏ ਬੰਦ
- ਯੂਨੀਵਰਸਿਟੀ ਬਣੀ ਜੰਗ ਦਾ ਮੈਦਾਨ !, 50-60 ਬੰਦਿਆਂ ਨੇ ਇੱਕ ਨੌਜਵਾਨ 'ਤੇ ਕੀਤਾ ਹਮਲਾ, ਜਾਣੋ ਪੂਰਾ ਮਾਮਲਾ
- ਜੰਡਿਆਲਾ 'ਚ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਘਰ 'ਤੇ ਕਰ ਦਿੱਤਾ ਹਮਲਾ, ਜਾਣੋ ਪੂਰਾ ਮਾਮਲਾ