ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਹਰ ਇੱਕ ਰਾਜਨੀਤਿਕ ਪਾਰਟੀ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ, ਉਥੇ ਹੀ ਜਿੱਥੇ ਅਸਾਮ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਤੇ ਤੌਰ ਉੱਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਹਿੰਦੂ ਨੇਤਾ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਦੇ ਪਰਿਵਾਰ ਵੱਲੋਂ ਵੀ ਸੰਦੀਪ ਸੰਨੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਲਈ ਐਲਾਨ ਕਰ ਦਿੱਤਾ ਗਿਆ ਹੈ।
7 ਮਈ ਨੂੰ ਨਾਮਜ਼ਦਗੀ ਕਰਨਗੇ ਦਾਖਲ: ਇਸ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਪਿੰਡ ਸੁਲਤਾਨ ਵਿੰਡ ਵਿੱਚ ਅਟਾਰੀ ਸਾਹਿਬ ਗੁਰਦੁਆਰਾ ਵਿੱਚ ਮੀਟਿੰਗ ਕਰਨ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਦੇ ਨਾਲ ਐਲਾਨ ਕੀਤਾ ਕਿ ਸੰਦੀਪ ਸੰਨੀ ਜੋ ਸੁਦੀਪ ਸੂਰੀ ਦੇ ਕਤਲ ਮਾਮਲੇ ਵਿੱਚ ਜੇਲ 'ਚ ਬੰਦ ਹੈ, ਉਹ ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਉੱਤੇ ਚੋਣ ਲੜੇਗਾ। ਇਸ ਦੇ ਨਾਲ ਹੀ, ਸੰਦੀਪ ਸੰਨੀ ਦੇ ਪਰਿਵਾਰਿਕ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਵੱਲੋਂ ਪੰਥਕ ਧਿਰਾਂ ਨੂੰ ਉਨ੍ਹਾਂ ਦਾ ਸਹਿਯੋਗ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ 7 ਮਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਉਹ ਸੰਦੀਪ ਸਿੰਘ ਸੰਨੀ ਦੇ ਨਾਮਜ਼ਦਗੀ ਦੇ ਕਾਗਜ ਵੀ ਦਾਖਲ ਕਰਨਗੇ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਛੁੱਡਵਾਉਣਾ ਤੇ ਨਸ਼ਾ ਸਾਡਾ ਮੁੱਖ ਮੁੱਦਾ ਹੈ।
ਸੁਧੀਰ ਸੂਰੀ ਦਾ ਕੀਤਾ ਸੀ ਕਤਲ: ਜ਼ਿਕਰ ਯੋਗ ਹੈ ਕਿ ਚਾਰ ਨਵੰਬਰ 2022 ਨੂੰ ਅੰਮ੍ਰਿਤਸਰ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਸੰਦੀਪ ਸੰਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਸੰਦੀਪ ਸੰਨੀ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਸੀ ਅਤੇ ਹੁਣ ਸੰਦੀਪ ਸੰਨੀ ਇਸ ਸਮੇਂ ਪੁਲਿਸ ਦੀ ਹਿਰਾਸਤ ਵਿੱਚ ਹੈ। ਦੂਜੇ ਪਾਸੇ, ਪਰਿਵਾਰ ਵੱਲੋਂ ਲੋਕ ਸਭਾ ਚੋਣਾਂ ਲੜਨ ਦੇ ਲਈ ਸੰਦੀਪ ਸਿੰਘ ਸੰਨੀ ਦਾ ਨਾਮ ਐਲਾਨ ਦਿੱਤਾ ਹੈ। ਅਤੇ ਉਹਨਾਂ ਦਾ ਕਹਿਣਾ ਹੈ ਕਿ ਸੱਤ ਮਈ ਨੂੰ ਉਹ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਸੰਦੀਪ ਸਿੰਘ ਸੰਨੀ ਦੇ ਨਾਮ ਜਦਕਿ ਕਾਗਜ ਭਰਨਗੇ।