ਬਰਨਾਲਾ: ਮਾਤਾ ਗੁਜਰ ਕੌਰ ਅਤੇ ਚਾਰ ਸਾਹਿਜ਼ਾਦਿਆਂ ਦੀ ਯਾਦ ਵਿੱਚ ਨਗਰ ਕੀਰਤਨ ਕੱਢਿਆ ਗਿਆ। ਸ਼ਹਿਰ ਦੇ ਗੁਰਦੁਆਰਾ ਨਾਨਕਪੁਰਾ ਸਾਹਿਬ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ। ਜਿਸ ਤਹਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਪ੍ਰਕਾਸ਼ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਬਰਨਾਲਾ ਸ਼ਹਿਰ ਵਿੱਚ ਕੱਢਿਆ ਗਿਆ।
ਵੱਡੀ ਗਿਣਤੀ ਵਿੱਚ ਜੁੜੀ ਸੰਗਤ
ਮੀਂਹ ਦੇ ਬਾਵਜੂਦ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈਆਂ। ਰਾਗੀ, ਢਾਡੀ ਅਤੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਗੱਤਕਾ ਟੀਮ ਨੇ ਗੱਤਕੇ ਦੇ ਜੌਹਰ ਦਿਖਾਏ। ਉਥੇ ਸ਼ਹਾਦਤ ਨੂੰ ਪੇਸ਼ ਸਮਰਪਿਤ ਲਾਈਵ ਪ੍ਰਦਰਸ਼ਨੀ ਪੇਸ਼ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ, ਗਿਆਨ ਸਿੰਘ, ਸੁਖਦੇਵ ਸਿੰਘ ਅਤੇ ਡਾਕਟਰ ਅਮਨਦੀਪ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਨਾਨਕਪੁਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਹਨ। ਜਿਸ ਤਹਿਤ ਅੱਜ ਬਰਨਾਲਾ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਜਿਸ ਵਿੱਚ ਸ਼ਹਿਰ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਵੱਖ ਵੱਖ ਵਰਗ ਦੇ ਨੁਮਾਇੰਦੇ ਸ਼ਾਮਿਲ ਹਨ।
ਇਤਿਹਾਸ ਨਾਲ ਜਾਣੂ ਕਰਵਾਇਆ ਗਿਆ
ਉਹਨਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਹ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਨਾਲ ਦੌਰਾਨ ਰਾਗੀ, ਢਾਡੀ ਅਤੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜਾਣੂ ਕਰਵਾਇਆ ਜਾ ਰਿਹਾ ਹੈ। ਉੱਥੇ ਗਤਕੇ ਦੀਆਂ ਟੀਮਾਂ ਗਤਕੇ ਦੇ ਜੌਹਰ ਦਿਖਾ ਰਹੀਆਂ ਹਨ, ਜਦਕਿ ਇੱਕ ਲਾਈਵ ਪ੍ਰਦਰਸ਼ਨੀ ਵੀ ਸ਼ਹਾਦਤ ਨੂੰ ਪੇਸ਼ ਕਰ ਰਹੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕਪੁਰਾ ਵਿਖੇ ਸ਼ਹਾਦਤ ਨੂੰ ਸਮਰਪਿਤ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਿੱਖ ਪੰਥ ਦੇ ਮਹਾਨ ਕੀਰਤਨੀ ਅਤੇ ਕਥਾਵਾਚਕ ਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਉਹਨਾਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਥੇ ਇਸ ਮੌਕੇ ਲੇਖਕ ਡਾ.ਅਮਨਦੀਪ ਸਿੰਘ ਟੱਲਵਾਲੀਆ ਨੇ ਕਿਹਾ ਕਿ ਸਮੂਹ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਸ਼ਹਾਦਤ ਦੇ ਦਿਨਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਬੱਚਿਆਂ ਸਮੇਤ ਘਰ ਵਿੱਚ ਗੁਰਬਾਣੀ ਦੇ ਜਾਪ ਕਰਨੇ ਚਾਹੀਦੇ ਹਨ।