ਅੰਮ੍ਰਿਤਸਰ: ਇੱਕ ਪਾਸੇ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਤੇ ਦੂਸਰੇ ਪਾਸੇ ਨੌਜਵਾਨਾਂ ਵਲੋਂ ਲਗਾਤਾਰ ਗੁੰਡਾਗਰਦੀ ਕੀਤੀ ਜਾ ਰਹੀ ਹੈ। ਜਦਕਿ ਪੁਲਿਸ ਵੱਲੋਂ ਜਗ੍ਹਾ-ਜਗ੍ਹਾ ’ਤੇ ਨਾਕਾਬੰਦੀ ਕੀਤੀ ਗਈ ਹੈ ਤੇ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਪਰ ਫਿਰ ਵੀ ਸ਼ਰਾਰਤੀ ਅਨਸਰ ਇੰਨ੍ਹਾਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਜਿਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ 'ਚ ਦੇਖਣ ਨੂੰ ਮਿਲੀ। ਜਿਥੇ ਕਿ ਦਿਨ ਦਿਹਾੜੇ ਬਟਾਲਾ ਰੋਡ 'ਤੇ ਬਾਂਕੇ ਬਿਹਾਰੀ ਗਲੀ ਦੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ।
ਗੁੰਡਾਗਰਦੀ ਦਾ ਨੰਗਾ ਨਾਚ: ਇਥੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਇੱਕ ਘਰ ਅਤੇ ਇੱਕ ਸਲੂਨ ਦੀ ਦੁਕਾਨ 'ਤੇ ਹਮਲਾ ਕਰ ਦਿੱਤਾ ਗਿਆ। ਭੀੜ ਦੇ ਰੂਪ 'ਚ ਆਏ ਇੰਨ੍ਹਾਂ ਨੌਜਵਾਨਾਂ ਵਲੋਂ ਕਿਰਪਾਨਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਸਣੇ ਇੱਟਾਂ ਤੇ ਰੋੜਿਆਂ ਨਾਲ ਘਰ 'ਚ ਹਮਲਾ ਕੀਤਾ ਗਿਆ। ਜਿਸ 'ਚ ਹਮਲੇ ਦੌਰਾਨ ਪੀੜਿਤ ਪਰਿਵਾਰ ਵਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ। ਇਸ ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ, ਜਦਕਿ ਪੁਲਿਸ ਵਲੋਂ ਆਪਣੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਨੌਜਵਾਨਾਂ ਵਲੋਂ ਹਥਿਆਰਾਂ ਨਾਲ ਘਰ 'ਤੇ ਹਮਲਾ: ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਨੌਜਵਾਨਾਂ ਵੱਲੋਂ ਸਾਡੇ ਘਰ ਅਤੇ ਸਲੂਨ 'ਤੇ ਹਮਲਾ ਕੀਤਾ ਗਿਆ। ਜਿਸ ਦੇ ਚੱਲਦੇ ਅਸੀਂ ਭੱਜ ਕੇ ਆਪਣੀ ਜਾਨ ਬਚਾਈ ਹੈ। ਉਹਨਾਂ ਦਾ ਕਹਿਣਾ ਸਾਡੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਪਰ ਕੁਝ ਨੌਜਵਾਨਾਂ ਵਲੋਂ ਸਾਡੀ ਦੁਕਾਨ 'ਤੇ ਵੀ ਕਾਫੀ ਭੰਨ ਤੋੜ ਕੀਤੀ ਗਈ ਤੇ ਸਾਡੇ ਘਰ 'ਚ ਵੀ ਆ ਕੇ ਕਾਫੀ ਭੰਨਤੋੜ ਕੀਤੀ ਗਈ ਹੈ। ਪੀੜਿਤ ਪਰਿਵਾਰ ਦਾ ਇਲਜ਼ਾਮ ਹੈ ਕਿ ਜਦੋਂ ਅਸੀਂ ਇਸ ਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਤਾਂ ਕੋਈ ਵੀ ਪੁਲਿਸ ਅਧਿਕਾਰੀ ਮੌਕੇ 'ਤੇ ਨਹੀਂ ਪੁੱਜਿਆ। ਉੱਥੇ ਪੀੜਿਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਜਾਂਚ ਕਰ ਰਹੀ ਹੈ ਪੁਲਿਸ: ਇਸ ਮੌਕੇ ਥਾਣਾ ਸਦਰ ਦੇ ਅਧੀਨ ਪੈਂਦੀ ਵਿਜੇ ਨਗਰ ਚੌਂਕੀ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਲੜਾਈ ਦੀ ਸੂਚਨਾ ਮਿਲੀ ਸੀ ਤਾਂ ਅਸੀਂ ਮੌਕੇ 'ਤੇ ਪਹੁੰਚ ਕੇ ਸਾਰੇ ਘਟਨਾਕ੍ਰਮ ਨੂੰ ਦੇਖਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਮਲੇ 'ਚ ਪੰਦਰਾਂ ਤੋਂ ਵੀਂਹ ਨੌਜਵਾਨਾਂ ਵਲੋਂ ਘਰ 'ਤੇ ਹਮਲਾ ਕੀਤਾ ਜਾ ਰਿਹਾ ਹੈ। ਜਿਸ 'ਚ ਮਾਮਲਾ ਕੋਈ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ ਤੇ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
- ਟ੍ਰਾਂਸਪੋਰਟ ਮੰਤਰੀ ਮੰਗ ਰਹੇ ਆਪਣੇ ਲਈ ਵੋਟਾਂ, ਉਧਰ ਬਰਨਾਲਾ 'ਚ ਪੀਆਰਟੀਸੀ ਮੁਲਾਜ਼ਮਾਂ ਨੇ ਖੋਲ੍ਹ ਦਿੱਤਾ ਮੋਰਚਾ, ਜਾਣੋਂ ਕਿਉਂ
- 'ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਮੁਫ਼ਤ ਸਮਾਨ ਵੰਡਣ 'ਤੇ ਰੱਖੀ ਜਾ ਰਹੀ ਹੈ ਬਾਜ਼ ਅੱਖ' - Lok Sabha Elections
- ਰਾਜਾ ਵੜਿੰਗ-ਬੈਂਸ ਦੇ ਪ੍ਰੋਗਰਾਮ 'ਚ ਹੰਗਾਮਾ: ਚੋਣ ਪ੍ਰਚਾਰ ਲਈ ਆਏ ਸਿਮਰਜੀਤ 'ਤੇ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਔਰਤ ਭੜਕੀ