ਫਰੀਦਕੋਟ: ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ। ਉਸ ਨੇ ਦੱਸਿਆ ਕਿ ਉਹ ਪੁੱਛਗਿੱਛ 'ਚ ਸ਼ਾਮਲ ਹੋਵੇਗਾ। ਹਾਲਾਂਕਿ ਉਸ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹ ਇਸ ਮਾਮਲੇ ਨੂੰ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਕੁਝ ਦਿਨ ਪਹਿਲਾਂ NIA ਨੇ ਉਸ ਦੇ ਕਰੀਬੀਆਂ 'ਤੇ ਛਾਪੇਮਾਰੀ ਕੀਤੀ ਸੀ।
ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖ ਪ੍ਰਦਰਸ਼ਨਕਾਰੀਆਂ, ਪਿੰਡ ਸਰਵਣ ਦੇ ਗੁਰਜੀਤ ਸਿੰਘ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ। ਉਨ੍ਹਾਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।
- NIA ਨੇ ਪੰਜਾਬ 'ਚ ਕਈ ਥਾਵਾਂ 'ਤੇ ਨੱਪੀ ਪੈੜ, ਸਾਂਸਦ ਅੰਮ੍ਰਿਤਪਾਲ ਦੇ ਚਾਚੇ ਸਣੇ ਇੰਨ੍ਹਾਂ ਲੋਕਾਂ ਦੇ ਘਰ 'ਚ ਮਾਰੀ ਰੇਡ - NIA RAID IN AMRITSAR
- ਜਾਣੋ ਕੌਣ ਹੈ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣੀ ਆਤਿਸ਼ੀ, ਦਿੱਲੀ ਦੀ ਹੋਵੇਗੀ ਤੀਜੀ ਮਹਿਲਾ ਮੁੱਖ ਮੰਤਰੀ - Atishi Chief Minister of Delhi
- NIA ਦੀ ਟੀਮ ਨੇ ਪਟਿਆਲਾ ਦੇ ਘਨੌਰ 'ਚ ਕੀਤੀ ਛਾਪੇਮਾਰੀ, ਕੁਝ ਵੀ ਦੱਸਣ ਤੋਂ ਕੀਤਾ ਇਨਕਾਰ - NIA TEAM IN PUNJAB
ਗਿੱਦੜਬਾਹਾ ਤੋਂ ਚੋਣ ਲੜਨ ਦੀ ਤਿਆਰੀ
ਉਨ੍ਹਾਂ ਕਿਹਾ ਸੀ ਕਿ ਅਸੀਂ ਪਿਛਲੇ ਨੌਂ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਾਂ। ਸ਼ਾਂਤਮਈ ਧਰਨੇ ਦੌਰਾਨ ਮੇਰੇ ਪਿਤਾ ਦੀ ਹੱਤਿਆ ਕਰ ਦਿੱਤੀ ਗਈ, ਪਰ ਤਿੰਨ ਸਰਕਾਰਾਂ ਨੇ ਇਨਸਾਫ਼ ਨਹੀਂ ਦਿੱਤਾ। ਅਸੀਂ ਪ੍ਰਦਰਸ਼ਨਾਂ ਰਾਹੀਂ ਨੇਤਾਵਾਂ ਨੂੰ ਸਵਾਲ ਪੁੱਛਦੇ ਰਹੇ ਹਾਂ, ਪਰ ਜੋ ਵੀ ਸਰਕਾਰ ਕੋਲ ਆਉਂਦਾ ਹੈ, ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ। ਹੁਣ ਮੈਂ ਦੂਜੇ ਨੇਤਾਵਾਂ 'ਤੇ ਨਿਰਭਰ ਰਹਿਣ ਦੀ ਬਜਾਏ ਵਿਧਾਨ ਸਭਾ 'ਚ ਉਨ੍ਹਾਂ ਤੋਂ ਸਿੱਧੇ ਸਵਾਲ ਪੁੱਛਣਾ ਚਾਹੁੰਦਾ ਹਾਂ। ਅਸੀਂ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਵਿਚਕਾਰ ਆਵਾਂਗੇ ਅਤੇ ਉਨ੍ਹਾਂ ਦੇ ਵਿਰੁੱਧ ਲੜਾਂਗੇ। ਇਜ਼ਕਰਯੋਗ ਹੈ ਕਿ ਹਾਲ ਹੀ 'ਚ NIA ਨੇ ਪੰਜਾਬ 'ਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਸੀ।