ETV Bharat / state

ਨਵਜੋਤ ਸਿੱਧੂ ਰਹੇ ਕਾਂਗਰਸ ਦੀ ਮੀਟਿੰਗ 'ਚੋਂ ਗਾਇਬ, ਪੰਜਾਬ ਕਾਂਗਰਸ ਪ੍ਰਧਾਨ ਨੇ ਰਾਜਾ ਵੜਿੰਗ ਉੱਤੇ ਕੱਸਿਆ ਤੰਜ

Lok Sabha elections: ਅੰਮ੍ਰਿਤਸਰ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀਆਂ ਦੀ ਮੀਟਿੰਗ ਹੋਈ। ਸੀਨੀਅਰ ਕਾਂਗਰਸ ਆਗੂ ਨਵਜੋਤ ਸਿੰਘ ਮੀਟਿੰਗ ਤੋਂ ਨਦਾਰਦ ਰਹੇ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੀ ਗੈਰ-ਹਾਜ਼ਰੀ ਨੂੰ ਟਾਰਗੇਟ ਵੀ ਕੀਤਾ।

Navjot Sidhu did not participate in the meeting held in Amritsar
ਨਵਜੋਤ ਸਿੱਧੂ ਰਹੇ ਕਾਂਗਰਸ ਦੀ ਮੀਟਿੰਗ 'ਚੋਂ ਗਾਇਬ
author img

By ETV Bharat Punjabi Team

Published : Jan 30, 2024, 9:14 AM IST

Updated : Jan 30, 2024, 9:42 AM IST

ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਧਾਨ, ਪੰਜਾਬ ਕਾਂਗਰਸ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਨੌ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਦਵਿੰਦਰ ਯਾਦਵ ਨੇ ਮੀਟਿੰਗ ਕੀਤੀ ਅਤੇ ਇਸ ਮੀਟਿੰਗ ਦੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਖਾਸ ਤੌਰ ਉੱਤੇ ਪਹੁੰਚੇ।।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਨੌ ਹਲਕਿਆਂ ਦੇ ਵਰਕਰਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਦਵਿੰਦਰ ਯਾਦਵ ਵੱਲੋਂ ਮੀਟਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਨੂੰ ਪੱਕਿਆਂ ਕਰਨ ਦੇ ਲਈ 11 ਫਰਵਰੀ ਨੂੰ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਵੀ ਪੰਜਾਬ ਵਿੱਚ ਸਮਰਾਲਾ ਵਿਖੇ ਪਹੁੰਚ ਰਹੇ ਹਨ। ਜਿੱਥੇ ਉਨਾਂ ਵੱਲੋਂ ਕਾਂਗਰਸ ਦੇ ਵੱਖ-ਵੱਖ ਵਿੰਗ ਤੇ ਬਲਾਕਾਂ ਦੇ ਪ੍ਰਧਾਨਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ।

ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ਉੱਤੇ ਤੰਜ: ਮੀਟਿੰਗ ਵਿੱਚ ਨਵਜੋਤ ਸਿੱਧੂ ਦੇ ਸ਼ਾਮਿਲ ਨਾ ਹੋਣ ਦੀ ਗੱਲ ਉੱਤੇ ਉਨ੍ਹਾਂ ਆਖਿਆ ਕਿ ਸਿੱਧੂ ਨੂੰ ਸੱਦਾ ਦਿੱਤਾ ਗਿਆ ਸੀ ਪਰ ਬਾਵਜੂਦ ਇਸ ਦੇ ਉਹ ਮੀਟਿੰਗ ਤੋਂ ਨਦਾਰਦ ਰਹੇ। ਉਨ੍ਹਾਂ ਕਿਹਾ ਕਿ ਹਰ ਪਾਰਟੀ ਵਰਕਰ ਦਾ ਫਰਜ਼ ਹੈ ਕਿ ਇੱਕਜੁੱਟ ਹੋਕੇ ਸੰਘਰਸ਼ ਕਰੇ ਅਤੇ ਵੱਖ ਚੱਲਣ ਦਾ ਕੋਈ ਫਾਇਦਾ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਮੀਟਿੰਗ ਵਿੱਚ ਹੰਗਾਮੇ ਦੀ ਗੱਲ ਕੀਤੀ ਜਾ ਰਹੀ ਹੈ ਪਰ ਕਿਸੇ ਵੀ ਤਰੀਕੇ ਦਾ ਹੰਗਾਮਾ ਇਸ ਮੀਟਿੰਗ ਵਿੱਚ ਨਹੀਂ ਹੋਇਆ ਹੈ। ਸਿਰਫ ਕੁਝ ਵਰਕਰਾਂ ਨੇ ਆਪਣੀ ਗੱਲ ਰੱਖੀ ਹੈ ਅਤੇ ਉਸ ਨੂੰ ਹੰਗਾਮੇ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਗੱਲਬਾਤ ਨਹੀਂ ਹੋਈ ਹੈ।

ਕਾਂਗਰਸ ਕਿਸਾਨਾਂ ਦੇ ਨਾਲ: ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਕਿਸਾਨਾਂ ਵੱਲੋਂ 13 ਫਰਵਰੀ ਤੋਂ ਦੁਬਾਰਾ ਦਿੱਲੀ ਮੋਰਚਾ ਲਗਾਇਆ ਜਾ ਰਿਹਾ ਹੈ, ਉਸ ਦਾ ਕਾਰਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣਾ ਹੈ। ਜਿਸ ਲਈ ਕਿਸਾਨ ਦੁਬਾਰਾ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਵੀ ਕਿਸਾਨਾਂ ਦੇ ਨਾਲ ਸੀ ਅਤੇ ਹੁਣ ਵੀ ਕਿਸਾਨਾਂ ਦੇ ਨਾਲ ਹੈ। ਕਾਂਗਰਸ ਹਰ ਪੱਖੋਂ ਕਿਸਾਨਾਂ ਦੀ ਮਦਦ ਜਰੂਰ ਕਰੇਗੀ।

Last Updated : Jan 30, 2024, 9:42 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.