ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਪਿਆ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਇਹ ਲਗਾਤਾਰ ਵੱਧਦਾ ਹੀ ਨਜ਼ਰ ਆ ਰਿਹਾ ਹੈ।ਹੁਣ ਨਵਜੋਤ ਸਿੰਘ ਸਿੱਧੂ ਧੜੇ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਕਾਂਗਰਸ ਨੇ ਸਿੱਧੂ ਧੜੇ 'ਤੇ ਵੱਡੀ ਕਾਰਵਾਈ ਕਰਦੇ ਹੋਏ ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਕਿਉਂ ਹੋਈ ਕਾਰਵਾਈ: ਦੱਸ ਦਈਏ ਕਿ ਬੀਤੀ 21 ਤਰੀਕ ਨੂੰ ਮੋਗਾ 'ਚ ਨਵਜੋਤ ਸਿੱਧੂ ਵਲੋਂ ਇੱਕ ਕਾਂਗਰਸ ਰੈਲੀ ਕੀਤੀ ਗਈ ਸੀ। ਇਸ ਰੈਲੀ ਵਿੱਚ ਮੋਗਾ ਦੀ ਹਲਕਾ ਇੰਚਾਰਜ ਮਾਲਕਾ ਸੂਦ ਨੇ ਇਤਰਾਜ ਜਤਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਵਿਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈਕਮਾਨ ਨੂੰ ਇਸ ਗੱਲ ਦੀ ਜਾਣਕਾਰੀ ਦਿਤੀ ਗਈ ਹੈ ਕਿ ਮੋਗਾ ਵਿੱਚ ਰੈਲੀ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਮਾਲਵਿਕਾ ਸੂਦ ਨੇ ਇੱਕ ਸ਼ਿਕਾਇਤ ਜਾਰੀ ਕੀਤੀ ਸੀ। ਉਸ ਸ਼ਿਕਾਇਤ ਦੇ ਅਧਾਰ 'ਤੇ ਪਾਰਟੀ ਹਾਈ ਕਮਾਨ ਵੱਲੋਂ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਧਰਮਪਾਲ ਸਿੰਘ ਡੀਪੀ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਸੀ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਇਲਜ਼ਾਮ ਲਗਾਇਆ ਗਿਆ। ਜਿਸ ਮਗਰੋਂ ਹੁਣ ਵੱਡਾ ਐਕਸ਼ਨ ਲੈਂਦੇ ਹੋਏ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਗਿਆ।ਹੁਣ ਵੇਖਣਾ ਹੋਵੇਗਾ ਕਿ ਆਖਰ ਇਸ ਐਕਸ਼ਨ ਤੋਂ ਬਾਅਦ ਮਹੇਸ਼ਇੰਦਰ ਸਿੰਘ ਮੇਸ਼ੀ ਅਤੇ ਧਰਮਪਾਲ ਸਿੰਘ ਡੀਪੀ ਵੱਲੋਂ ਕੀ ਕਦਮ ਚੁੱਕਿਆ ਜਾਵੇਗਾ। ਇਸ ਤੋਂ ਇਲਾਵਾ ਇਹ ਦੇਖਣਾ ਵੀ ਦਿਲਚਸਪ ਰਹੇਗਾ ਕਿ ਨਵਜੋਤ ਸਿੰਘ ਸਿੱਧੂ ਇਸ ਕਾਰਵਾਈ ਤੋਂ ਕੀ ਪ੍ਰਤੀਕਿਿਰਆ ਦੇਣਗੇ।