ETV Bharat / state

‘ਆਪ’ ਨੇ ਚੰਡੀਗੜ੍ਹ ਮੇਅਰ ਚੋਣ 'ਚ ਗੜਬੜ ਦੀ ਨਵੀਂ ਵੀਡੀਓ ਕੀਤੀ ਜਾਰੀ, ਦੇਖਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ - ਆਮ ਆਦਮੀ ਪਾਰਟੀ

ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿੱਚ ਗੜਬੜੀ ਦੇ ਇਲਜ਼ਾਮਾਂ ਨੂੰ ਹੋਰ ਪੁਖਤਾ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਇੱਕ ਹੋਰ ਵੀਡੀਓ ਜਨਤਕ ਕੀਤੀ ਗਈ ਹੈ। 'ਆਪ' ਦਾ ਦਾਅਵਾ ਹੈ ਕਿ ਇਸ ਵੀਡੀਓ ਵਿੱਚ ਚੋਣ ਅਧਿਕਾਰੀ ਸ਼ਰੇਆਮ ਵੋਟਾਂ ਦੀ ਗਿਣਤੀ ਦੌਰਾਨ ਗੜਬੜੀ ਕਰ ਰਹੇ ਹਨ।

New video of disturbance in Chandigarh mayor election
ਨਵੀਂ ਵੀਡੀਓ 'ਆਪ' ਵੱਲੋਂ ਕੀਤੀ ਗਈ ਜਾਰੀ
author img

By ETV Bharat Punjabi Team

Published : Feb 6, 2024, 10:34 AM IST

ਆਮ ਆਦਮੀ ਪਾਰਟੀ ਵੱਲੋਂ ਨਵੀਂ ਵੀਡੀਓ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਬੀਤੇ ਦਿਨੀ ਹੋਈਆਂ ਮੇਅਰ ਦੀਆਂ ਚੋਣਾਂ ਦੌਰਾਨ ਭਾਜਪਾ ਦੀ ਜਿੱਤ ਹੋਈ ਪਰ ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਭਾਜਪਾ ਉੱਤੇ ਵੋਟਾਂ ਦੀ ਗਿਣਤੀ ਦੌਰਾਨ ਧੋਖਾਧੜੀ ਕਰਨ ਦੇ ਇਲਜ਼ਾਮ ਲਾਏ ਗਏ ਹਨ। ਹੁਣ ਇਸ ਮਾਮਲੇ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਇੱਕ ਹੋਰ ਨਵੀਂ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਚੋਣ ਅਧਿਕਾਰੀ ਕਿਸ ਤਰ੍ਹਾਂ ਸ਼ਰੇਆਮ ਗੜਬੜੀ ਕਰ ਰਿਹਾ ਹੈ ਅਤੇ ਕੈਮਰੇ ਵੱਲ ਵੀ ਤੱਕ ਰਿਹਾ ਹੈ।

ਦੱਸ ਦਈਏ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਚੋਣਾਂ 'ਚ ਬੇਨਿਯਮੀਆਂ ਦਾ ਇਲਜ਼ਾਮ ਲਗਾਉਂਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਫਟਕਾਰ ਲਗਾਈ ਅਤੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।

ਸੁਪਰੀਮ ਕੋਰਟ ਨੇ ਮਾਮਲੇ 'ਚ ਅੱਗੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੋਣਾਂ ਨੂੰ ਸਹੀ ਢੰਗ ਨਾਲ ਕਰਵਾਉਣ 'ਚ ਅਸਫਲ ਰਹੀ ਹੈ। ਚੋਣ ਅਧਿਕਾਰੀ 'ਤੇ ਸਵਾਲ ਉਠਾਉਂਦੇ ਹੋਏ ਸੀਜੇਆਈ ਨੇ ਵਕੀਲ ਮਨਿੰਦਰ ਸਿੰਘ ਨੂੰ ਕਿਹਾ ਕਿ ਇਹ ਸਪੱਸ਼ਟ ਹੈ ਕਿ ਚੋਣਾਂ ਦੌਰਾਨ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਸੀ। ਉਨ੍ਹਾਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਹ ਕੈਮਰੇ ਵੱਲ ਕਿਉਂ ਦੇਖ ਰਹੇ ਹਨ? ਵਕੀਲ ਸਾਬ੍ਹ, ਇਹ ਲੋਕਤੰਤਰ ਦਾ ਮਜ਼ਾਕ ਹੈ ਅਤੇ ਲੋਕਤੰਤਰ ਦਾ ਕਤਲ ਹੈ। ਸਾਰੀ ਘਟਨਾ ਤੋਂ ਅਦਾਲਤ ਹੈਰਾਨ ਹੈ। ਕੀ ਰਿਟਰਨਿੰਗ ਅਫਸਰ ਦਾ ਇਹ ਵਤੀਰਾ ਸਹੀ ਹੈ? ਰਿਟਰਨਿੰਗ ਅਫਸਰ ਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਉਸ 'ਤੇ ਨਜ਼ਰ ਰੱਖ ਰਹੀ ਹੈ।

ਆਮ ਆਦਮੀ ਪਾਰਟੀ ਨੇ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ 2 ਫਰਵਰੀ ਨੂੰ ਆਮ ਆਦਮੀ ਪਾਰਟੀ ਨੇ ਦਿੱਲੀ 'ਚ ਵੱਡਾ ਪ੍ਰਦਰਸ਼ਨ ਵੀ ਕੀਤਾ ਸੀ। ਹੁਣ ਆਮ ਆਦਮੀ ਪਾਰਟੀ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇਣ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਸ ਧਰਨੇ ਦੇ ਹਿੱਸੇ ਵਜੋਂ ਹਰ ਰੋਜ਼ ਇੱਕ ਕੌਂਸਲਰ ਆਪਣੇ 5 ਸਮਰਥਕਾਂ ਸਮੇਤ ਨਗਰ ਨਿਗਮ ਦੇ ਬਾਹਰ ਧਰਨਾ ਦੇ ਕੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਦਾ ਵਿਰੋਧ ਕਰੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.