ETV Bharat / state

ਗੁਰੂ ਘਰ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਵੱਡੀ ਜ਼ਿੰਮੇਵਾਰੀ ਨੂੰ ਲੈਕੇ ਦਿੱਤੀ ਪ੍ਰਤੀਕ੍ਰਿਆ - Balwinder Singh Bhundar - BALWINDER SINGH BHUNDAR

Working president of SAD Balwinder Singh Bhundar: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਗੁਰੂ ਘਰ ਨਤਮਸਤਕ ਹੋਣ ਪਹੁੰਚੇ। ਜਿਥੇ ਉਹਨਾਂ ਨੇ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਾਏ ਜਾਣ ਸਬੰਧੀ ਆਪਣੀ ਪ੍ਰਤੀਕ੍ਰਿਆ ਰੱਖੀ।

Newly appointed working president of Shiromani Akali Dal Balwinder Singh Bhundar
ਬਲਵਿੰਦਰ ਸਿੰਘ ਭੂੰਦੜ ਨੇ ਵੱਡੀ ਜ਼ਿੰਮੇਵਾਰੀ ਨੂੰ ਲੈਕੇ ਦਿੱਤੀ ਪ੍ਰਤੀਕ੍ਰਿਆ (ਰੂਪਨਗਰ ਪਤੱਰਕਾਰ)
author img

By ETV Bharat Punjabi Team

Published : Aug 31, 2024, 1:49 PM IST

ਬਲਵਿੰਦਰ ਸਿੰਘ ਭੂੰਦੜ ਨੇ ਵੱਡੀ ਜ਼ਿੰਮੇਵਾਰੀ ਨੂੰ ਲੈਕੇ ਦਿੱਤੀ ਪ੍ਰਤੀਕ੍ਰਿਆ (ਪੱਤਰਕਾਰ, ਰੂਪਨਗਰ)

ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅੱਜ ਰੂਪਨਗਰ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਭੱਟ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਪੰਥ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਉਹ ਗੁਰੂ ਮਹਾਰਾਜ ਦਾ ਸ਼ੁਕਰ ਅਦਾ ਕਰਦੇ ਹਨ ਕਿ ਉਹਨਾਂ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਜਿਸ ਨੂੰ ਉਹ ਪੂਰੀ ਲਗਣ ਦੇ ਨਾਲ ਨਿਭਉਣਗੇ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਲੀਡਰਸ਼ਿਪ ਸ਼੍ਰੋਮਣੀ ਅਕਾਲੀ ਦਲ ਦੇ ਡਾਕਟਰ ਦਲਜੀਤ ਚੀਮਾ ਮੌਜੂਦ ਰਹੇ। ਰੂਪਨਗਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਦਾ ਸਨਮਾਨ ਕੀਤਾ ਗਿਆ।

ਤਨਦੇਹੀ ਨਾਲ ਨਿਭਾਉਣਗੇ ਜ਼ਿੰਮੇਵਾਰੀ : ਇਸ ਮੌਕੇ ਗੱਲ ਕਰਦਿਆਂ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਇਹ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਜਿਹੜੀ ਚੀਜ਼ ਜਦੋਂ ਹੋਣੀ ਹੁੰਦੀ ਹੈ ਉਦੋਂ ਹੀ ਹੁੰਦੀ ਹੈ ਅਤੇ ਇਸ ਕਾਰਜਕਾਰੀ ਪ੍ਰਧਾਨਗੀ ਦੇ ਲਈ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਵੀ ਕਰਦੇ ਹਨ। ਇਸ ਦੇ ਨਾਲ ਹੀ ਭੂੰਦੜ ਨੇ ਇਹ ਵੀ ਕਿਹਾ ਕਿ ਆਪਣੀ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਕਾਫੀ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਬਿਤੇ ਦਿਨੀਂ ਇਹ ਫੈਸਲਾ ਲਿਆ ਗਿਆ ਕਿ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਇਆ ਜਾਵੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਬਾਦਲ ਪਰਿਵਾਰ ਦਾ ਦਬਦਬਾ ਰਿਹਾ ਹੈ। ਜਿਸ ਵਿੱਚ ਜਿਸ ਵਿੱਚ ਮੁੱਖ ਤੌਰ 'ਤੇ ਪੰਜ ਵਾਰ ਦੇ ਪੰਜਾਬ ਦੇ ਮੁੱਖ ਮੰਤਰੀ ਰਹੇ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਹੱਥ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਜ਼ਿਆਦਾਤਰ ਰਹੀ ਹੈ। ਪਰ ਹੁਣ ਸੁਖਬੀਰ ਬਾਦਲ ਵਿਰੁਧ ਉਹਨਾ ਦੇ ਆਪਣੀ ਹੀ ਪਾਰਟੀ ਦੇ ਆਗੂ ਦੋ ਧੜਿਆਂ 'ਚ ਵੰਡੇ ਗਏ ਅਤੇ ਉਹਨਾਂ ਨੇ ਹੀ ਸੁਖਬੀਰ ਬਾਦਲ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਅਤੇ ਜਿਸ ਦੇ ਨਤੀਜੇ ਵੱਜੋਂ ਉਹਨਾਂ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ।

ਬਲਵਿੰਦਰ ਸਿੰਘ ਭੂੰਦੜ ਦਾ ਬਿਆਨ : ਬੋਲੇ- ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦੇ ਕੀਤੇ ਜਾਣਗੇ ਯਤਨ - Balwinder Singh Bhunder

ਕੌਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ? ਕਿਹੜੀ ਉਮਰ 'ਚ ਖੇਡੀ ਸਿਆਸਤ ਦੀ ਪਹਿਲੀ ਬਾਜ਼ੀ? - who is balwinder singh bhundar

ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਸਰਗਰਮ, ਬਰਨਾਲਾ 'ਚ ਸੀਨੀਅਰ ਆਗੂਆਂ ਨੇ ਕੀਤੀ ਮੀਟਿੰਗ - SAD meeting on By election

ਉਧਰ ਹੁਣ ਹਰ ਇੱਕ ਦੀ ਨਜ਼ਰ ਅਕਾਲੀ ਦਲ 'ਤੇ ਬਣੀ ਹੋਈ ਹੈ ਕਿ ਕੀ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਲਗਾਉਣ ਦੇ ਨਾਲ ਪਾਰਟੀ 'ਚ ਧੜੇਬਾਜ਼ੀ ਉੱਤੇ ਠੱਲ ਪਵੇਗੀ ਅਤੇ ਕੀ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਰਾਜਨੀਤਿਕ ਪਾਰਟੀ ਦੇ ਤੌਰ 'ਤੇ ਫਿਰ ਤੋਂ ਇੱਕਜੁੱਟ ਹੋ ਸਕੇਗੀ ਅਤੇ ਧੜੇਬਾਜ਼ੀ ਖਤਮ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.