ETV Bharat / state

ਅਮਰੀਕਾ 'ਚ ਗੈਂਗਸਟਰ ਗੋਲਡੀ ਬਰਾੜ ਦੇ ਮਾਰੇ ਜਾਣ ਦੀਆਂ ਖ਼ਬਰਾਂ !, ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ ਗੋਲਡੀ ਬਰਾੜ - goldy brar death in america

goldy brar death: ਮੀਡੀਆ ਰਿਪੋਰਟਾਂ ਮੁਤਾਬਿਕ ਅਮਰੀਕਾ 'ਚ ਗੈਂਗਸਟਰ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਅਣਛਾਤਿਆਂ ਵੱਲੋਂ ਕਤਲ ਕੀਤਾ ਗਿਆ ਹੈ। ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਫਿਲਹਾਲ ਈਟੀਵੀ ਭਾਰਤ ਵੀ ਇਸ ਸਬੰਧੀ ਪੁਸ਼ਟੀ ਨਹੀਂ ਕਰਦਾ । ਦੱਸ ਦਈਏ ਕਿ ਗੈਂਗਸਟਰ ਗੋਲਡੀ ਬਰਾੜ ਸਿੱਧੂੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਸੀ।

Goldy Brar Death
Goldy Brar Death
author img

By ETV Bharat Punjabi Team

Published : May 1, 2024, 2:06 PM IST

Updated : May 1, 2024, 5:23 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ (ਸਤਿੰਦਰਜੀਤ ਸਿੰਘ) ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਪਿਛਲੇ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ। ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਬਦਮਾਸ਼ ਆਏ ਅਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਫਿਲਹਾਲ ਈਟੀਵੀ ਭਾਰਤ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।

ਦੋ ਨੌਜਵਾਨਾਂ ਦੇ ਗੋਲੀ ਲੱਗਣ ਦੀ ਖ਼ਬਰ: ਮੀਡੀਆ ਰਿਪਰਟਾਂ ਮੁਤਾਬਿਕ ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਸ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇੱਕ ਗੋਲਡੀ ਬਰਾੜ ਹੋ ਸਕਦਾ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਗੋਲਡੀ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਲੰਡਾ ਨੇ ਗੋਲਡੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਦੁਸ਼ਮਣੀ ਕਾਰਨ ਗੋਲਡੀ ਨੂੰ ਗੋਲੀ ਮਾਰੀ ਹੈ। ਫਿਲਹਾਲ ਇਸ 'ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਪੜਾਈ ਦੌਰਾਨ ਗੋਲਡੀ ਦੇ ਭਰਾ ਦਾ ਕਤਲ: ਗੋਲਡੀ ਬਰਾੜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਸ ਦਾ ਜਨਮ ਸਾਲ 1994 ਵਿੱਚ ਹੋਇਆ ਸੀ, ਮਾਪਿਆਂ ਨੇ ਉਸ ਦਾ ਨਾਂ ਸਤਿੰਦਰਜੀਤ ਸਿੰਘ ਰੱਖਿਆ ਸੀ। ਪਿਤਾ ਪੁਲਿਸ ਵਿੱਚ ਸਬ-ਇੰਸਪੈਕਟਰ ਸਨ। ਉਹ ਆਪਣੇ ਬੇਟੇ ਨੂੰ ਪੜ੍ਹਾ-ਲਿਖਾ ਕੇ ਕਾਬਲ ਬਣਾਉਣਾ ਚਾਹੁੰਦੇ ਸੀ ਪਰ ਸਤਿੰਦਰਜਾਤ ਸਿੰਘ ਉਰਫ ਗੋਲਡੀ ਨੇ ਆਪਣਾ ਰਾਹ ਆਪ ਹੀ ਚੁਣ ਲਿਆ ਸੀ। ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਗੁਰਲਾਲ ਨੂੰ 11 ਅਕਤੂਬਰ 2020 ਦੀ ਰਾਤ ਨੂੰ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਕਲੱਬ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਉਹ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਆਗੂ ਸੀ।

ਭਰਾ ਦਾ ਬਦਲਾ ਲੈਣ ਲਈ ਜ਼ੁਰਮ ਦੀ ਦੁਨੀਆ 'ਚ ਰੱਖਿਆ ਪੈਰ: ਗੁਰਲਾਲ ਬਰਾੜ ਲਾਰੈਂਸ ਬਿਸ਼ਨੋਈ ਦੇ ਸਭ ਤੋਂ ਨੇੜੇ ਸੀ। ਗੁਰਲਾਲ ਬਰਾੜ ਅਤੇ ਲਾਰੈਂਸ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ (SOPU) ਨਾਲ ਜੁੜੇ ਰਹੇ ਸਨ। ਗੁਰਲਾਲ ਬਰਾੜ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਸੀ ਕਿ ਹੁਣ ਨਵੀਂ ਜੰਗ ਸ਼ੁਰੂ ਹੋ ਗਈ ਹੈ, ਸੜਕਾਂ 'ਤੇ ਖੂਨ ਨਹੀਂ ਸੁੱਕੇਗਾ। ਇਸ ਕਤਲ ਦਾ ਬਦਲਾ ਲੈਣ ਲਈ ਗੋਲਡੀ ਨੇ ਅਪਰਾਧ ਦਾ ਰਾਹ ਚੁਣਿਆ। ਗੋਲਡੀ ਗੈਂਗਸਟਰਾਂ ਦੇ ਸੰਪਰਕ ਵਿੱਚ ਆਇਆ ਸੀ। ਉਹ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਵੀ ਮਿਲਿਆ। ਫਿਰ ਗੋਲਡੀ ਨੇ 18 ਫਰਵਰੀ 2021 ਨੂੰ ਆਪਣੇ ਭਰਾ ਦੇ ਕਤਲ ਦੇ ਮੁਲਜ਼ਮ ਫਰੀਦਕੋਟ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਕਤਲ ਤੋਂ ਬਾਅਦ ਗੋਲਡੀ ਚੋਰੀ-ਛਿਪੇ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਭੱਜ ਗਿਆ ਸੀ। ਗੈਂਗਸਟਰ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਗੈਂਗਸਚਰ ਗੋਲਡੀ ਬਰਾੜ ਨੂੰ ਅੱਤਵਾਦੀ ਵੀ ਐਲਾਨਿਆ ਹੋਇਆ ਹੈ।

ਮੂਸੇਵਾਲਾ ਕਤਲ ਦਾ ਮਾਸਟਰਮਾਈਂਡ: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪਹਿਲਾਂ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇੱਕ ਟੀਵੀ ਚੈਨਲ 'ਤੇ ਇੰਟਰਵਿਊ ਦਿੰਦਿਆਂ ਕਿਹਾ ਕਿ ਉਸ ਨੇ ਮੂਸੇਵਾਲਾ ਨੂੰ ਮਰਵਾਇਆ ਹੈ। ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ 'ਚ ਸ਼ਾਮਲ ਹੋਣ ਦਾ ਇਲਜ਼ਾਮ ਲਾਇਆ ਸੀ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਜਦੋਂ ਪੁਲਿਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਹੋਣਾ ਪਿਆ। ਗੋਲਡੀ ਨੇ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜ ਕੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

ਸਲਮਾਨ ਖਾਨ ਨੂੰ ਧਮਕੀ: ਗੈਂਗਸਟਰ ਗੋਲਡੀ ਬਰਾੜ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਚੁੱਕਿਆ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ ਅਤੇ ਕੁਝ ਦਿਨ ਪਹਿਲਾਂ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਸਲਮਾਨ ਦੇ ਘਰ ਹਮਲਾ ਕਰਨ ਦੀ ਜਿੰਮੇਵਾਰੀ ਲੈ ਚੁੱਕਿਆ ਹੈ। ਇਸ ਤੋਂ ਪਹਿਲਾਂ ਗੋਲਡੀ ਬਰਾੜ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਆਪਣੇ ਗੁਰਗਿਆਂ ਤੋਂ ਸਲਮਾਨ ਦੇ ਘਰ ਦੀ ਰੇਕੀ ਕਰਵਾਈ ਹੈ।

Last Updated : May 1, 2024, 5:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.