ETV Bharat / state

NIA ਨੇ ਗੈਂਗਸਟਰ ਹੈਪੀ ਪਾਸੀਆ 'ਤੇ ਐਲਾਨਿਆ 5 ਲੱਖ ਰੁਪਏ ਦਾ ਇਨਾਮ, ਬੰਬ ਧਮਾਕੇ ਦਾ ਹੈ ਮਾਸਟਰਮਾਈਂਡ - GANGSTER HAPPY PASSIA UPDATE

NIA ਨੇ ਗੈਂਗਸਟਰ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ ਜਾਣਕਾਰੀ ਦੇ ਸਕਦੇ ਹਨ।

Gangster Happy Passia UPDATE
ਗੈਂਗਸਟਰ ਹੈਪੀ ਪਾਸੀਆ (Etv Bharat)
author img

By ETV Bharat Punjabi Team

Published : Jan 8, 2025, 11:42 AM IST

Updated : Jan 8, 2025, 1:19 PM IST

ਚੰਡੀਗੜ੍ਹ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵਿਦੇਸ਼ਾਂ 'ਚ ਲੁਕੇ ਗੈਂਗਸਟਰ ਅਤੇ ਚੰਡੀਗੜ੍ਹ ਦੀ ਕੋਠੀ ਅਤੇ ਪੰਜਾਬ ਦੇ ਥਾਣਿਆਂ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰ ਮਾਈਂਡ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਹਾਲ ਹੀ 'ਚ ਚੰਡੀਗੜ੍ਹ 'ਚ ਕੋਠੀ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ 'ਚ NIA ਨੇ ਗੈਂਗਸਟਰ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ 'ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ। ਇਸ ਲਈ ਨੰਬਰ ਜਾਰੀ ਕੀਤੇ ਗਏ ਹਨ। ਗੈਂਗਸਟਰ ਬਾਰੇ ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਦੇ ਹਨ।

NIA ਨੇ ਗੈਂਗਸਟਰ ਹੈਪੀ ਪਾਸੀਆ 'ਤੇ ਐਲਾਨਿਆ 5 ਲੱਖ ਰੁਪਏ ਦਾ ਇਨਾਮ (Etv Bharat)

ਹਥਿਆਰਾਂ ਦੀ ਤਸਕਰੀ ਅਤੇ ਫਿਰੌਤੀ ਮਾਮਲਿਆਂ ਵਿੱਚ ਸ਼ਾਮਲ ਹੈ ਹੈਪੀ ਪਾਸੀਆ

ਖਾਲਿਸਤਾਨ ਸਮਰਥਕ ਅਤੇ ਗੈਂਗਸਟਰ ਹੈਪੀ ਪਾਸੀਆ ਹਥਿਆਰਾਂ ਦੀ ਤਸਕਰੀ ਅਤੇ ਫਿਰੌਤੀ ਆਦਿ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਹੈ। ਪੰਜਾਬ ਪੁਲਿਸ ਨੇ ਪਿਛਲੇ ਕੁਝ ਸਮੇਂ ਵਿੱਚ ਉਸਦੇ ਗਿਰੋਹ ਦੇ ਕਈ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਜਦੋਂ ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ 'ਤੇ ਹੈਂਡ ਗ੍ਰਨੇਡ ਹਮਲਾ ਹੋਇਆ ਸੀ। ਉਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਕੀਤਾ ਸੀ, ਜੋ ਪਾਕਿਸਤਾਨ ਵਿਚ ਲੁਕੇ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਸੀ। ਜਾਂਚ 'ਚ ਹੀ ਸਾਹਮਣੇ ਆਇਆ ਹੈ ਕਿ ਜਲੰਧਰ ਦੇ ਸਾਬਕਾ ਐੱਸਪੀ ਜਸਕੀਰਤ ਸਿੰਘ ਚਾਹਲ ਅਤੇ ਉਸ ਦਾ ਪਰਿਵਾਰ ਪਾਸੀਆ ਦੇ ਨਿਸ਼ਾਨੇ 'ਤੇ ਸਨ।

ਚੰਡੀਗੜ੍ਹ ਵਿੱਚ 11 ਸਤੰਬਰ ਨੂੰ ਹੋਇਆ ਸੀ ਹਮਲਾ

ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਕੋਠੀ ਨੰਬਰ 575 'ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।

ਡੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਹੋਇਆ ਸਰਗਰਮ

ਕੈਨੇਡਾ ਦੇ ਸਰੀ 'ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਸੰਗਠਨ ਨੂੰ ਚਲਾ ਰਹੇ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ 28 ਅਕਤੂਬਰ ਨੂੰ ਕੈਨੇਡਾ ਦੇ ਮਿਲਟਨ ਸ਼ਹਿਰ 'ਚ ਗੋਲੀਬਾਰੀ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਉਥੇ ਗ੍ਰਿਫਤਾਰ ਕਰ ਲਿਆ ਗਿਆ। ਹਾਲਾਂਕਿ ਬਾਅਦ ਵਿੱਚ ਉਸਨੂੰ ਜ਼ਮਾਨਤ ਮਿਲ ਗਈ ਸੀ, ਡੱਲਾ ਖਾਲਿਸਤਾਨੀ ਟਾਈਗਰ ਫੋਰਸ ਲਈ ਕੰਮ ਕਰ ਰਿਹਾ ਸੀ। ਪਰ ਉਸਦੀ ਗ੍ਰਿਫਤਾਰੀ ਤੋਂ ਬਾਅਦ ਪਾਸੀਆ ਵੱਲੋਂ ਪੰਜਾਬ ਵਿੱਚ ਖਾਲਿਸਤਾਨੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਸਨ। ਡੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਪਾਸੀਆ ਅਤੇ ਗੋਪੀ ਨਵਾਂਸ਼ਹਿਰੀਆਂ ਨੇ ਖਾਲਿਸਤਾਨੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਡੱਲਾ ਨੂੰ ਕੈਨੇਡਾ 'ਚ ਜ਼ਮਾਨਤ ਮਿਲ ਗਈ ਹੈ।

Last Updated : Jan 8, 2025, 1:19 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.