ਚੰਡੀਗੜ੍ਹ: ਚੰਡੀਗੜ੍ਹ 'ਚ ਪੁਲਿਸ ਹਰ ਰੋਜ਼ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ। 19 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ-5 ਸਥਿਤ ਇੱਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਗੋਲੀ ਚਲਾਉਣ ਵਾਲੇ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਹੁਣ ਇਸ ਮਾਮਲੇ ਉਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਗੈਂਗਸਟਰ ਗੋਲਡੀ ਬਰਾੜ ਸਮੇਤ 10 ਵਿਅਕਤੀਆਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ 26 ਜੂਨ ਨੂੰ ਰਾਜਪੁਰਾ ਦੇ ਗੋਲਡੀ ਬਰਾੜ ਉਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ।
ਜੇਕਰ ਚਾਰਜਸ਼ੀਟ ਵਿੱਚ ਸ਼ਾਮਿਲ ਕੀਤੇ ਗਏ ਨਾਂਅ ਦੀ ਗੱਲ ਕਰੀਏ ਤਾਂ ਇਸ ਵਿੱਚ ਗੈਂਗਸਟਰ ਗੋਲਡੀ ਬਰਾੜ ਅਤੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਤੋਂ ਇਲਾਵਾ ਗੁਰਵਿੰਦਰ ਸਿੰਘ ਉਰਫ ਲਾਡੀ, ਕਾਸ਼ੀ ਸਿੰਘ ਉਰਫ ਹੈਰੀ, ਸ਼ੁਭਮ ਕੁਮਾਰ ਗਿਰੀ ਉਰਫ ਪੰਡਿਤ, ਅੰਮ੍ਰਿਤਪਾਲ ਸਿੰਘ ਉਰਫ ਗੁੱਜਰ, ਕਮਲਪ੍ਰੀਤ ਸਿੰਘ, ਪ੍ਰੇਮ ਸਿੰਘ, ਸਰਬਜੀਤ ਸਿੰਘ ਉਰਫ ਸਰਬੂ ਅਤੇ ਗਗਨਦੀਪ ਸਿੰਘ ਉਰਫ ਗੋਲਡੀ ਦੇ ਨਾਂਅ ਚਾਰਜਸ਼ੀਟ 'ਚ ਸ਼ਾਮਲ ਹਨ।
ਤੁਹਾਨੂੰ ਦੱਸ ਦਈਏ ਕਿ ਐਨਆਈਏ ਦੀ ਜਾਂਚ ਦੇ ਅਨੁਸਾਰ ਗੈਂਗਸਟਰ ਗੋਲਡੀ ਬਰਾੜ ਆਪਣੇ ਭਾਰਤੀ ਸਾਥੀਆਂ ਰਾਹੀਂ ਇੱਕ ਵੱਡਾ ਅੱਤਵਾਦੀ-ਜਬਰੀ ਵਸੂਲੀ-ਨਾਰਕੋ ਨੈੱਟਵਰਕ ਚਲਾ ਰਿਹਾ ਸੀ। ਇਹ ਸਹਿਯੋਗੀ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਖਰੀਦ/ਤਸਕਰੀ, ਨਸ਼ੀਲੇ ਪਦਾਰਥਾਂ ਦੀ ਵਿਕਰੀ-ਖਰੀਦ, ਨਸ਼ੀਲੇ ਪਦਾਰਥਾਂ ਦੀ ਕਮਾਈ ਦਾ ਚੈਨਲਾਈਜ਼ੇਸ਼ਨ ਚਲੇ ਰਹੇ ਸਨ, ਇਹ ਸਭ ਜਾਂਚ ਵਿੱਚ ਸਾਹਮਣੇ ਆਇਆ ਹੈ।
- ਹੁਣ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਵੀ ਹੋ ਸਕਦੀ ਹੈ ਚੰਡੀਗੜ੍ਹ ਤਬਦੀਲ, ਹਾਈਕੋਰਟ ਨੂੰ ਲਿਖੀ ਚਿੱਠੀ - Kotkapura Firing case in chandigarh
- ਫਰੀਦਕੋਟ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ - Motorcycle seized at pistol point
- ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ 'ਤੇ ਸਥਾਨਕ ਲੋਕਾਂ ਨੇ ਲਾਏ ਇਲਜ਼ਾਮ, ਕਹੀਆਂ ਇਹ ਗੱਲਾਂ - Allegation on Shiromani Akali Dal
NIA Chargesheets Terrorist Goldy Brar & 9 others in Chandigarh Extortion-Cum-Firing Case pic.twitter.com/ZBCFrgx3Zs
— NIA India (@NIA_India) July 20, 2024
ਇਸ ਤੋਂ ਇਲਾਵਾ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਪੰਜਾਬ, ਚੰਡੀਗੜ੍ਹ ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਅਮੀਰ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ। ਗੈਂਗਸਟਰ ਗੋਲਡੀ ਬਰਾੜ ਦੀ ਵਿਧੀ ਅਨੁਸਾਰ ਜੇਕਰ ਕਾਰੋਬਾਰੀ ਪੈਸੇ ਦੇਣ ਤੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਦੇ ਘਰਾਂ 'ਤੇ ਸਰੀਰਕ ਤੌਰ 'ਤੇ ਹਮਲਾ ਕੀਤਾ ਜਾਂਦਾ ਸੀ ਜਾਂ ਗੋਲੀ ਮਾਰ ਦਿੱਤੀ ਜਾਂਦੀ ਸੀ।
ਚੰਡੀਗੜ੍ਹ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਐਨਆਈਏ ਨੇ ਸਾਰੇ 10 ਮੁਲਜ਼ਮਾਂ ਨੂੰ ਆਈਪੀਸੀ, ਯੂਏ(ਪੀ) ਐਕਟ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਚਾਰਜਸ਼ੀਟ ਕੀਤੀ ਹੈ।