ETV Bharat / state

ਜਾਣੋ ਕੌਣ ਨੇ ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ, ਅੱਜ NIA ਅੱਗੇ ਹੋਣਗੇ ਪੇਸ਼ - Who Is Sukhraj Singh Niamiwala

author img

By ETV Bharat Punjabi Team

Published : 24 hours ago

Updated : 5 hours ago

Who Is Sukhraj Singh Niamiwala: ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ।

WHO IS SUKHRAJ SINGH NIAMIWALA
WHO IS SUKHRAJ SINGH NIAMIWALA (ETV Bharat)

ਫਰੀਦਕੋਟ: ਬਹਿਬਲਕਲਾਂ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ (NIA) ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ 'ਤੇ ਏਜੰਸੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਉਹ ਨਿਸ਼ਚਿਤ ਮਿਤੀ ਅਤੇ ਸਮੇਂ 'ਤੇ ਐਨਆਈਏ ਦਫ਼ਤਰ ਵਿੱਚ ਜ਼ਰੂਰ ਪੇਸ਼ ਹੋਣਗੇ। ਸੁਖਰਾਜ ਸਿੰਘ ਨੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ ਹੈ।

"ਮੈਨੂੰ ਇਸ ਬਾਰੇ ਨਹੀਂ ਪਤਾ ਹੈ। ਮੈਂ ਹੈਰਾਨ ਹਾਂ ਕਿ ਉਨ੍ਹਾਂ ਨੇ ਮੈਨੂੰ ਕਿਉਂ ਬੁਲਾਇਆ ਹੈ। ਮੈਨੂੰ ਨਹੀਂ ਪਤਾ ਕਿ ਇਸ ਦਾ ਮੇਰੇ ਚੋਣ ਲੜਨ ਦੇ ਐਲਾਨ ਨਾਲ ਕੋਈ ਸਬੰਧ ਹੈ ਜਾਂ ਨਹੀਂ।"- ਸੁਖਰਾਜ ਸਿੰਘ

ਗਿੱਦੜਬਾਹਾ ਤੋਂ ਚੋਣ ਲੜਨ ਦੀ ਤਿਆਰੀ

ਇਸ ਮੌਕੇ ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਪੁੱਛਗਿੱਛ 'ਚ ਜਰੂਰ ਸ਼ਾਮਲ ਹੋਵੇਗਾ। ਉਹਨਾਂ ਦੱਸਿਆ ਕਿ ਉਸ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦਈਏ ਕਿ ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨੇ ਵੀ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ, ਜੋ ਬਹਿਬਲ ਕਲਾਂ 'ਚ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਗੋਲੀਬਾਰੀ 'ਚ ਸ਼ਹੀਦ ਹੋ ਗਿਆ ਸੀ, ਜਦੋਂ ਸੰਗਤ ਅਕਤੂਬਰ 2015 ਦੇ ਬਰਗਾੜੀ ਕਾਂਡ ਦਾ ਵਿਰੋਧ ਕਰ ਰਹੀ ਸੀ। ਸੁਖਰਾਜ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਦੇ ਇਨਸਾਫ਼ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ, ਜਿੱਥੇ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ।

ਕਦੋਂ ਹੋਇਆ ਬੇਅਦਬੀ ਕਾਂਡ ਅਤੇ ਕੀ ਹੋਇਆ?

1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਈ, ਜਿਸ ਕਾਰਨ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਗਿਆ।

25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਕੋਲ ਪੋਸਟਰ ਲਗਾ ਕੇ ਮਾੜੀ ਭਾਸ਼ਾ ਵਰਤੀ ਗਈ। ਪੋਸਟਰਾਂ ਵਿੱਚ ਚੋਰੀ ਹੋਏ ਸਰੂਪਾਂ ਵਿੱਚ ਡੇਰਾ ਸਿਰਸਾ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਤੇ ਸਿੱਖ ਸੰਸਥਾਵਾਂ ਨੂੰ ਖੁੱਲੀ ਚੁਣੌਤੀ ਦਿੱਤੀ ਗਈ।

12 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੇ ਅੰਗ ਫਰੀਦਕੋਟ ਦੇ ਬਰਗਾੜੀ ਪਿੰਡ ਵਿੱਚੋਂ ਮਿਲੇ।

14 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖ ਜਥੇਬੰਦਆਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤਾ। ਇਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ 'ਚ ਪੁਲਿਸ ਵੱਲੋਂ ਗੋਲੀ ਚਲਾਈ ਗਈ, ਜਿਸ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੋਤ ਹੋ ਗਈ। ਜਾਣਕਾਰੀ ਅਨੁਸਾਰ ਇਸ ਮਾਮਲੇ ਨਾਲ ਜੁੜੇ ਇੱਕ ਮੁਲਜ਼ਮ ਮਹਿੰਦਰ ਬਿੱਟੂ ਦਾ ਜੂਨ 2019 ਵਿੱਚ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।

18 ਅਕਤੂਬਰ 2015 - ਤਤਕਾਲੀ ਅਕਾਲੀ ਭਾਜਪਾ ਸਰਕਾਰ ਨੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ।

26 ਅਕਤੂਬਰ 2015 - ਪੰਜਾਬ ਸਰਕਾਰ ਵੱਲੋਂ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਗਈ।

30 ਜੂਨ 2016 -ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ।

14 ਅਪ੍ਰੈਲ 2017- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਜਾਂਚ ਕਮਿਸ਼ਨ ਬਿਠਾਇਆ।

30 ਜੂਨ 2017 - ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ।

28 ਅਗਸਤ 2018 - ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਗਈ।

10 ਸਤੰਬਰ 2018 - ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਦ ਕੁਮਾਰ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ ਗਈ।

9 ਦਸੰਬਰ 2018 - ਸਰਬੱਤ ਖਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਰਗਾੜੀ ਦਾ ਇਹ ਮੋਰਚਾ ਖ਼ਤਮ ਹੋਇਆ।

ਕੀ ਹੈ ਬਰਗਾੜੀ ਅਤੇ ਬੇਅਦਬੀ ਕੇਸ ?

12 ਅਕਤੂਬਰ 2015 ਨੂੰ ਬਰਗਾੜੀ ਪਿੰਡ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਖਿਲਰੇ ਹੋਏ ਮਿਲੇ। ਇਹ ਪੱਤਰੇ 1 ਜੂਨ 2015 ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਚੋਰੀ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੇ ਸਨ।

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਤਤਕਾਲੀ ਪੁਲਿਸ ਡਿਪਟੀ ਇੰਸਪੈਕਟਰ ਜਨਰਲ ਰਣਬੀਰ ਸਿੰਘ ਖਟੜਾ ਦੀ ਅਗਵਾਈ ਹੇਠ ਬਰਗਾੜੀ ਬੇਅਦਬੀ ਮਾਮਲੇ ਵਿੱਚ 7 ਡੇਰਾ ਸਿਰਸਾ ਸਮਰਥਕਾਂ ਨੂੰ ਜੂਨ 2018 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹਨਾਂ ਵਿੱਚ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਸਿੰਘ ਬਿੱਟੂ, ਸ਼ਕਤੀ ਸਿੰਘ, ਸੁਖਜਿੰਦਰ ਅਤੇ ਹੋਰ ਡੇਰਾ ਪ੍ਰੇਮੀ ਕਥਿਤ ਤੌਰ ਉੱਤੇ ਸ਼ਾਮਲ ਸਨ। ਬਿੱਟੂ ਨੂੰ ਬਾਅਦ ਵਿੱਚ ਨਾਭਾ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਸੀ ਜਦਕਿ ਇੱਕ ਹੋਰ ਮੁਲਜ਼ਮ ਪਰਦੀਪ ਸਿੰਘ ਦਾ ਪਿਛਲੇ ਸਾਲ ਕੋਟਕਪੂਰਾ ਵਿੱਚ ਕਤਲ ਕਰ ਦਿੱਤਾ ਗਿਆ।

Last Updated : 5 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.