ETV Bharat / state

ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਨੇ ਕੱਢਿਆ ਮਹੱਲਾ - MOHALLA IN SRI FATEHGARH SAHIB

ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ 'ਚ ਮਹੱਲਾ ਕੱਢਿਆ ਗਿਆ।

ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਕੱਢਿਆ ਮਹੱਲਾ
ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਕੱਢਿਆ ਮਹੱਲਾ (Etv Bharat ਸ੍ਰੀ ਫਤਿਹਗੜ੍ਹ ਸਾਹਿਬ ਪੱਤਰਕਾਰ)
author img

By ETV Bharat Punjabi Team

Published : Dec 29, 2024, 8:31 AM IST

ਸ੍ਰੀ ਫਤਿਹਗੜ੍ਹ ਸਾਹਿਬ: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ਾਲ ਮਹੱਲਾ ਪੂਰੇ ਜਾਹੋ-ਜਲਾਲ ਨਾਲ ਸਜਾਇਆ ਗਿਆ।

ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਕੱਢਿਆ ਮਹੱਲਾ (Etv Bharat ਸ੍ਰੀ ਫਤਿਹਗੜ੍ਹ ਸਾਹਿਬ ਪੱਤਰਕਾਰ)

ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਇਹ ਮਹੱਲਾ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਗੁਰਦੁਆਰਾ ਸ੍ਰੀ ਜਯੋਤੀ ਸਰੂਪ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਜਯੋਤੀ ਸਰੂਪ ਸਾਹਿਬ ਦੇ ਸਾਹਮਣੇ ਮੌਜੂਦ ਬਾਬਾ ਬੰਦਾ ਸਿੰਘ ਬਹਾਦੁਰ ਇੰਜਨੀਅਰਿੰਗ ਕਾਲਜ ਦੇ ਖੇਡ ਮੈਦਾਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਘੋੜ ਸਵਾਰੀ ਅਤੇ ਗੱਤਕੇ ਦੇ ਜੌਹਰ ਦਿਖਾਏ।

ਸ਼ਹਾਦਤ ਨੂੰ ਸਮਰਪਿਤ ਵਿਰਾਗਮਈ ਨਗਰ ਕੀਰਤਨ

ਦੱਸ ਦਈਏ ਕਿ ਇਤਿਹਾਸਕ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਜੋੜ ਮੇਲ ਬੀਤੇ ਦਿਨ ਵਿਸ਼ਾਲ ਵਿਰਾਗਮਈ ਨਗਰ ਕੀਰਤਨ ਦੇ ਨਾਲ ਸਮਾਪਤ ਹੋਇਆ। ਇਸ ਤੋਂ ਬਾਅਦ ਜਾਣੀ ਛੋਟੇ ਸਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਗਿਆ।

ਗੁਰੂ ਨਾਲ ਜੁੜਨ ਦੀ ਲੋਕਾਂ ਨੂੰ ਅਪੀਲ

ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਮੁਹੱਲਾ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਇਆ ਗਿਆ ਹੈ। ਉਨ੍ਹਾਂ ਸੰਗਤ ਨੂੰ ਗੁਰੂ ਨਾਲ ਜੁੜਨ ਅਤੇ ਸਿੱਖ ਸੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਨੌਜਵਾਨ ਨਸ਼ੇ ਦੇ ਦਲਦਲੇ 'ਚ ਫਸ ਰਹੇ ਹਨ, ਇਸ ਲਈ ਉਨ੍ਹਾਂ ਨੂੰ ਅੰਮ੍ਰਿਤ ਛੱਕ ਕੇ ਬਾਣੀ ਤੇ ਬਾਣੇ ਦਾ ਧਾਰਨੀ ਬਣਨ ਦੀ ਜ਼ਰੂਰਤ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.