ਲੁਧਿਆਣਾ: ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਦੋਂ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।
ਮੁੱਖ ਚੋਣ ਦਫਤਰ ਦੀ ਵੈੱਬਸਾਈਟ ਉਪਲੱਬਧ: 7 ਮਈ 2024 ਤੋਂ 14 ਮਈ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2A ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ‘ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ।
- ਸ਼ਾਰਟ ਸਰਕਟ ਨਾਲ ਸੜੀ ਫਸਲ ਦਾ ਮੁਆਵਜ਼ਾ ਨਾ ਮਿਲਣ 'ਤੇ ਭੜਕੇ ਬਠਿੰਡਾ ਵਾਸੀ, ਆਪ ਉਮੀਦਵਾਰਾਂ ਦੀ ਆਮਦ 'ਤੇ ਲਾਈ ਰੋਕ - farmer ban on aap candidate
- ਸੇਵਾਮੁਕਤ ਐਸਐਚਓ ਜ਼ਰੂਰਤਮੰਦ ਅਤੇ ਲਾਚਾਰ ਵਿਅਕਤੀਆਂ ਲਈ ਬਣਿਆ ਸਹਾਰਾ, ਖੋਲਿਆ ਆਸ਼ਰਮ - ashram in Hoshiarpur
- ਲੋਕ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ਮੁੱਖ ਚੋਣ ਅਫਸਰ ਦਾ ਬਿਆਨ, ਕਿਹਾ- ਲਗਾਤਾਰ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਪਾਲਣਾ - ideal election code in Bathinda
ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ: ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।