ਅੰਮ੍ਰਿਤਸਰ: ਹਿਮਾਚਲ ਪ੍ਰਦੇਸ਼ ਦੇ ਖੱਜਿਆਰ ਵਿੱਚ ਘੁੰਮਣ ਗਏ ਐਨਆਰਆਈ ਪੰਜਾਬੀ ਜੋੜੇ ਨਾਲ ਉਥੋਂ ਦੇ ਕੁਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਜਖਮੀ ਹੋਏ ਨੌਜਵਾਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦੇ ਵਿੱਚ ਮਿਲਣ ਲਈ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ।
ਹਿਮਾਚਲ ਦੇ ਮੁੱਖ ਮੰਤਰੀ ਨਾਲ ਵੀ ਕੀਤੀ ਗੱਲਬਾਤ: ਇਸ ਮੌਕੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਹੀ ਗਲਤ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਇਸ ਸਬੰਧੀ ਉਨ੍ਹਾਂ ਨੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨਾਲ ਵੀ ਗੱਲਬਾਤ ਕੀਤੀ।
ਹਿਮਾਚਲ ਪੁਲਿਸ ਦਾ ਬਿਆਨ : ਇਸ ਤੋਂ ਬਾਅਦ ਹਿਮਾਚਲ ਦੇ ਐਸਪੀ ਅਭਿਸੇਕ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਇਨ੍ਹਾਂ ਤਿੰਨਾਂ ਸੈਲਾਨੀਆਂ ਨੂੰ ਆਪਣੇ ਨਾਲ ਸੁਲਤਾਨਪੁਰ ਪੁਲਿਸ ਚੌਕੀ ਲੈ ਆਈ, ਜਿਸ ਦੌਰਾਨ ਪੁਲਿਸ ਨੇ ਇਨ੍ਹਾਂ ਸੈਲਾਨੀਆਂ ਦਾ ਮੈਡੀਕਲ ਕਰਵਾਉਣ ਲਈ ਕਿਹਾ। ਪਰ ਇਨ੍ਹਾਂ ਲੋਕਾਂ ਨੇ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਹੋਰ ਕਿਸੇ ਤਰ੍ਹਾਂ ਦਾ ਇਲਾਜ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ।
ਲਿਖਤੀ ਮਾਮਲਾ ਸਾਡੇ ਧਿਆਨ ਵਿੱਚ ਨਹੀਂ : ਐਸਪੀ ਚੰਬਾ ਨੇ ਕਿਹਾ ਕਿ ਅਜੇ ਤੱਕ ਸਾਨੂੰ ਇਨ੍ਹਾਂ ਖ਼ਿਲਾਫ਼ ਕੋਈ ਰਸਮੀ ਕਾਰਵਾਈ ਕਰਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਜਿਥੋਂ ਤੱਕ ਸਾਨੂੰ ਖ਼ਬਰ ਮਿਲੀ ਹੈ ਕਿ ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਕੋਈ ਲਿਖਤੀ ਮਾਮਲਾ ਸਾਡੇ ਧਿਆਨ ਵਿੱਚ ਨਹੀਂ ਆਇਆ।
ਅੰਮ੍ਰਿਤਸਰ ਵਿੱਚ ਜ਼ੀਰੋ ਐੱਫ ਆਈਆਰਦਰਜ: ਜਿਕਰਯੋਗ ਹੈ ਕਿ ਦੁਪਹਿਰ ਬਾਅਦ ਇਸ ਮਾਮਲੇ ਵਿੱਚ ਅੰਮ੍ਰਿਤਸਰ ਵਿਖੇ ਜ਼ੀਰੋ ਐੱਫ ਆਈ ਆਰ ਦਰਜ ਕੀਤੀ ਗਈ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿਨ੍ਹਾਂ ਮੁਲਜ਼ਮਾਂ ਨੇ ਕੁੱਟਮਾਰ ਕੀਤੀ ਹੈ, ਜਲਦੀ ਹੀ ਉਨ੍ਹਾਂ ਦਾ ਪਤਾ ਕਰਕੇ ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
- ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖਿਲਾਫ਼ ਮੁਹਿੰਮ, ਲਖਬੀਰ ਲੰਡਾ ਗਰੁੱਪ ਖਿਲਾਫ ਪੁਲਿਸ ਦਾ ਵੱਡਾ ਐਕਸ਼ਨ - Bathinda police big action
- ਆਖ਼ਿਰ ਕਿਉ ਲਗਾਏ ਬੀਜੇਪੀ ਨੇ ਆਮ ਆਦਮੀ ਪਾਰਟੀ 'ਤੇ ਨਸ਼ਾ ਵੇਚਣ ਦੇ ਗੰਭੀਰ ਦੋਸ਼, ਕਾਰਨ ਜਾਣ ਤੁਸੀ ਵੀ ਹੋ ਜਾਵੋਗੇ ਹੈਰਾਨ... - Randeep Deol targeted the AAP party
- ਬਰਨਾਲਾ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਚੱਲਦੀ ਕਾਰ ਨੂੰ ਲੱਗੀ ਅੱਗ, ਜਿਉਂਦਾ ਸੜਿਆ ਡਰਾਇਵਰ - A car caught fire in Barnala