ETV Bharat / state

ਪੰਜਾਬ 'ਚ 8 ਨਵੰਬਰ ਨੂੰ ਹੋਵੇਗਾ ਨਵੇਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ, AAP ਸੁਪਰੀਮੋ ਵੀ ਰਹਿਣਗੇ ਮੌਜੂਦ - NEWLY SARPANCHES OATH CEREMONY

ਪੰਜਾਬ 'ਚ ਨਵੇਂ ਬਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ 'ਚ ਰੱਖਿਆ ਗਿਆ ਹੈ। ਪੜ੍ਹੋ ਕੀ ਹੋਵੇਗਾ ਖਾਸ...

ਨਵੇਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ
ਨਵੇਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ (ETV BHARAT)
author img

By ETV Bharat Punjabi Team

Published : Nov 5, 2024, 11:15 AM IST

ਚੰਡੀਗੜ੍ਹ: ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਠ ਲਈ ਕਰੀਬ ਚਾਲੀ ਏਕੜ ਰਕਬੇ ਵਿੱਚ ਪੰਡਾਲ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਹਾਲਾਂਕਿ ਸਰਕਾਰ ਵੱਲੋਂ ਪਹਿਲਾਂ ਪਿੰਡ ਸਰਾਭਾ ਵਿੱਚ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ।

ਨਵੇਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ

ਸਹੁੰ ਸਮਾਰੋਹ ਵਿੱਚ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਜਿੰਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਉਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਹਾਲਾਂਕਿ ਦੂਜੇ ਪੜਾਅ ਵਿੱਚ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਪੱਧਰੀ ਸਹੁੰ ਚੁਕਾਈ ਜਾਵੇਗੀ। ਉਧਰ ਸਹੁੰ ਚੁੱਕ ਸਮਾਗਮ 'ਚ ਭਾਰੀ ਭੀੜ ਨੂੰ ਦੇਖਦਿਆਂ ਸਰਕਾਰ ਨੇ ਆਖਰੀ ਸਮੇਂ 'ਤੇ ਸਿਰਫ਼ ਸਰਪੰਚਾਂ ਨੂੰ ਹੀ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ।

ਇੰਨਾਂ ਚਾਰ ਜ਼ਿਲ੍ਹਿਆਂ ਦੇ ਸਰਪੰਚ ਨਹੀਂ ਚੁੱਕਣਗੇ ਸਹੁੰ

ਇਸ ਸਮਾਗਮ ਵਿੱਚ ਜਿੱਤਣ ਦੇ ਬਾਵਜੂਦ 4 ਜ਼ਿਲ੍ਹਿਆਂ ਬਠਿੰਡਾ (ਗਿੱਦੜਬਾਹਾ), ਹੁਸ਼ਿਆਰਪੁਰ (ਚੱਬੇਵਾਲ), ਗੁਰਦਾਸਪੁਰ (ਡੇਰਾ ਬਾਬਾ ਨਾਨਕ) ਸੰਗਰੂਰ (ਬਰਨਾਲਾ) ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਕਾਰਨ ਲਾਗੂ ਹੋਏ ਚੋਣ ਜ਼ਾਬਤੇ ਕਾਰਨ ਸਬੰਧਤ ਪੰਚਾਇਤਾਂ ਵਿੱਚ ਜੇਤੂ ਉਮੀਦਵਾਰ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕਣਗੇ। ਸੂਤਰਾਂ ਦੀ ਮੰਨੀਏ ਤਾਂ ਸੂਬੇ ਭਰ ਤੋਂ ਪੰਚਾਂ-ਸਰਪੰਚਾਂ ਨੂੰ ਲਿਆਉਣ ਲਈ 2300 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ, ਜੋ ਹੁਣ ਘਟਾ ਕੇ 1800 ਕਰ ਦਿੱਤਾ ਗਿਆ ਹੈ। ਇਸ ਅਚਨਚੇਤ ਤਬਦੀਲੀ ਤੋਂ ਬਾਅਦ ਨਾ ਸਿਰਫ਼ ਸੂਬੇ ਭਰ ਦੇ ਪੰਚਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ, ਸਗੋਂ 4 ਜ਼ਿਲ੍ਹਿਆਂ ਦੀਆਂ ਪੰਚਾਇਤਾਂ ਨਾਲ ਸਬੰਧਤ ਉਮੀਦਵਾਰ ਜੋ ਜਿੱਤਣ ਦੇ ਬਾਵਜੂਦ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਵਾਂਝੇ ਰਹਿ ਗਏ ਸਨ, ਵੀ ਉਦਾਸ ਨਜ਼ਰ ਆ ਰਹੇ ਹਨ।

ਕਿਸ ਭਾਸ਼ਾ 'ਚ ਸਹੁੰ ਚੁੱਕਣਗੇ ਸਰਪੰਚ

ਇਸ ਦੇ ਨਾਲ ਹੀ ਸਹੁੰ ਚੁੱਕ ਸਮਾਗਮ ਸਬੰਧੀ ਲਿਖਤੀ ਫਾਰਮ ਪੰਚਾਇਤ ਵਿਭਾਗ ਵੱਲੋਂ ਸਰਪੰਚਾਂ ਨੂੰ ਭੇਜ ਦਿੱਤੇ ਗਏ ਹਨ। ਸਰਪੰਚਾਂ ਨੂੰ ਪੁੱਛਿਆ ਜਾ ਰਿਹਾ ਹੈ ਕਿ ਉਹ ਪੰਜਾਬੀ ਵਿੱਚ ਸਹੁੰ ਚੁੱਕਣਗੇ ਜਾਂ ਕਿਸੇ ਹੋਰ ਭਾਸ਼ਾ 'ਚ ਅਹਿਦ ਲੈਣਗੇ। ਜੇਕਰ ਚੁਣਿਆ ਹੋਇਆ ਸਰਪੰਚ ਬੱਸਾਂ ਵਿੱਚ ਆਉਣ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਸਰਕਾਰ ਇਸ ਲਈ ਵੀ ਪ੍ਰਬੰਧ ਕਰਨ ਦੀ ਰਣਨੀਤੀ ਬਣਾ ਰਹੀ ਹੈ। ਇਸ ਸਬੰਧੀ ਵੀ ਪੁੱਛਿਆ ਜਾ ਰਿਹਾ ਹੈ ਕਿ ਕੀ ਉਹ ਆਪਣੀ ਕਾਰ ਵਿੱਚ ਆਉਣਗੇ ਜਾਂ ਉਨ੍ਹਾਂ ਲਈ ਬੱਸ ਦਾ ਪ੍ਰਬੰਧ ਕੀਤਾ ਜਾਵੇ।

ਸਾਰੇ ਮੰਤਰੀ ਰਹਿਣਗੇ ਸਮਾਗਮ 'ਚ ਸ਼ਾਮਲ

ਨਵੇਂ ਚੁਣੇ ਸਰਪੰਚਾਂ ਦੇ ਇਸ ਸਹੁੰ ਚੁੱਕ ਸਮਾਗਮਤ ਵਿੱਚ ਸਾਰੇ ਕੈਬਨਿਟ ਮੰਤਰੀ ਵੀ ਸ਼ਾਮਲ ਹੋਣਗੇ। ਇਸ ਸਮਾਗਮ ਦੌਰਾਨ ਸੁਰੱਖਿਆ ਘੇਰਾ ਵੀ ਮਜ਼ਬੂਤ ​​ਰਹੇਗਾ। ਕਾਂਗਰਸ ਸਰਕਾਰ ਦੇ ਸਮੇਂ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਪਟਿਆਲਾ ਵਿੱਚ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ ਗਈ ਸੀ। ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਬਠਿੰਡਾ ਵਿੱਚ ਇਹ ਸਮਾਗਮ ਹੋਇਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.