ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਅਲੌਕਿਕ ਨਗਰ ਕੀਰਤਨ - Sri Guru Granth Sahib Ji

First Prakash Purab of Sri Guru Granth Sahib: ਅੱਜ ਵਿਸ਼ਵ ਭਰ 'ਚ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾ ਰਹੀਆਂ ਹਨ। ਇਸ ਦੇ ਚੱਲਦੇ ਸੰਗਤਾਂ ਗੂਰੂ ਘਰ ਨਤਮਸਤਕ ਹੋ ਰਹੀਆਂ ਹਨ ਤੇ ਨਾਲ ਹੀ ਇਸ ਪਵਿੱਤਰ ਦਿਹਾੜੇ 'ਤੇ ਆਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ।

ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ
ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ (ETV BHARAT)
author img

By ETV Bharat Punjabi Team

Published : Sep 4, 2024, 9:36 AM IST

Updated : Sep 4, 2024, 10:44 AM IST

ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ (ETV BHARAT)

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ ਅਤੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਅਲੌਕਿਕ ਨਗਰ ਕੀਰਤਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ।

ਗੁਰੂ ਘਰ ਨਤਮਸਤਕ ਹੋ ਰਹੀਆਂ ਸੰਗਤਾਂ: ਇਸ ਮੌਕੇ ਵੱਡੀ ਗਿਣਤੀ ਵਿੱਚ ਪੰਥਕ ਸਖਸ਼ੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ।

ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ (ETV BHARAT)

ਸਿੱਖ ਸੰਗਤਾਂ ਦੇ ਨਾਮ ਸੰਦੇਸ਼: ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਹੱਥੀਂ ਸੰਨ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ ਸਨ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ।

ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ: ਉਥੇ ਹੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਿੱਖ ਸੰਗਤਾਂ ਦੇ ਨਾਮ ਸੰਦੇਸ਼ ਜਾਰੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਜਿਥੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤਾਂ ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਸੰਦੇਸ਼ ਦਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਵੀ ਦਿੱਤੀ।

Last Updated : Sep 4, 2024, 10:44 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.