ਚੰਡੀਗੜ੍ਹ: ਪੰਜਾਬ ਦੀ ਸੱਤਾ ਉੱਤੇ ਕਾਬਿਜ਼ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਿਆਦ ਪੂਰੀ ਕਰ ਚੁੱਕੇ ਟੋਲ ਪਲਾਜ਼ਿਆਂ ਨੂੰ ਕੋਈ ਵੀ ਰਿਆਇਤ ਨਾ ਦਿੰਦਿਆਂ ਲਗਾਤਾਰ ਸੂਬਾ ਵਾਸੀਆਂ ਤੋਂ ਬੋਝ ਹਲਕਾ ਕਰਨ ਲਈ ਟੋਲ ਪਲਾਜ਼ਾ ਬੰਦ ਕਰਵਾਏ ਹਨ। ਹੁਣ ਇਸ ਲੜੀ ਵਿੱਚ ਹੀ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਵਿਖੇ ਰਾਏਕੋਟ ਅਤੇ ਮਹਿਲ ਕਲਾਂ ਦੋ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਸੀਐੱਮ ਮਾਨ ਨੇ ਖੁੱਦ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਸਬੰਧੀ ਸੂਬਾ ਵਾਸੀਆਂ ਨੂੰ ਜਾਣੂ ਕਰਵਾਇਆ ਹੈ।
ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ...ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
-
ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ…
— Bhagwant Mann (@BhagwantMann) March 30, 2024
- ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ਵਿੱਚ ਹੋਈ ਗੜ੍ਹੇਮਾਰੀ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ - Weather Changed In Punjab
- ਲੁਧਿਆਣਾ 'ਚ ਘਟਦੀ ਜਾ ਰਹੀ ਵੋਟ ਫੀਸਦ ਲੋਕਤੰਤਰ ਦੇ ਲਈ ਚਿੰਤਾ ਦਾ ਵਿਸ਼ਾ, ਮੁੱਖ ਚੋਣ ਅਫਸਰ ਨੇ ਵੋਟਰਾਂ ਨੂੰ ਕੀਤੀ ਖ਼ਾਸ ਅਪੀਲ - Decreasing vote percentage
- ਮਹਿਲਾ ਪੁਲਿਸ ਮੁਲਾਜ਼ਮ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਵਾਪਿਸ ਕੀਤਾ ਪੈਸਿਆਂ ਭਰਿਆ ਪਰਸ - The police showed honesty
ਪਹਿਲਾਂ ਵੀ ਹੋਏ ਟੋਲ ਪਲਾਜ਼ਾ ਬੰਦ: ਪਿਛਲੇ ਸਾਲ ਵੀ ਪੰਜਾਬ ਸਰਕਾਰ ਨੇ ਮੋਗਾ-ਕੋਟਕਪੂਰਾ ਰੋਡ 'ਤੇ ਸਥਿਤ ਸਿੰਘਾਂਵਾਲਾ ਟੋਲ ਪਲਾਜ਼ਾ ਨੂੰ ਲੋਕਾਂ ਲਈ ਮੁਫਤ ਕਰਕੇ ਖੋਲ੍ਹਿਆ ਸੀ। ਸਰਕਾਰ ਨੇ ਅੰਦਾਜ਼ਾ ਲਾਇਆ ਸੀ ਕਿ ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ 4.50 ਲੱਖ ਰੁਪਏ ਬਚਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਜੁਲਾਈ ਨੂੰ ਮੋਗਾ-ਕੋਟਕਪੂਰਾ ਰੋਡ 'ਤੇ ਚੰਦ ਪੁਰਾਣਾ ਨੇੜੇ ਲੱਗਿਆ ਪੀ.ਡੀ.ਅਗਰਵਾਲ ਟੋਲ ਪਲਾਜ਼ਾ ਵੀ ਬੰਦ ਕਰਵਾਇਆ ਸੀ, ਜਿਸ ਦੀ ਮਿਆਦ ਖ਼ਤਮ ਹੋ ਚੁੱਕੀ ਸੀ। ਇਸ ਤੋਂ ਇਲਾਵਾ ਪਿਛਲੇ ਸਾਲ ਹੀ ਸੂਬਾ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਨੱਕੀਆਂ ਵਿਖੇ ਟੋਲ ਪਲਾਜ਼ਾ ਨੂੰ ਵੀ ਬੰਦ ਕਰਵਾ ਕੇ ਲੋਕਾਂ ਲਈ ਮੁਫਤ ਵਿੱਚ ਖੋਲ੍ਹਿਆ ਸੀ। ਪਲਾਜ਼ੇ ਬੰਦ ਹੋਣ ਤੋਂ ਬਾਅਦ ਖੁਸ਼ ਹੋਏ ਲੋਕਾਂ ਨੇ ਸਰਕਾਰ ਦਾ ਧੰਨਵਾਦ ਵੀ ਕੀਤਾ ਸੀ।