ਅੰਮ੍ਰਿਤਸਰ: ਬਸੰਤ ਪੰਚਮੀ ਦਾ ਦਿਹਾੜਾ ਦੇਸ਼ ਭਰ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਇਤਿਹਾਸਿਕ ਗੁਰੂਦਵਾਰਾ ਛੇਹਰਟਾ ਸਾਹਿਬ ਵਿਖੇ ਇਸ ਦਿਹਾੜੇ ਮੌਕੇ ਬਹੁਤ ਰੌਣਕਾਂ ਦੇਖਣ ਨੂੰ ਮਿਲੀ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਸੰਤ ਪੰਚਮੀ ਮੌਕੇ ਜੋੜ ਮੇਲੇ ਦਾ ਅਯੋਜਿਨ ਗਿਆ ਹੈ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਦੂਰ ਦਰਾਡੇ ਤੋਂ ਪਹੁੰਚ ਕੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦਾ ਅਸ਼ੀਰਵਾਦ ਲੈ ਰਹੀਆਂ ਹਨ।
ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜੁਨ ਦੇਵ ਜੀ ਨੇ ਆਪਣੇ ਘਰ ਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜਨਮ ਦੀ ਖੁਸ਼ੀ ਵਿੱਚ ਇਸ ਅਸਥਾਨ ਤੇ ਅੱਜ ਦੇ ਦਿਨ ਛੇਹਰਟਾ ਵਾਲਾ ਖੂਹ ਖੁਦਵਾਇਆ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਸਿੱਖਾਂ ਦਾ ਗੁਰ ਪ੍ਰਚਾਰ ਸੈਂਟਰ ਹੈ।
ਉਥੇ ਹੀ ਇਸ ਦਿਨ ਤੋਂ ਲੈ ਕੇ ਹਰ ਸਾਲ ਬਸੰਤ ਪੰਚਮੀ ਵਾਲੇ ਦਿਨ ਇਥੇ ਜੋੜ ਮੇਲੇ ਦਾ ਅਯੋਜਿਨ ਕੀਤਾ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਥੇ ਪਹੁੰਚ ਕੇ ਨਤਮਸਤਕ ਹੁੰਦੀਆਂ ਹਨ। ਸੰਗਤਾਂ ਇਥੇ ਪਹੁੰਚ ਕੇ ਪੁੱਤਰ ਪ੍ਰਾਪਤੀ ਲਈ ਅਰਦਾਸਾਂ ਕਰਦੀਆਂ ਹਨ, ਇਸ ਦੌਰਾਨ ਇਨ੍ਹਾਂ ਸੰਗਤਾਂ ਵੱਲੋਂ ਇਥੇ ਇਸ਼ਨਾਨ ਕੀਤਾ ਜਾਂਦਾ ਹੈ, ਜਦੋਂ ਇਨ੍ਹਾਂ ਦੀ ਮਨੋਕਾਮਨਾ ਪੂਰੀ ਹੋ ਜਾਂਦੀ ਹੈ ਤਾਂ ਬੈਂਡ ਵਾਜੇ ਦੇ ਨਾਲ ਆਉਂਦੇ ਹਨ।
ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ
2 ਰੋਜ਼ਾ ਬਸੰਤ ਪੰਚਮੀ ਮੇਲੇ ਨੂੰ ਲੈ ਕੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਕੰਪਲੈਕਸ ਫੁੱਲਾਂ ਦੀ ਮਹਿਕ ਨਾਲ ਮਹਿਕ ਰਿਹਾ ਹੈ। ਇਸ ਮੇਲੇ ਲਈ ਝੂਲੇ ਅਤੇ ਦੁਕਾਨਾਂ ਵੀ ਸਜਾਈਆਂ ਗਈਆਂ ਹਨ। ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਨੇ ਮੇਲੇ ਲਈ ਪੁਖਤਾ ਪ੍ਰਬੰਧ ਕੀਤੇ ਹਨ। ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਧਾਰਮਿਕ ਦੀਵਾਨ ਵੀ ਸਜਾਏ ਗਏ ਹਨ, ਜਿਸ ਵਿਚ ਰਾਗੀ ਅਤੇ ਢਾਡੀ ਜਥਿਆ ਵੱਲੋਂ ਵੀ ਹਾਜ਼ਰੀ ਲਗਾਈ ਗਈ ਹੈ।