ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ 'ਚ ਸਿਆਸਤ ਆਪਣੇ ਸਿਖਰਾਂ 'ਤੇ ਨਜ਼ਰ ਆ ਰਹੀ ਹੈ, ਪਾਰਟੀਆਂ ਦੇ ਉਮੀਦਵਾਰ ਇਸ ਨੂੰ ਲੈ ਕੇ ਇਕ-ਦੂਜੇ 'ਤੇ ਸਵਾਲਾਂ ਦੀ ਨਿਸ਼ਾਨਦੇਹੀ ਕਰਦੇ ਨਜ਼ਰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਪਟਿਆਲਾ ਦੇ ਨਾਰਦਰਨ ਬਾਈਪਾਸ ਦੀ ਜ਼ਮੀਨ ਦਾ ਮੁੱਦਾ ਇੱਕ ਦੂਜੇ 'ਤੇ ਥੋਪਦੇ ਨਜ਼ਰ ਆ ਰਹੇ ਹਨ।
ਇਸ ਸਬੰਧੀ ਸਭ ਤੋਂ ਪਹਿਲਾਂ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ 24 ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈਕੇ ਪ੍ਰੈੱਸ ਕਾਨਫਰੰਸ ਕਰਕੇ ਇਜ਼ਾਮ ਲਾਇਆ ਕਿ ਇਹ ਲੋਕ ਆਪਣੀਆਂ ਜ਼ਮੀਨਾਂ ਨੂੰ ਲੈ ਕੇ ਪਿਛਲੇ ਦੋ ਸਾਲਾਂ ਤੋਂ ਸਰਕਾਰਾਂ ਨਾਲ ਗੇੜੇ ਮਾਰ ਰਹੇ ਹਨ, ਪਰ ਹੁਣ ਤੱਕ ਇਨ੍ਹਾਂ ਨੂੰ ਬਣਦਾ ਪੈਸੇ ਵੀ ਪੈਸੇ ਨਹੀਂ ਮਿਲੇ ਹਨ। ਜਿਸ ਕਾਰਨ ਇਨ੍ਹਾਂ ਕਿਸਾਨਾਂ ਨੂੰ ਵੀ ਘਾਟਾ ਪੈ ਰਿਹਾ ਹੈ। ਐੱਨਕੇ ਸ਼ਰਮਾ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਉਹ ਕਿਸਾਨਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਤਕਾਲੀ ਸਰਕਾਰ 'ਤੇ ਇਲਜ਼ਾਮ ਲਗਾਏ ਅਤੇ ਪ੍ਰਨੀਤ ਕੌਰ 'ਤੇ ਵੀ ਨਿਸ਼ਾਨਾ ਸਾਧਿਆ।
ਇਸ ਸਬੰਧੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਵੀ ਅੱਜ 24 ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਪਣੇ ਵਿਰੋਧੀਆਂ ਨੂੰ ਇਸ ਮੁੱਦੇ ’ਤੇ ਸਿਆਸਤ ਕਰਨ ’ਤੇ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਉਸ ਕੋਲ ਸਾਰੇ ਦਸਤਾਵੇਜ਼ ਮਾਮਲੇ ਦਾ ਪਰਦਾਫਾਸ਼ ਕਰਨ ਲਈ ਮੌਜੂਦ ਹਨ। ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੇ ਕਿਹਾ ਕਿ ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਦੋ ਵਾਰ ਇਸ ਮੁੱਦੇ ਦੇ ਸਬੰਧ ਵਿੱਚ ਮਿਲ ਚੁੱਕੇ ਹਨ। ਕੇਂਦਰ ਆਪਣਾ ਪੈਸਾ ਦੇਣ ਲਈ ਤਿਆਰ ਹੈ ਪਰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦਾ ਪੈਸਾ ਨਹੀਂ ਦਿੱਤਾ, ਜੋ ਦੇਣਾ ਚਾਹੀਦਾ ਸੀ, ਇਸ ਲਈ ਕਿਸਾਨਾਂ ਨੂੰ ਕਈ ਵਾਰ ਪੱਤਰ ਵੀ ਲਿਖ ਚੁੱਕੇ ਹਾਂ ਪਰ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਰਾਜਨੀਤੀ ਕਰਨਾ ਬਿਲਕੁਲ ਗਲਤ ਹੈ।
- ਧੀ ਨਿਆਮਤ ਨੂੰ ਲੈਕੇ ਦੁਰਗਿਆਣਾ ਤੀਰਥ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ - CM Bhagwant Mann at Durgiana Tirth
- ਸਾਬਕਾ ਜੇਈ ਨੇ ਕਰਤੀ ਕਮਾਲ, ਗਰਮੀ 'ਚ ਰੁੱਖਾਂ ਦੀ ਛਾਂ ਨੂੰ ਤਰਸਦੇ ਲੋਕਾਂ ਲਈ ਬਣਾ ਦਿੱਤਾ ਜੰਗਲ - former JE narinder singh
- ਆਖਿਰਕਾਰ ਕਿਉਂ ਕਿਸਾਨਾਂ ਨੂੰ ਪੂਸਾ 44 ਦੀ ਥਾਂ 'ਤੇ ਪੀਆਰ ਕਿਸਮਾਂ ਲਾਉਣ ਲਈ ਕੀਤਾ ਜਾ ਰਿਹੈ ਉਤਸ਼ਾਹਿਤ ? ਵੇਖੋ ਖਾਸ ਰਿਪੋਰਟ - new Paddy variety
ਦੱਸ ਦੇਈਏ ਕਿ 2 ਸਾਲ ਪਹਿਲਾਂ ਉੱਤਰੀ ਬਾਈਪਾਸ ਲਈ 24 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ, ਉਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ ਅਤੇ ਉਸ ਤੋਂ ਬਾਅਦ ਚੰਨੀ ਮੁੱਖ ਮੰਤਰੀ ਬਣੇ ਸਨ, ਪਰ ਉਸ ਤੋਂ ਬਾਅਦ ਇਹ ਕੰਮ ਲਟਕ ਗਿਆ ਸੀ ਅਤੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਜਿਸ ਕਾਰਨ ਹੁਣ ਪਾਰਟੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਮੁੱਦੇ 'ਤੇ ਪੂੰਜੀ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।