ਮੋਗਾ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਮੰਤਰੀਆਂ ਵਲੋਂ ਦੇਸ਼ ਦੀ ਆਣ ਬਾਣ ਅਤੇ ਸ਼ਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿਥੇ ਜਲੰਧਰ ਵਿੱਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਝੰਡਾ ਲਹਿਰਾਇਆ ਅਤੇ ਉਥੇ ਹੀ ਮੋਗਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਝੰਡਾ ਲਹਿਰਾਇਆ। ਇਸ ਮੌਕੇ ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਪੂਰਾ ਦੇਸ਼ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸਾਨੂੰ ਗੁਲਾਮੀ ਤੋਂ ਮੁਕਤ ਕਰਵਾਇਆ। ਅਸੀਂ ਉਨ੍ਹਾਂ ਦੀ ਕੁਰਬਾਨੀ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ।
ਜ਼ਿਲ੍ਹਾ ਪੱਧਰੀ ਲਾਇਬ੍ਰੇਰੀ ਬਣਾਈ ਜਾਵੇਗੀ: ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ, ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ, ਹਰ ਸਾਲ ਪੁਲਸ ਦੀ ਭਰਤੀ ਕੀਤੀ ਜਾਵੇਗੀ, ਸਕੂਲ ਆਫ਼ ਐਮੀਨੈਂਸ ਦੇ 118 ਸਕੂਲ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ 4 ਸਕੂਲ ਬਣਾਏ ਗਏ ਹਨ, ਜ਼ਿਲ੍ਹਾ ਪੱਧਰੀ ਲਾਇਬ੍ਰੇਰੀ ਬਣਾਈ ਜਾਵੇਗੀ ਹੈ। ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।
- ਲਾਈਵ 78 ਵਾਂ ਸੁਤੰਤਰਤਾ ਦਿਵਸ: ਪੀਐਮ ਮੋਦੀ ਨੇ ਲਾਲ ਕਿਲ੍ਹੇ 'ਤੇ 11ਵੀਂ ਲਹਿਰਾਇਆ ਤਿਰੰਗਾ; ਦੇਸ਼ ਵਾਸੀਆਂ ਨੂੰ ਸੰਬੋਧਨ, ਕਿਹਾ- 2047 ਤੱਕ ਵਿਕਸਤ ਭਾਰਤ ... - 78th Independence Day
- ਅਟਾਰੀ ਵਾਹਗਾ ਸਰਹੱਦ 'ਤੇ ਬੀਐਸਐਫ ਵੱਲੋਂ ਜਸ਼ਨ-ਏ-ਆਜ਼ਾਦੀ, ਲਹਿਰਾਇਆ ਤਿਰੰਗਾ ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ - 78th Independence Day
- ਆਜ਼ਾਦੀ ਨਾਇਕਾਂ ਦੀ ਬਹਾਦਰੀ ਦੇ ਕਿੱਸੇ, ਜਿਨ੍ਹਾਂ ਦੇ ਨਾਮ ਇਤਿਹਾਸ ਦੇ ਪੰਨਿਆਂ ਵਿੱਚ ਸੁਨਹਿਰੀ ਅੱਖਰਾਂ 'ਚ ਹਨ ਦਰਜ - Independence day 2024
ਜ਼ਿਕਰਯੋਗ ਹੈ ਕਿ ਅੱਜ ਸੀਐਮ ਮਾਨ ਨੇ ਜਲੰਧਰ ਵਿੱਚ ਝੰਡਾ ਲਹਿਰਾਉਣ ਤੋਂ ਬਾਅਦ ਕਿਹਾ ਕਿ ਕਿਹਾ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਸਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਾਹਗਾ ਬਾਰਡਰ 'ਤੇ ਤਿਰੰਗਾ ਲਹਿਰਾਇਆ ਗਿਆ। ਬਾਰਡਰ ਰੇਂਜ ਦੇ ਡੀਆਈਜੀ ਐਸਐਸ ਚੰਦੇਲ ਨੇ ਝੰਡਾ ਲਹਿਰਾਇਆ। ਇਸ ਮੌਕੇ ਮਠਿਆਈਆਂ ਵੀ ਵੰਡੀਆਂ ਗਈਆਂ।