ETV Bharat / state

ਆਜ਼ਾਦੀ ਦਿਵਸ ਮੌਕੇ ਸ਼ਹੀਦ ਰੇਸ਼ਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭੁੱਬਾਂ ਮਾਰ ਰੋਈ ਮਾਂ - 78th Independence Day

author img

By ETV Bharat Punjabi Team

Published : Aug 15, 2024, 6:32 PM IST

78th Independence Day:ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਪਿੰਡ ਗੁਰੂ ਨਾਨਕਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਹੀਦ ਰੇਸ਼ਮ ਸਿੰਘ ਖੇਡ ਗਰਾਊਂਡ ਦੇ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ ਹੈ। ਉੱਥੇ ਹੀ ਸ਼ਹੀਦ ਰੇਸ਼ਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੇ ਮਾਤਾ ਭੋਲੀ ਅਤੇ ਪਿਤਾ ਰਾਜੂ ਬੇਹੱਦ ਭਾਵੁਕ ਦਿਖਾਈ ਦਿੱਤੇ। ਪੜ੍ਹੋ ਪੂਰੀ ਖਬਰ...

78th Independence Day
ਸ਼ਹੀਦ ਰੇਸ਼ਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭੁੱਬਾਂ ਮਾਰ ਰੋਈ ਮਾਂ (ETV Bharat (ਅੰਮ੍ਰਿਤਸਰ, ਪੱਤਰਕਾਰ))

ਅੰਮ੍ਰਿਤਸਰ: ਅੱਜ ਦੇਸ਼ ਭਰ ਦੇ ਵਿੱਚ 78ਵਾਂ ਆਜ਼ਾਦੀ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਪਿੰਡ ਗੁਰੂ ਨਾਨਕਪੁਰਾ ਵਿਖੇ ਸ਼ਹੀਦ ਰੇਸ਼ਮ ਸਿੰਘ ਖੇਡ ਗਰਾਊਂਡ ਦੇ ਵਿੱਚ ਸਵਤੰਤਰਤਾ ਦਿਵਸ ਮਨਾਇਆ ਗਿਆ।

4 ਸਾਲ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਬੀਐਸਐਫ ਦੇ ਜਵਾਨ: ਇਸ ਦੌਰਾਨ ਸ਼ਹੀਦ ਰੇਸ਼ਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੇ ਮਾਤਾ ਭੋਲੀ ਅਤੇ ਪਿਤਾ ਰਾਜੂ ਬੇਹੱਦ ਭਾਵੁਕ ਦਿਖਾਈ ਦਿੱਤੇ। ਬੇਸ਼ੱਕ ਆਜ਼ਾਦੀ ਦਿਹਾੜੇ ਮੌਕੇ ਹਰ ਤਰਫ ਜਸ਼ਨ ਦਾ ਮਾਹੌਲ ਹੁੰਦਾ ਹੈ, ਪਰ ਕਰੀਬ ਚਾਰ ਸਾਲ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਬੀਐਸਐਫ ਦੇ ਜਵਾਨ ਰੇਸ਼ਮ ਸਿੰਘ ਦੇ ਮਾਤਾ-ਪਿਤਾ ਅੱਜ ਦੇ ਇਸ ਦਿਨ 'ਤੇ ਆਪਣੇ ਪੁੱਤ ਦੀ ਤਸਵੀਰ ਦੇਖ ਕੇ ਹੰਝੂਆਂ ਨੂੰ ਰੋਕ ਨਾ ਸਕੇ ਅਤੇ ਨਮ ਅੱਖਾਂ ਦੇ ਨਾਲ ਆਪਣੇ ਪੁੱਤ ਦੀ ਤਸਵੀਰ ਨੂੰ ਪਲੋਸਦੇ ਅਤੇ ਪਿਆਰ ਦਿੰਦੇ ਹੋਏ ਨਜ਼ਰ ਆਏ।

ਖੇਡ ਗਰਾਊਂਡ ਦੇ ਵਿੱਚ ਬੜੇ ਉਤਸ਼ਾਹ ਦੇ ਨਾਲ ਮਨਾਇਆ: ਪ੍ਰੋਗਰਾਮ ਦੀ ਸਮਾਪਤੀ ਮੌਕੇ ਗੱਲਬਾਤ ਦੌਰਾਨ ਪਿੰਡ ਗੁਰੂ ਨਾਨਕਪੁਰਾ ਦੀ ਸਰਪੰਚ ਦੇ ਪਤੀ ਸੁਰਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਅਤੇ 15 ਅਗਸਤ ਨੂੰ ਸਵਤੰਤਰਤਾ ਦਿਵਸ ਇਸ ਖੇਡ ਗਰਾਊਂਡ ਦੇ ਵਿੱਚ ਬੜੇ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ।

ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ: ਉਨ੍ਹਾਂ ਦੱਸਿਆ ਕਿ ਅੱਜ ਵੀ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਰੇਸ਼ਮ ਸਿੰਘ ਖੇਡ ਗਰਾਊਂਡ ਦੇ ਵਿੱਚ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ ਹੈ। ਇਸ ਦੇ ਨਾਲ ਹੀ ਸਮਾਗਮ ਮੌਕੇ ਸ਼ਹੀਦ ਰੇਸ਼ਮ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ਹੈ।

ਸਥਾਨਕ ਪ੍ਰਸ਼ਾਸਨ ਵੱਲੋਂ ਵੀ ਬਣਦਾ ਸਹਿਯੋਗ ਕੀਤਾ: ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਹਰ ਸਾਲ ਕੀਤੇ ਜਾਂਦੇ ਇਹਨਾਂ ਦੋਨਾਂ ਪ੍ਰੋਗਰਾਮਾਂ ਦੌਰਾਨ ਪਿੰਡ ਦੇ ਬੱਚਿਆਂ ਵਿੱਚ ਉਤਸਾਹ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦਿਆਂ ਹਰ ਸੰਭਵ ਉਪਰਾਲਾ ਕੀਤਾ ਜਾਂਦਾ ਹੈ। ਜਿਸ ਦੌਰਾਨ ਸਥਾਨਕ ਪ੍ਰਸ਼ਾਸਨ ਵੱਲੋਂ ਵੀ ਬਣਦਾ ਸਹਿਯੋਗ ਕੀਤਾ ਜਾਂਦਾ ਹੈ।

ਅਣਥੱਕ ਮਿਹਨਤ ਤੋਂ ਬਾਅਦ ਬਾਰਡਰ ਸੁਰੱਖਿਆ ਫੋਰਸ ਦੇ ਵਿੱਚ ਨੌਕਰੀ ਹਾਸਲ ਕੀਤੀ : ਜ਼ਿਕਰਯੋਗ ਹੈ ਕਿ ਸ਼ਹੀਦ ਰੇਸ਼ਮ ਸਿੰਘ ਪਿੰਡ ਗੁਰੂ ਨਾਨਕਪੁਰਾ ਦਾ ਇਕਲੌਤਾ ਫੌਜੀ ਜਵਾਨ ਸੀ ਅਤੇ ਬੇਹੱਦ ਸਧਾਰਨ ਪਰਿਵਾਰ ਤੋਂ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਕਰਨ ਵਾਲੇ ਸ਼ਹੀਦ ਰੇਸ਼ਮ ਸਿੰਘ ਵੱਲੋਂ ਅਣਥੱਕ ਮਿਹਨਤ ਤੋਂ ਬਾਅਦ ਬਾਰਡਰ ਸੁਰੱਖਿਆ ਫੋਰਸ ਦੇ ਵਿੱਚ ਨੌਕਰੀ ਹਾਸਲ ਕੀਤੀ ਗਈ। ਕਰੀਬ ਤਿੰਨ ਸਾਲ ਦੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਡਿਊਟੀ ਦੌਰਾਨ ਉਨ੍ਹਾਂ ਵੱਲੋਂ ਸ਼ਹਾਦਤ ਦਾ ਜਾਮ ਪੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.