ਬਠਿੰਡਾ : ਅੱਜ ਦੇਸ਼ ਭਰ ਵਿੱਚ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਮੌਕੇ ਬਠਿੰਡਾ ਵਿਖੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਦੱਸਦਈਏ ਕਿ ਦੇਸ਼ ਦੀ ਆਜ਼ਾਦੀ ਦੇ 78ਵੇਂ ਦਿਹਾੜੇ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ। ਆਜ਼ਾਦੀ ਦਿਹਾੜੇ ਮੌਕੇ ਸਪੀਕਰ, ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ।
ਪਠਾਨਕੋਟ 'ਚ ਝੰਡਾ ਲਹਿਰਾਉਣ ਦੀ ਰਸਮ: ਦੱਸਣਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਭਾਰੀ ਬਰਸਾਤ ਦੇ ਅੰਦਰ ਜ਼ਿਲ੍ਹਾ ਪੱਧਰੀ ਸਮਾਗਮ ਦੇ ਦੌਰਾਨ 78ਵਾਂ ਅਜ਼ਾਦੀ ਦਿਹਾੜਾ ਸਮਾਗਮ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
- ਪੰਜਾਬ ਸੀਐਮ ਮਾਨ ਨੇ ਜਲੰਧਰ 'ਚ ਲਹਿਰਾਇਆ ਤਿਰੰਗਾ, ਇਸ ਵਿਭਾਗ 'ਚ ਹੋਰ ਭਰਤੀਆਂ ਕਰਨ ਦਾ ਐਲ਼ਾਨ - 78th Independence Day - 78th Independence Day
- ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਇੱਥੇ ਲਹਿਰਾਇਆ ਤਿਰੰਗਾ; ਗਿਣਵਾਏ ਸਰਕਾਰ ਦੇ ਕੰਮ, ਕਿਹਾ - ਸਿੱਖਿਆ ਖੇਤਰ 'ਚ ਲਗਾਤਾਰ ਕਰ ਰਹੇ ਕੰਮ - Independence Day 2024
- PM ਮੋਦੀ ਨੇ 78ਵੇਂ ਆਜ਼ਾਦੀ ਦਿਵਸ 'ਤੇ ਵੀ ਪਹਿਨੀ ਖਾਸ ਪੱਗੜੀ, ਦੇਖੋ ਪਿਛਲੇ 10 ਸਾਲਾਂ 'ਚ 'ਮੋਦੀ ਪਗੜੀ ਸਟਾਈਲ' ਤੇ ਖਾਸੀਅਤ - PM Modi Pagri Style - PM Modi Pagri Style
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜਿਥੇ ਉਹਨਾਂ ਨੇ ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।