ਚੰਡੀਗੜ੍ਹ: ਦੇਸ਼ ਭਰ 'ਚ ਲੋਕ ਮਹਾਸ਼ਿਵਰਾਤਰੀ ਦਾ ਤਿਓਹਾਰ ਮਨਾ ਰਹੇ ਹਨ। ਉਥੇ ਹੀ ਪੰਜਾਬ ਭਰ ਦੇ ਮੰਦਿਰਾਂ 'ਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਸੂਬੇ ਭਰ ਦੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ... ਭਗਵਾਨ ਸ਼ਿਵ ਜੀ ਆਪ ਸਭ ਦੀਆਂ ਮਨੋਕਾਮਨਾਵਾਂ ਨੂੰ ਪੂਰਾ ਕਰਨ ਅਤੇ ਪਰਿਵਾਰਾਂ ਨੂੰ ਖੁਸ਼ੀਆਂ ਬਖਸ਼ਣ।
ਪਤਨੀ ਸਮੇਤ ਸ਼ਿਵ ਮੰਦਿਰ ਨਤਮਸਤਕ: ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਮੁਹਾਲੀ ਦੇ ਫੇਜ਼ 11 ਦੇ ਸ਼ਿਵ ਮੰਦਿਰ 'ਚ ਨਤਮਸਤਕ ਹੋਏ ਹਨ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਸ਼ੋਸਲ ਮੀਡੀਆ ਐਕਸ 'ਤੇ ਫੋਟੋਆਂ ਸ਼ੇਅਰ ਕਰਦਿਆਂ ਲਿਖਿਆ ਕਿ, ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ...ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ...ਮਹਾਸ਼ਿਵਰਾਤਰੀ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ।
ਮਹਿਲਾ ਦਿਵਸ ਦੀ ਮੁਬਾਰਕਬਾਦ: ਇਸ ਦੇ ਨਾਲ ਹੀ ਅੱਜ ਦੁਨੀਆ ਭਰ 'ਚ ਕੌਮਾਂਤੀ ਮਹਿਲਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਦਿਵਸ ਮੌਕੇ ਮੁਬਾਰਕਾਬਾਦ ਦਿੱਤੀ ਹੈ। ਉਨ੍ਹਾਂ ਆਪਣੇ ਐਕਸ 'ਤੇ ਲਿਖਿਆ ਕਿ, ਮਨੁੱਖਤਾ ਦੀ ਜਨਮਦਾਤੀ ਨੂੰ ਕੌਮਾਂਤਰੀ ਮਹਿਲਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।
ਕਾਬਿਲੇਗੌਰ ਹੈ ਕਿ ਹਿੰਦੂ ਧਰਮ ਦੇ ਅਨੁਸਾਰ, ਇਸ ਦਿਨ ਨੂੰ ਭਗਵਾਨ ਸ਼ਿਵ ਦੀ ਪੂਜਾ ਕਰਨ ਲਈ ਸਾਲ ਦਾ ਸਭ ਤੋਂ ਪਵਿੱਤਰ ਦਿਨ ਮੰਨਿਆ ਜਾਂਦਾ ਹੈ। ਇਸ ਮੌਕੇ 'ਤੇ ਸ਼ਰਧਾਲੂ ਭਗਵਾਨ ਸ਼ਿਵ ਨੂੰ ਗੰਗਾ ਜਲ ਚੜ੍ਹਾਉਂਦੇ ਹਨ ਅਤੇ ਆਪਣੇ ਘਰਾਂ ਅਤੇ ਵੱਖ-ਵੱਖ ਮੰਦਰਾਂ ਵਿਚ ਪੂਜਾ-ਪਾਠ ਕਰਦੇ ਹਨ। ਇਸ ਮੌਕੇ ਸ਼ਿਵ ਮੰਦਰਾਂ ਵਿੱਚ ਵਿਸ਼ੇਸ਼ ਤੌਰ ’ਤੇ ਵੱਖ-ਵੱਖ ਜਯੋਤਿਰਲਿੰਗਾਂ ਵਿੱਚ ਪੂਜਾ ਅਰਚਨਾ ਕੀਤੀ ਜਾਂਦੀ ਹੈ। ਇਸ ਮੌਕੇ ਸ਼ਿਵ ਅਤੇ ਪਾਰਵਤੀ ਦੇ ਵਿਆਹ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਿਵ ਮੰਦਰਾਂ ਵਿੱਚ ਇਕੱਠੇ ਹੋਏ।
- ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ PM ਮੋਦੀ ਦਾ ਵੱਡਾ ਐਲਾਨ - LPG ਸਿਲੰਡਰ ਦੀਆਂ ਕੀਮਤਾਂ 'ਚ 100 ਰੁਪਏ ਦੀ ਛੋਟ
- 'ਮੇਰੀ ਮੰਜ਼ਿਲ ਔਖੀ ਹੈ, ਮੁਸ਼ਕਿਲਾਂ ਨੂੰ ਕਹਿ ਦਿਓ ਮੇਰਾ ਹੌਂਸਲਾ ਬੜਾ ਹੈ', ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਭਾਰਤੀ ਪਰਬਤਾਰੋਹੀਆਂ 'ਤੇ ਵਿਸ਼ੇਸ਼
- ਅੰਤਰਰਾਸ਼ਟਰੀ ਮਹਿਲਾ ਦਿਵਸ 2024: ਦੇਖੋ ਦੇਸ਼ ਦੀਆਂ ਮਜ਼ਬੂਤ ਔਰਤਾਂ, ਜਾਣੋ ਕਿਵੇਂ ਉਨ੍ਹਾਂ ਨੇ ਬਣਾਈ ਆਪਣੀ ਪਛਾਣ