ਅੰਮ੍ਰਿਤਸਰ: ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਨੂੰ ਬੜਾ ਸੁੰਦਰ ਸਜਾਇਆ ਗਿਆ। ਦਿਨ ਭਰ ਚੱਲੇ ਧਾਰਮਿਕ ਸਮਾਗਮਾਂ ਤੋਂ ਬਾਅਦ ਦੇਰ ਸ਼ਾਮ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਕੀਤੀ ਗਈ। ਜਿਸ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।
ਅਲੌਕਿਕ ਆਤਿਸ਼ਬਾਜ਼ੀ ਦਾ ਦ੍ਰਿਸ਼: ਕਾਬਿਲੇਗੌਰ ਹੈ ਕਿ ਦੇਰ ਸ਼ਾਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੜਾ ਸੁੰਦਰ ਸਜਾਇਆ ਗਿਆ, ਜਿਸ ਦੀ ਰੌਣਕ ਦੇਖਣ ਨੂੰ ਮਿਲੀ। ਇਹ ਦਿਹਾੜਾ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸਵੇਰ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦਵਾਰਾ ਸੰਤੋਖਸਰ ਸਾਹਿਬ ਵਿਖੇ ਵੱਖ-ਵੱਖ ਰਾਗੀ ਜਥਿਆਂ ਨੇ ਅਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਤੋਂ ਬਾਅਦ ਦੇਰ ਸ਼ਾਮ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ਬਾਜੀ ਕੀਤੀ ਗਈ।
ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਤਾਂ ਨੇ ਦੱਸਿਆ ਕਿ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ ਵੀ ਹੈ ਅਤੇ ਅੱਜ ਦੇ ਦਿਨ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਸੁੰਦਰ ਆਤਿਸ਼ਬਾਜ਼ੀ ਦਾ ਦ੍ਰਿਸ਼ ਵੀ ਦੇਖਿਆ ਹੈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ।
ਔਜਲਾ ਨੇ ਕੀਤੀ ਚੜ੍ਹਦੀਕਲਾ ਦੀ ਅਰਦਾਸ: ਉੱਥੇ ਹੀ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੀ ਆਤਿਸ਼ਬਾਜੀ ਦਾ ਨਜ਼ਾਰਾ ਦੇਖਣ ਦੇ ਲਈ ਗੁਰੂ ਘਰ ਪੁੱਜੇ। ਇਸ ਮੌਕੇ ਉਹਨਾਂ ਸ਼ਰਧਾਲੂਆਂ ਨੂੰ ਇਹ ਦਿਨ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਭ ਨੂੰ ਮਿਲਜੁਲ ਕੇ ਭਾਈਚਾਰੇ ਦੇ ਨਾਲ ਰਹਿਣਾ ਚਾਹੀਦਾ ਹੈ। ਪੰਜਾਬ ਤੇ ਦੇਸ਼ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਸਭ ਦੇ ਵਿਹੜੇ ਵਿੱਚ ਖੁਸ਼ੀਆਂ ਲੈ ਕੇ ਆਵੇ।
- PSEB ਵੱਲੋਂ ਐਲਾਨੇ ਬਾਰ੍ਹਵੀਂ ਅਤੇ ਅੱਠਵੀਂ ਦੇ ਨਤੀਜਿਆਂ ਵਿੱਚ ਮੈਰੀਟੋਰੀਅਸ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ - Punjab School Education Board
- 12ਵੀ ਦੇ ਨਤੀਜਿਆਂ ਦਾ ਐਲਾਨ: ਲੁਧਿਆਣਾ ਦੇ ਏਕਮਪ੍ਰੀਤ ਨੇ ਪੰਜਾਬ 'ਚ ਕੀਤਾ ਟੌਪ, ਪਰਿਵਾਰ 'ਚ ਖੁਸ਼ੀ ਦਾ ਮਾਹੌਲ - Announcement of 12th results
- ਅਕਾਲੀ ਭਾਜਪਾ ਦੀ ਸਰਕਾਰ ਵੇਲੇ ਮੈਂ ਆਪਣੇ ਹਲਕੇ ਵਿੱਚ ਰੱਜ ਕੇ ਕੀਤਾ ਹੈ ਵਿਕਾਸ: ਅਨਿਲ ਜੋਸ਼ੀ - Lok Sabha Elections